ਨਵਜੋਤ ਸਿੱਧੂ ਨੇ ਟਵੀਟ ਕਰ ਐਲਨ ਮਸਕ ਨੂੰ ਪੰਜਾਬ ’ਚ ਕਾਰੋਬਾਰ ਕਰਨ ਦਾ ਦਿੱਤਾ ਸੱਦਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਵੱਡਾ ਦਾਅ ਪੇਚ ਖੇਡਦੇ ਹੋਏ ਨਜ਼ਰ ਆ ਰਹੀ ਹੈ । ਵੱਖ ਵੱਖ ਕੋਸ਼ਿਸ਼ਾਂ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਕੀਤੀ ਜਾ ਰਹੀਆ ਹੈ ਕਿ ਪੰਜਾਬ ਦੀਆਂ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਜਾ ਸਕੇ । ਗੱਲ ਕੀਤੀ ਜਾਵੇ ਜੇਕਰ ਪੰਜਾਬ ਕਾਂਗਰਸ ਦੀ ਥਾਂ ਪੰਜਾਬ ਕਾਂਗਰਸ ਪਾਰਟੀ ਦੇ ਵਿਚਾਲੇ ਹੀ ਕਾਟੋ ਕਲੇਸ਼ ਦੇ ਚੱਲਦੇ ਹੁਣ ਤਕ ਕਈ ਵੱਡੇ ਧਮਾਕੇ ਹੋ ਚੁੱਕੇ ਹਨ , ਅਜੇ ਵੀ ਕਾਂਗਰਸ ਪਾਰਟੀ ਦਾ ਰੇੜਕਾ ਲਗਾਤਾਰ ਜਾਰੀ ਹੈ । ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਫੀ ਘਮਾਸਾਨ ਇਸ ਸਿਆਸੀ ਪਾਰਟੀ ਵਿਚ ਮਚਿਆ ਹੋਇਆ ਹੈ । ਇਸੇ ਵਿਚਕਾਰ ਹੁਣ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਇਕ ਅਜਿਹਾ ਦਾਅ ਪੇਚ ਖੇਡਿਆ ਗਿਆ ਹੈ ਕਿ ਜਿਸ ਦੀ ਚਰਚਾ ਹੁਣ ਚਾਰੇ ਪਾਸੇ ਛਿੜੀ ਹੋਈ ਹੈ ।

ਦਰਅਸਲ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਹੁਣ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਅਜਿਹਾ ਟਵੀਟ ਕੀਤਾ ਗਿਆ ਹੈ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਟੇਸਲਾ ਮੋਟਰਸ ਦੇ ਸੀ ਆਈ ਓ ਤੇ ਅਮਰੀਕੀ ਉਦਯੋਗਪਤੀ ਐਲਨ ਮਸਕ ਨੂੰ ਪੰਜਾਬ ਚ ਇਕ ਫੈਕਟਰੀ ਬਣਾਉਣ ਦਾ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐਲਨ ਮਸਕ ਇਲੈਕਟ੍ਰੋਨਿਕ ਕਾਰਾਂ ਦੇ ਨਿਰਮਾਣ ਸਬੰਧੀ ਕਾਰੋਬਾਰ ਕਰਦੇ ਹਨ ਤੇ ਇਸੇ ਕਾਰਾਂ ਦੇ ਨਿਰਮਾਣ ਲਈ ਫੈਕਟਰੀ ਬਣਾਉਣ ਦੇ ਲਈ ਨਵਜੋਤ ਸਿੰਘ ਸਿੱਧੂ ਵੱਲੋਂ ਉਨ੍ਹਾਂ ਨੂੰ ਪੰਜਾਬ ਚ ਆ ਕੇ ਕਾਰੋਬਾਰ ਕਰ ਦਾ ਸੱਦਾ ਦਿੱਤਾ ਗਿਆ ਹੈ ।

ਨਵਜੋਤ ਸਿੰਘ ਸਿੱਧੂ ਨੇ ਇਕ ਟਵੀਟ ਕਰਦਿਆਂ ਲਿਖਿਆ ਕਿ ਐਲਨ ਮਸਕ ਨੂੰ ਪੰਜਾਬ ਚ ਕਾਰੋਬਾਰ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਹੈ ਕਿ ਪੰਜਾਬ ਮਾਡਲ ਲੁਧਿਆਣਾ ਨੂੰ ਇਲੈਕਟ੍ਰਿਕ ਵ੍ਹੀਕਲ ਤੇ ਬੈਟਰੀ ਤੇ ਉਦਯੋਗ ਦਾ ਹੱਬ ਬਣਾਏਗਾ ਤੇ ਪੰਜਾਬ ਮਾਡਲ ਨਿਵੇਸ਼ ਲਈ ਸਮਾਂਬੱਧ ਸਿੰਗਲ ਵਿੰਡੋ ਕਲੀਅਰੈਂਸ ਵੀਹ ਦੇਵੇਗਾ । ਜਿਸ ਨਾਲ ਪੰਜਾਬ ਚ ਨਵੀਂ ਤਕਨੀਕ ਗ੍ਰੀਨ ਜੌਬਜ਼ ਅਤੇ ਵਾਤਾਵਰਨ ਸੁਰੱਖਿਆ ਦੇ ਨਾਲ ਹੀ ਟਿਕਾਊ ਵਿਕਾਸ ਦਾ ਰਾਹ ਪੱਧਰਾ ਹੋਵੇਗਾ । ਦੱਸਣਾ ਬਣਦਾ ਹੈ ਕਿ ਨਵਜੋਤ ਸਿੰਘ ਸਿੱਧੂ ਚੋਣਾਂ ਤੋਂ ਪਹਿਲਾਂ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਮਾਡਲ ਨੂੰ ਲੈ ਕੇ ਵੱਖ ਵੱਖ ਵਿਸ਼ਿਆਂ ਸਬੰਧੀ ਕਾਫੀ ਚਰਚਾਵਾਂ ਵਿੱਚ ਰਹਿੰਦੇ ਹਨ ।

ਉਨ੍ਹਾਂ ਵੱਲੋਂ ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਮਾਡਲ ਦੀ ਤਰੱਕੀ ਤੇ ਵਿਕਾਸ ਲਈ ਇੱਕੋ ਇੱਕ ਮਾਡਲ ਹੈ । ਨਵਜੋਤ ਸਿੰਘ ਸਿੱਧੂ ਵੱਲੋਂ ਹੁਣ ਤੱਕ ਪੰਜਾਬ ਮਾਡਲ ਨੂੰ ਸਫਲ ਬਣਾਉਣ ਦੇ ਲਈ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ੳੁਨ੍ਹਾਂ ਪੰਜਾਬ ਮਾਡਲ ਨੂੰ ਸਫ਼ਲ ਬਣਾਉਣ ਦੇ ਲਈ ਐਲਨ ਮਸਕ ਨੂੰ ਪੰਜਾਬ ਚ ਕਾਰੋਬਾਰ ਕਰਨ ਦਾ ਸੱਦਾ ਦਿੱਤਾ ਹੈ ।