ਨਵਜੋਤ ਸਿੱਧੂ ਦੇ ਬਿਜਲੀ ਦੇ ਬਿੱਲ ਬਾਰੇ ਆ ਗਈ ਇਹ ਵੱਡੀ ਖਬਰ ਭਾਜਪਾ ਨੇ ਵਿਨਿਆ ਵੱਡਾ ਨਿਸ਼ਾਨਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਸਾਰੇ ਹੀ ਲੀਡਰ ਕਾਫੀ ਸਰਗਰਮੀ ਦਿਖਾ ਰਹੇ ਹਨ । ਇਕ ਦੂਜੇ ਖ਼ਿਲਾਫ਼ ਲਗਾਤਾਰ ਬਿਆਨਬਾਜ਼ੀ ਕੀਤੀ ਜਾ ਰਹੀ ਹੈ । ਇਸੇ ਵਿਚਕਾਰ ਪੰਜਾਬ ਕਾਂਗਰਸ ਦੇ ਸੀਐਮ ਦਾ ਚਿਹਰਾ ਬਣਨ ਦੀ ਦੌੜ ਵਿੱਚ ਲੱਗੇ ਨਵਜੋਤ ਸਿੰਘ ਸਿੱਧੂ ਦੇ ਸਿਰ ਤੇ ਲੱਖਾਂ ਰੁਪਿਆਂ ਦਾ ਬਿਜਲੀ ਦਾ ਬਿੱਲ ਦਾ ਬਕਾਇਆ ਬਾਕੀ ਹੈ । ਜਿਸ ਨੂੰ ਲੈ ਕੇ ਹੁਣ ਵਿਰੋਧੀ ਧਿਰ ਨਿਸ਼ਾਨੇ ਤੇ ਆ ਚੁੱਕੇ ਹਨ । ਦਰਅਸਲ ਨਵਜੋਤ ਸਿੰਘ ਸਿੱਧੂ ਨੇ ਆਪਣੇ ਅੰਮਿ੍ਤਸਰ ਦੇ ਵਿਚ ਸਥਿਤ ਘਰ ਦੇ ਬਿਜਲੀ ਦਾ ਬਿੱਲ ਅਜੇ ਤਕ ਨਹੀਂ ਭਰਿਆ ਤੇ ਇਸ ਘਰ ਦੇ ਬਿਜਲੀ ਦਾ ਬਿੱਲ ਚਾਰ ਲੱਖ ਰੁਪਏ ਤੋਂ ਉੱਪਰ ਹੈ ।

ਜਿਸ ਦੇ ਚੱਲਦੇ ਹੁਣ ਲਗਾਤਾਰ ਵੱਖ ਵੱਖ ਸਿਆਸੀ ਲੀਡਰਾਂ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਦੋ ਹਜਾਰ ਇੱਕੀ , ਅਗਸਤ ਤੋਂ ਬਿਜਲੀ ਦੇ ਬਿੱਲ ਦਾ ਭੁਗਤਾਨ ਨਹੀਂ ਕੀਤਾ । ਪਰ ਅਜੇ ਤੱਕ ਵੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵੱਲੋਂ ਉਨ੍ਹਾਂ ਦੇ ਘਰ ਦਾ ਕੁਨੈਕਸ਼ਨ ਨਹੀਂ ਕੱਟਿਆ ਗਿਆ।

ਜਿਸ ਦੇ ਚਲਦੇ ਭਾਜਪਾ ਦੇ ਸੀਨੀਅਰ ਨੇਤਾ ਵਿਨੀਤ ਜੋਸ਼ੀ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਬਿਆਨਬਾਜ਼ੀ ਕਰਦਿਆਂ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇੱਕ ਪਾਸੇ ਮਾਫ਼ੀਆ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਹੋਏ ਨੁਕਸਾਨ ਦਾ ਮੁੱਦਾ ਚੁੱਕ ਰਹੇ ਨੇ , ਪਰ ਦੂਜੇ ਪਾਸੇ ਆਪਣੀ ਹੀ ਸਰਕਾਰ ਦੇ ਨਾਲ ਲੁੱਟ ਕਰ ਰਹੇ ਹਨ ।

ਉਨ੍ਹਾਂ ਕਿਹਾ ਕਿ ਉਹ ਡਿਫਾਲਟਰ ਹਨ ਅਤੇ ਉਨ੍ਹਾਂ ਦੇ ਪ੍ਰਭਾਵ ਕਰਕੇ ਹੀ ਬਿਜਲੀ ਵਿਭਾਗ ਦੇ ਵੱਲੋਂ ਉਨ੍ਹਾਂ ਦੇ ਘਰ ਦੇ ਕੁਨੈਕਸ਼ਨ ਕੱਟਣ ਦੀ ਹਿੰਮਤ ਨਹੀਂ ਹੋ ਰਹੀ । ਦੱਸਣਾ ਬਣਦਾ ਹੈ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਸਮੇਂ ਸਿਰ ਆਪਣੇ ਘਰ ਦੇ ਬਿਜਲੀ ਦਾ ਬਿੱਲ ਨਹੀਂ ਭਰਿਆ। ਬਲਕਿ ਇਸ ਤੋਂ ਪਹਿਲਾਂ 2021 ਵਿੱਚ ਇਹ ਵਿਵਾਦ ਸ਼ੁਰੂ ਕੀਤਾ ਗਿਆ ਸੀ ।ਜਦੋਂ ਪੀ ਐੱਸ ਪੀ ਸੀ ਐਲ ਨੇ ਉਨ੍ਹਾਂ ਦੇ ਘਰ ਦੇ ਬਿਜਲੀ ਦੇ ਬਿਲ ਭਰਨ ਲਈ ਕਿਹਾ ਸੀ ।