ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਨੂੰ ਵੀ ਸਿਆਸਤ ਵਿੱਚ ਲਿਆਂਦਾ ਜਾ ਰਿਹਾ ਹੈ, ਜੋ ਵੱਖ-ਵੱਖ ਖੇਤਰਾਂ ਨਾਲ ਸਬੰਧਤ ਹਨ। ਜਿਵੇਂ-ਜਿਵੇਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਸਿਆਸੀ ਹਲਚਲ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਜਿਥੇ ਕਾਟੋ-ਕਲੇਸ਼ ਅਜੇ ਵੀ ਜਾਰੀ ਹੈ। ਉਥੇ ਹੀ ਅੱਜ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਿੱਚ ਸ਼ਾਮਲ ਹੋ ਗਿਆ ਹੈ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਤੇ ਪਾਰਟੀ ਵਰਕਰ ਕਾਂਗਰਸ ਨੂੰ ਛੱਡ ਕੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ।
ਹੁਣ ਨਵਜੋਤ ਸਿੱਧੂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੈਪਟਨ ਲਈ ਇਕ ਚੰਗੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਸਰਕਾਰ ਨੂੰ ਅੱਜ ਉਸ ਸਮੇਂ ਭਾਰੀ ਝਟਕਾ ਲੱਗਾ, ਜਦੋਂ ਕਾਂਗਰਸ ਪਾਰਟੀ ਨਾਲ ਸਬੰਧਤ ਪਟਿਆਲਾ ਸ਼ਹਿਰ ਤੋਂ ਅਨੁਜ ਖੋਸਲਾ ਵੱਲੋਂ ਕਾਂਗਰਸ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ। ਉਥੇ ਹੀ ਆਪਣੇ ਅਸਤੀਫੇ ਵਿਚ ਅਨੁਜ ਖੋਸਲਾ ਵੱਲੋਂ ਲਿਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਇਸ ਲਈ ਅਸਤੀਫਾ ਦਿੱਤਾ ਜਾ ਰਿਹਾ ਹੈ ਕਿਉਂਕਿ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪਰਨੀਤ ਕੌਰ ਦੇ ਵਫਾਦਾਰ ਸਿਪਾਹੀ ਹਨ।
ਉਨ੍ਹਾਂ ਵੱਲੋਂ ਜਿੱਥੇ ਆਪਣਾ ਅਸਤੀਫਾ ਦੇਣ ਦਾ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਗਿਆ ਹੈ। ਜਿਨ੍ਹਾਂ ਪ੍ਰਤੀ ਇਮਾਨਦਾਰੀ ਦਿਖਾਉਂਦੇ ਹੋਏ ਉਨ੍ਹਾਂ ਵੱਲੋਂ ਕਾਂਗਰਸ ਦਾ ਸਾਥ ਛੱਡ ਦਿੱਤਾ ਗਿਆ ਹੈ। ਉਹਨਾਂ ਵੱਲੋਂ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕੈਪਟਨ ਦੇ ਸਮਰਥਨ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਵੀ ਪਟਿਆਲਾ ਤੋਂ ਬਹੁਤ ਸਾਰੇ ਕੱਟੜ ਕਾਂਗਰਸੀ ਅਸਤੀਫਾ ਦੇ ਚੁਕੇ ਹਨ ਜਿਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਖੜ੍ਹਨ ਦਾ ਐਲਾਨ ਕੀਤਾ ਗਿਆ ਸੀ। ਖੋਸਲਾ ਜਿੱਥੇ ਪਟਿਆਲਾ ਸ਼ਹਿਰੀ ਦੇ ਯੂਥ ਕਾਂਗਰਸ ਪ੍ਰਧਾਨ ਸਨ, ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਇਨ੍ਹਾਂ ਇਮਾਨਦਾਰ ਕਾਂਗਰਸੀ ਵਰਕਰਾਂ ਬਾਰੇ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਕਾਂਗਰਸੀ ਉਹਨਾਂ ਦੇ ਸੰਪਰਕ ਵਿੱਚ ਹਨ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਸੜਕ ਹਾਦਸਾ ਗੱਡੀ ਦੇ ਉਡੇ ਪਰਖਚੇ ਹੋਇਆ ਮੌਤ ਦਾ ਤਾਂਡਵ
Next Postਹੁਣੇ ਹੁਣੇ ਇਹਨਾਂ 4 ਜ਼ਿਲ੍ਹਿਆਂ ਦੇ ਸਾਰੇ ਸਕੂਲ ਬੰਦ ਕਰਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ