ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਕਿਸਾਨਾਂ ਦੇ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ ਦੂਜੇ ਪਾਸੇ 2022 ਦੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਹਰ ਪਾਸੇ ਹੀ ਸਿਆਸੀ ਪਾਰਟੀਆਂ ਨੇ ਵੱਲੋਂ ਦਾਅਵੇ ਅਤੇ ਵਾਅਦੇ ਕੀਤੇ ਜਾ ਰਹੇ ਹਨ। ਪਰ ਇਸ ਵਾਰ ਚੋਣਾਂ ਲਈ ਰਾਜਨੀਤਿਕ ਪਾਰਟੀਆਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਇਸ ਵਾਰ ਪਿੰਡਾਂ ਦੇ ਵਿੱਚ ਲੋਕਾਂ ਦੇ ਵੱਲੋਂ ਰਾਜਨੀਤਕ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਸਿਆਸੀ ਲੀਡਰਾਂ ਨੂੰ ਸਵਾਲ ਜਵਾਬ ਕੀਤੇ ਜਾ ਰਹੇ ਹਨ।
ਇਸੇ ਦੇ ਚਲਦਿਆਂ ਹੁਣ ਕਿਸਾਨੀ ਸੰਘਰਸ਼ ਦੇ ਆਗੂਆਂ ਵੱਲੋਂ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਲੀਡਰਾਂ ਨਾਲ ਮੀਟਿੰਗ ਰੱਖੀ ਗਈ ਹੈ ਜਿਸ ਸਬੰਧੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ।ਦਰਅਸਲ ਕਿਸਾਨੀ ਆਗੂਆਂ ਦੇ ਵੱਲੋਂ ਜੋ ਮੀਟਿੰਗ ਰੱਖੀ ਗਈ ਹੈ ਇਸ ਵਿੱਚ ਸਾਰੀ ਸਿਆਸੀ ਪਾਰਟੀਆਂ ਦੇ ਪੰਜ ਪੰਜ ਮੈਂਬਰ ਸ਼ਾਮਲ ਹੋਣਗੇ ਇਸ ਮੀਟਿੰਗ ਵਿੱਚ ਭਾਜਪਾ ਦੇ ਲੀਡਰਾਂ ਨੂੰ ਨਹੀਂ ਬੁਲਾਇਆ ਗਿਆ। ਪਰ ਇਸੇ ਦੇ ਚਲਦਿਆਂ ਹੁਣ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਮੀਟਿੰਗ ਦੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਾਮਿਲ ਹੋਣਗੇ ਜੋ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣਗੇ।
ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਹੋਰ ਵੱਡੇ ਆਗੂ ਪਰਗਟ ਸਿੰਘ ਅਤੇ ਵਰਕਿੰਗ ਪ੍ਰਧਾਨ ਕੁਲਜੀਤ ਨਾਗਰਾ ਵੀ ਸ਼ਾਮਲ ਹੋਣਗੇ। ਦੱਸ ਦੇਈਏ ਕਿ ਇਹ ਮੀਟਿੰਗ ਚੰਡੀਗੜ੍ਹ 36 ਸੈਕਟਰ ਦੇ ਵਿੱਚ ਹੋਵੇਗੀ। ਜਿੱਥੇ ਕਿਸਾਨ ਆਗੂ ਬੀਜੇਪੀ ਤੋ ਬਿਨ੍ਹਾਂ ਇਨ੍ਹਾਂ ਸਾਰੀਆਂ ਪਾਰਟੀਆਂ ਦੇ ਲੀਡਰਾਂ ਤੋਂ ਲੋਕਾਂ ਦੇ ਸਵਾਲ ਪੁੱਛਣਗੇ।
ਦੱਸ ਦਈਏ ਕਿ ਇਕ ਪਾਸੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਭਾਜਪਾ ਪਾਰਟੀ ਦਾ ਵਿਰੋਧ ਕਰਨ ਬਾਰੇ ਕਿਹਾ ਗਿਆ ਹੈ ਪਰ ਦੂਜੇ ਪਾਸੇ ਬਾਕੀ ਸਾਰੀਆ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਸਵਾਲ ਪੁੱਛਣ ਲਈ ਲੋਕਾਂ ਨੂੰ ਕਿਹਾ ਗਿਆ ਹੈ। ਇਸ ਦੇ ਬਾਵਜੂਦ ਵੀ ਪਿੰਡਾਂ ਦੇ ਵਿੱਚ ਕਿਸਾਨਾਂ ਜਾਂ ਹੋਰ ਪਿੰਡ ਵਾਸੀਆਂ ਦੇ ਵੱਲੋਂ ਇਹਨਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਸਿਆਸੀ ਲੀਡਰਾਂ ਨੂੰ ਸਵਾਲ ਜਵਾਬ ਕੀਤੇ ਜਾ ਰਹੇ ਹਨ।
Previous Postਜੇਲ ਚ ਬੰਦ ਰਾਮ ਰਹੀਮ ਬਾਰ ਬਾਰ ਕਰ ਰਿਹਾ ਇਹ ਅਜੀਬ ਮੰਗ – ਹਰ ਕੋਈ ਹੋ ਗਿਆ ਹੈਰਾਨ
Next Postਜਹਾਜ ਚ ਚੜਨ ਤੋਂ ਲੇਟ ਹੋਈ ਔਰਤ ਨੇ ਏਅਰਪੋਰਟ ਤੇ ਕੀਤਾ ਅਜਿਹਾ ਕੰਮ ਕੇ ਉਡੇ ਸਭ ਦੇ ਹੋਸ – ਪੈ ਗਈਆਂ ਭਾਜੜਾਂ