ਨਵਜੋਤ ਸਿੱਧੂ ਨੂੰ ਲੈ ਕੇ ਹੁਣ ਕੈਪਟਨ ਵਲੋਂ ਆ ਗਈ ਇਹ ਵੱਡੀ ਖਬਰ – ਆਇਆ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਿਆਸਤ ਵਿੱਚ ਇਸ ਸਮੇਂ ਘਮਾਸਾਨ ਮਚਿਆ ਹੋਇਆ ਹੈ ਪੰਜਾਬ ਕਾਂਗਰਸ ਦੇ ਹੀ ਕਈ ਸਿਆਸੀ ਲੀਡਰਾਂ ਦੇ ਵੱਲੋਂ ਆਪਣੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ ਜਾ ਚੁੱਕੇ ਹਨ । ਜਿਸ ਦੇ ਵਿਚ ਕੈਪਟਨ ਅਮਰਿੰਦਰ ਸਿੰਘ , ਨਵਜੋਤ ਸਿੰਘ ਸਿੱਧੂ ਸਮੇਤ ਕਈ ਮੰਤਰੀ ਸ਼ਾਮਲ ਹਨ । ਬੀਤੇ ਕੁਝ ਦਿਨਾਂ ਤੋਂ ਪੰਜਾਬ ਦੀ ਕਾਂਗਰਸ ਪਾਰਟੀ ਦੇ ਵਿਚ ਕਾਫੀ ਘਮਾਸਾਨ ਮਚਿਆ ਹੋਇਆ ਹੈ । ਜਿੱਥੇ ਬੀਤੇ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਨਾਲ ਹੀ ਕੁਝ ਦਿਨਾਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਤੇ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਵੀ ਮੁਲਾਕਾਤ ਕੀਤੀ ਗਈ ।

ਜਿਸ ਨੂੰ ਲੈ ਕੇ ਹਰ ਕਿਸੇ ਦੇ ਵੱਲੋਂ ਖ਼ਦਸ਼ੇ ਜਤਾਏ ਜਾ ਰਹੇ ਸੀ ਕਿ ਪੰਜਾਬ ਕਾਂਗਰਸ ਦੇ ਵਿੱਚ ਹੁਣ ਇੱਕ ਵੱਡਾ ਧਮਾਕਾ ਹੋ ਸਕਦਾ ਹੈ । ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਵਾਪਸ ਆ ਚੁੱਕੇ ਹਨ । ਤੇ ਜਦੋਂ ਉਹ ਮੁਹਾਲੀ ਦੇ ਏਅਰਪੋਰਟ ਤੇ ਉਤਰੇ ਤਾਂ ਉਸ ਦੌਰਾਨ ਪੱਤਰਕਾਰਾਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਗੱਲਬਾਤ ਕੀਤੀ ਗਈ । ਜਿਸ ਮੋਕੇ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਤੋਂ ਨਵਜੋਤ ਸਿੰਘ ਸਿੱਧੂ ਤੇ ਤੰਜ ਕੱਸੇ ਹਨ । ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਲਈ ਸਹੀ ਨਹੀਂ ਹਨ ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿੱਥੋਂ ਵੀ ਲੜਨਗੇ ਉਹ ਉਸ ਨੂੰ ਕਦੇ ਵੀ ਜਿੱਤਣ ਨਹੀਂ ਦੇਣਗੇ । ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦਾ ਕੰਮ ਹੈ ਸਰਕਾਰ ਚਲਾਉਣਾ ਅਤੇ ਨਵਜੋਤ ਸਿੰਘ ਸਿੱਧੂ ਦਾ ਕੰਮ ਹੈ ਪਾਰਟੀ ਚਲਾਉਣਾ । ਨਵਜੋਤ ਸਿੰਘ ਸਿੱਧੂ ਨੂੰ ਚਰਨਜੀਤ ਸਿੰਘ ਚੰਨੀ ਦੇ ਕਿਸੇ ਵੀ ਕੰਮ ਵਿੱਚ ਦਖ਼ਲ ਅੰਦਾਜ਼ੀ ਨਹੀਂ ਦੇਣੀ ਚਾਹੀਦੀ । ਉਥੇ ਹੀ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਅਜਿਹੇ ਖ਼ਦਸ਼ੇ ਜਤਾਏ ਜਾ ਰਹੇ ਸੀ ਕਿ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਕਾਂਗਰਸ ਪਾਰਟੀ ਚ ਛੱਡ ਕੇ ਭਾਜਪਾ ਚ ਸ਼ਾਮਲ ਹੋ ਜਾਣਗੇ ।

ਜਿਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟੀਕਰਨ ਦਿੱਤਾ ਹੈ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਕਾਂਗਰਸ ਵਿੱਚ ਨਹੀਂ ਰਹਾਂਗਾ ਪਰ ਭਾਜਪਾ ਵਿਚ ਸ਼ਾਮਲ ਨਹੀਂ ਹੋਵਾਂਗਾ । ਜਿਸ ਤਰ੍ਹਾਂ ਦੇ ਅੰਦਾਜ਼ੇ ਲਗਾਤਾਰ ਲਗਾਏ ਜਾ ਰਹੇ ਸੀ ਕੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਵਿੱਚ ਸ਼ਾਮਲ ਹੋ ਜਾਣਗੇ ਤੇ ਕਾਂਗਰਸ ਪਾਰਟੀ ਨੂੰ ਛੱਡ ਦੇਣਗੇ । ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਗੱਲਾਂ ਨੂੰ ਲੈ ਕੇ ਸਪੱਸ਼ਟੀਕਰਨ ਦੇ ਦਿੱਤਾ ਗਿਆ ਹੈ ਕਿ ਹੁਣ ਉਹ ਕਾਂਗਰਸ ਪਾਰਟੀ ਚ ਨਹੀਂ ਰਹਿਣਗੇ ਪਰ ਭਾਜਪਾ ਵਿਚ ਸ਼ਾਮਲ ਨਹੀਂ ਹੋਣਗੇ ।