ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੂੰ ਅਜੇ ਸਾਰੇ ਦੇਸ਼ਾਂ ਵਿੱਚ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਸੀ। ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਦਾ ਕਰੋਨਾ ਟੀਕਾਕਰਨ ਕੀਤਾ ਗਿਆ ਸੀ। ਜਿਸ ਨਾਲ ਕਰੋਨਾ ਦੇ ਖਤਰੇ ਨੂੰ ਘੱਟ ਕੀਤਾ ਜਾ ਸਕੇ। ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਕਿਉਂਕਿ ਕਰੋਨਾ ਦੌਰਾਨ ਕੀਤੀ ਗਈ ਤਾਲਾਬੰਦੀ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋਏ ਸਨ ਉਥੇ ਹੀ ਸਾਰੇ ਦੇਸ਼ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਸੀ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਤੇ ਵੀ ਰੋਕ ਲਗਾਈ ਗਈ ਸੀ। ਜਿਸ ਨੂੰ ਮੁੜ ਤੋਂ ਸ਼ੁਰੂ ਕੀਤੇ ਜਾਣ ਤੇ ਕਰੋਨਾ ਪਾਬੰਦੀਆਂ ਨੂੰ ਜਾਰੀ ਰੱਖਿਆ ਗਿਆ ਸੀ।
ਹੁਣ ਨਵੇਂ ਓਮੀਕਰੋਨਾ ਵੈਰੀਐਂਟ ਨੂੰ ਦੇਖਦੇ ਹੋਏ ਇਸ ਦੇਸ਼ ਵੱਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਵੀ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੱਲੋਂ ਭਾਰਤ ਅਤੇ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਜਿੱਥੇ ਕਰੋਨਾ ਪਾਂਬੰਦੀਆ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ ਉਥੇ ਹੀ ਆਉਣ ਵਾਲੇ ਯਾਤਰੀਆਂ ਨੂੰ ਆਪਣੀ ਕਰੋਨਾ ਟੀਕਾਕਰਨ, ਟੈਸਟ ਅਤੇ ਨੇਗਟਿਵ ਰਿਪੋਰਟ ਦੇ ਸਾਰੇ ਸਬੂਤ ਦਿਖਾਉਣੇ ਲਾਜ਼ਮੀ ਕੀਤੇ ਗਏ ਹਨ।
ਇਸ ਬਾਰੇ ਜਾਣਕਾਰੀ ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ ਦੇ ਅਧੀਨ ਆਉਣ ਵਾਲੇ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਵੱਲੋਂ ਜਾਰੀ ਕੀਤੀ ਗਈ ਹੈ। ਅਮਰੀਕਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਹਨਾਂ ਨਿਯਮਾਂ ਨੂੰ 6 ਦਸੰਬਰ ਤੋਂ ਲਾਗੂ ਕੀਤਾ ਜਾ ਰਿਹਾ ਹੈ। ਉਥੇ ਹੀ ਅਮਰੀਕਾ ਆਉਣ ਵਾਲੇ ਯਾਤਰੀਆਂ ਨੂੰ ਜਿਥੇ ਆਪਣੀ ਯਾਤਰਾ ਤੋਂ ਇਕ ਦਿਨ ਪਹਿਲਾਂ ਕਰਾਈ ਗਈ ਕਰੋਨਾ ਟੈਸਟ ਦੀ ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ। ਜਾਂ ਇਸ ਦਾ ਇੱਕ ਹੋਰ ਬਦਲ 90 ਦਿਨ ਪਹਿਲਾਂ ਦੀ ਯਾਤਰਾ ਦਾ ਸਬੂਤ ਦੇਣਾ ਲਾਜ਼ਮੀ ਕੀਤਾ ਗਿਆ ਹੈ।
ਅਮਰੀਕਾ ਦੀ ਯਾਤਰਾ ਕਰਨ ਵਾਲੇ ਲੋਕਾਂ ਵਿਚ 2 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਇਹ ਨਿਯਮ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਰੋਨਾ ਟੈਸਟ ਨੂੰ ਲਾਜ਼ਮੀ ਕੀਤਾ ਗਿਆ ਹੈ। ਜਿਸ ਬਾਰੇ ਜਾਣਕਾਰੀ ਅਮਰੀਕੀ ਭਾਰਤੀ ਭਾਈਚਾਰੇ ਦੇ ਨੇਤਾਵਾਂ ਵੱਲੋਂ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਸ਼ਨੀਵਾਰ ਨੂੰ ਜਾਰੀ ਕਰ ਦਿੱਤੀ ਗਈ ਹੈ।
Home ਤਾਜਾ ਖ਼ਬਰਾਂ ਨਵੇਂ ਵਾਇਰਸ ਓਮੀਕਰੋਨ ਦਾ ਕਰਕੇ ਇਸ ਦੇਸ਼ ਨੇ ਅਚਾਨਕ ਭਾਰਤ ਤੋਂ ਆਉਣ ਵਾਲੀ ਯਾਤਰੀਆਂ ਲਈ ਕਰਤਾ ਇਹ ਵੱਡਾ ਐਲਾਨ
ਤਾਜਾ ਖ਼ਬਰਾਂ
ਨਵੇਂ ਵਾਇਰਸ ਓਮੀਕਰੋਨ ਦਾ ਕਰਕੇ ਇਸ ਦੇਸ਼ ਨੇ ਅਚਾਨਕ ਭਾਰਤ ਤੋਂ ਆਉਣ ਵਾਲੀ ਯਾਤਰੀਆਂ ਲਈ ਕਰਤਾ ਇਹ ਵੱਡਾ ਐਲਾਨ
Previous Postਇਥੇ ਵਾਪਰਿਆ ਕੁਦਰਤ ਦਾ ਕਹਿਰ ਆਫ਼ਤ ਚ ਚਲੀ ਗਈ 13 ਲੋਕਾਂ ਦੀ ਮੌਤ – ਮਚੀ ਹਾਹਾਕਾਰ ਬਚਾਅ ਕਾਰਜ ਜਾਰੀ
Next Postਪੰਜਾਬ ਵਾਸੀਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਏਅਰਪੋਰਟ ਤੋਂ 9 ਦਸੰਬਰ ਤੋਂ ਹੋ ਗਿਆ ਇਹ ਐਲਾਨ