ਨਵਜੋਤ ਸਿੱਧੂ ਦੇ ਅਸਤੀਫੇ ਦੇ ਫੋਰਨ ਬਾਅਦ ਚੰਨੀ ਵਲੋਂ ਆਈ ਇਹ ਵੱਡੀ ਖਬਰ – ਦਿੱਤਾ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਰਾਜਨੀਤੀ ਵਿਚ ਹੋ ਰਹੀ ਉਥਲ-ਪੁਥਲ ਨੂੰ ਲੈ ਕੇ ਲੋਕਾਂ ਦੀ ਨਜ਼ਰ ਵੀ ਹੁਣ ਕਾਂਗਰਸ ਪਾਰਟੀ ਵੱਲ ਲੱਗੀ ਹੋਈ ਹੈ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਅਤੇ ਉਨ੍ਹਾਂ ਦੀ ਜਗ੍ਹਾ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤੈਨਾਤ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਕਾਫੀ ਫੇਰਬਦਲ ਦੇਖਣ ਨੂੰ ਮਿਲਿਆ। ਜਿੱਥੇ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰਾਂ ਦੇ ਐਲਾਨ ਕੀਤੇ ਗਏ। ਜਿਸ ਨਾਲ ਲੋਕਾਂ ਦੀ ਨਜ਼ਰ ਵਿਚ ਕਾਂਗਰਸ ਪਾਰਟੀ ਇਕ ਵਾਰ ਫਿਰ ਤੋਂ ਵਧੀਆ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਉਣ ਲੱਗ ਪਈ।

ਉਥੇ ਹੀ ਮੰਤਰੀ ਮੰਡਲ ਵਿਚ ਫੇਰਬਦਲ ਕਰਕੇ ਵਿਭਾਗਾਂ ਨੂੰ ਵੀ ਵੱਖ ਵੱਖ ਵਿਧਾਇਕਾਂ ਨੂੰ ਸੌਂਪਿਆ ਗਿਆ। ਕੱਲ ਜਿੱਥੇ ਮੁੱਖ ਮੰਤਰੀ ਵੱਲੋਂ ਪਲੇਠੀ ਮੰਤਰੀ ਮੰਡਲ ਦੀ ਮੀਟਿੰਗ ਕੀਤੀ ਗਈ। ਉੱਥੇ ਹੀ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਚਰਨਜੀਤ ਚੰਨੀ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ। ਜਿੱਥੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅੱਜ ਪੰਜਾਬ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ।

ਉੱਥੇ ਹੀ ਚੰਡੀਗੜ੍ਹ ਦੇ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਗੱਲ ਉਪਰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕਰਕੇ ਇਸ ਮਸਲੇ ਨੂੰ ਹੱਲ ਕੀਤਾ ਜਾਵੇਗਾ ਕਿਉਂਕਿ ਉਹ ਬਹੁਤ ਵਧੀਆ ਲੀਡਰ ਅਤੇ ਪ੍ਰਧਾਨ ਹਨ। ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੈਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਨੂੰ ਨਵਜੋਤ ਸਿੰਘ ਸਿੱਧੂ ਤੇ ਪੂਰਾ ਭਰੋਸਾ ਹੈ ਅਗਰ ਉਨ੍ਹਾਂ ਨੂੰ ਕਿਸੇ ਵੀ ਗੱਲ ਕਰਕੇ ਕੋਈ ਨਰਾਜਗੀ ਹੈ ਤਾਂ ਉਸ ਨੂੰ ਗੱਲਬਾਤ ਦੇ ਜ਼ਰੀਏ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦਿੱਤੇ ਜਾਣ ਬਾਰੇ ਉਨ੍ਹਾਂ ਵੱਲੋਂ ਕੋਈ ਵੀ ਗੱਲਬਾਤ ਆਪਸ ਵਿੱਚ ਨਹੀਂ ਕੀਤੀ ਗਈ ਹੈ। ਜਿੱਥੇ ਨਵਜੋਤ ਸਿੱਧੂ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਅਸਤੀਫਾ ਦਿੱਤੇ ਜਾਣ ਦੀ ਗੱਲ ਆਖੀ ਗਈ ਹੈ। ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਬਾਬਤ ਕੋਈ ਵੀ ਜਾਣਕਾਰੀ ਨਹੀਂ ਹੈ।