ਕਿਸਾਨਾਂ ਲਈ ਖੁਸ਼ਖਬਰੀ
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਜਿਸ ਦਾ ਫਾਇਦਾ ਦੇਸ਼ ਦੇ ਕਿਸਾਨਾਂ ਨੂੰ ਮਿਲ ਸਕੇ। ਉਥੇ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ ਜਿਸ ਸਦਕਾ ਗ਼ਰੀਬ ਕਿਸਾਨਾਂ ਨੂੰ ਭਰਪੂਰ ਫਾਇਦਾ ਹੋਵੇ, ਜਿਸ ਨਾਲ ਉਨ੍ਹਾਂ ਨੂੰ ਖੇਤੀ ਕਰਨ ਵਿੱਚ ਵੀ ਅਸਾਨੀ ਹੋ ਸਕੇ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਨੂੰਨਾਂ ਨੂੰ ਕਿਸਾਨਾਂ ਵੱਲੋਂ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਲਈ ਮੰਗ ਕਰਦੇ ਹੋਏ ਕੇਂਦਰ ਸਰਕਾਰ ਦੇ ਖਿਲਾਫ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਹੁਣ ਨਵੇਂ ਟਰੈਕਟਰ ਅੱਧੀ ਕੀਮਤ ਤੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ ਜਿਸ ਖੁਸ਼ਖਬਰੀ ਨੂੰ ਲੈ ਕੇ ਕਿਸਾਨ ਖੁਸ਼ ਹਨ ਅਤੇ ਉਨ੍ਹਾਂ ਵੱਲੋਂ ਇਸ ਲਈ ਇੱਕ ਛੋਟਾ ਜਿਹਾ ਕੰਮ ਕਰਨਾ ਪਵੇਗਾ। ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਨਵੀਆਂ ਯੋਜਨਾਵਾਂ ਪੇਸ਼ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਉਨ੍ਹਾਂ ਕਿਸਾਨਾਂ ਨੂੰ ਟਰੈਕਟਰ ਖਰੀਦਣ ਤੇ ਸਬਸਿਡੀ ਦਿੱਤੇ ਜਾਣ ਦੀ ਯੋਜਨਾ ਜਾਰੀ ਕੀਤੀ ਗਈ ਹੈ ਜੋ ਅਜੇ ਵੀ ਬਲਦਾਂ ਦੀ ਸਹਾਇਤਾ ਨਾਲ ਖੇਤੀ ਕਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਵੱਲੋਂ ਪੀ ਐਮ ਕਿਸਾਨ ਟਰੈਕਟਰ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ
ਜਿਸ ਦੇ ਤਹਿਤ ਹੁਣ ਕਿਸਾਨ ਟਰੈਕਟਰ ਲੈ ਸਕਣਗੇ। ਹੁਣ ਇਸ ਯੋਜਨਾ ਦਾ ਲਾਭ ਲੈਣ ਵਾਲੇ ਕਿਸਾਨਾਂ ਨੂੰ ਸਬਸਿਡੀ ਦੇ ਆਧਾਰ ਉਪਰ ਟਰੈਕਟਰ ਖਰੀਦਣ ਦੀ ਪੇਸ਼ਕਸ਼ ਦਿੱਤੀ ਗਈ ਹੈ। ਉੱਥੇ ਹੀ ਇਸ ਯੋਜਨਾ ਦਾ ਫਾਇਦਾ ਲੈਣ ਲਈ ਕਿਸਾਨ ਕੋਲ ਜ਼ਰੂਰੀ ਦਸਤਾਵੇਜ਼ ਹੋਣੇ ਲਾਜ਼ਮੀ ਕੀਤੇ ਗਏ ਹਨ। ਜਿਸ ਵਿੱਚ ਬੈਂਕ ਦੀ ਡਿਟੇਲ, ਜ਼ਮੀਨ ਦੇ ਕਾਗ਼ਜ਼, ਪਾਸਪੋਰਟ ਸਾਈਜ਼ ਫੋਟੋ, ਅਧਾਰ ਕਾਰਡ ਹੋਣੇ ਜ਼ਰੂਰੀ ਹਨ। ਜਿਸ ਦੇ ਅਧਾਰ ਉੱਪਰ ਕਿਸਾਨ ਆਨਲਾਈਨ ਇਸ ਸੁਵਿਧਾ ਦਾ ਫਾਇਦਾ ਲੈਣ ਲਈ ਆਪਣੇ ਨਜ਼ਦੀਕੀ CSC ਸੈਟਰ ਵਿੱਚ ਜਾ ਕੇ ਅਪਲਾਈ ਕਰ ਸਕਦੇ ਹਨ।
ਇਸ ਯੋਜਨਾ ਦੇ ਅਨੁਸਾਰ ਕਿਸਾਨ ਕਿਸੇ ਵੀ ਕੰਪਨੀ ਦਾ ਟਰੈਕਟਰ ਅੱਧੀ ਕੀਮਤ ਤੇ ਖਰੀਦ ਸਕਦੇ ਹਨ। ਕੇਂਦਰ ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਟਰੈਕਟਰ ਖਰੀਦਣ ਲਈ ਸਬਸਿਡੀ ਦਿੱਤੀ ਜਾਵੇਗੀ। ਜਿੱਥੇ ਕਿਸਾਨ ਵੱਲੋਂ 20 ਤੋ 50 ਫੀਸਦੀ ਸਬਸਿਡੀ ਪ੍ਰਾਪਤ ਕੀਤੀ ਜਾਵੇਗੀ। ਉੱਥੇ ਹੀ ਅੱਧਾ ਪੈਸਾ ਆਪਣੇ ਵੱਲੋਂ ਦਿੱਤਾ ਜਾਵੇਗਾ। ਪਹਿਲਾਂ ਬਹੁਤ ਸਾਰੇ ਦੇਸ਼ ਦੇ ਕਿਸਾਨ ਆਰਥਿਕ ਸਥਿਤੀ ਖਰਾਬ ਹੋਣ ਦੇ ਕਾਰਨ ਟਰੈਕਟਰ ਨਹੀਂ ਖ਼ਰੀਦ ਸਕਦੇ ਸਨ। ਇਸ ਯੋਜਨਾ ਦੇ ਤਹਿਤ ਉਨ੍ਹਾਂ ਨੂੰ ਟਰੈਕਟਰ ਖਰੀਦਣਾ ਆਸਾਨ ਹੋ ਗਿਆ ਹੈ।
Previous Postਲਖੀਮਪੁਰ ਕਾਂਡ ਦੇ ਵਿਰੋਧ ਚ ਬੰਦ ਕਰਨ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ
Next Postਮਸ਼ਹੂਰ ਅਦਾਕਾਰ ਅਨੂਪਮ ਖੇਰ ਦੀ ਕੈਂਸਰ ਪੀੜਤ ਘਰਵਾਲੀ ਕਿਰਨ ਖੇਰ ਬਾਰੇ ਆਈ ਇਹ ਵੱਡੀ ਤਾਜਾ ਖਬਰ