ਆਈ ਤਾਜ਼ਾ ਵੱਡੀ ਖਬਰ
ਕਾਂਗਰਸ ਪਾਰਟੀ ਵਿੱਚ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵਿਚਕਾਰ ਚੱਲਦੀ ਖਿੱਚੋਤਾਣ ਅਜੇ ਤੱਕ ਖਤਮ ਨਹੀਂ ਹੋ ਰਹੀ ਹੈ। ਜਿੱਥੇ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਪ੍ਰਧਾਨ ਪਾਰਟੀ ਦੇ ਕੰਮਕਾਜ ਤੋਂ ਖਫ਼ਾ ਨਜ਼ਰ ਆ ਰਹੇ ਹਨ। ਉੱਥੇ ਹੀ ਇਕ ਦੂਜੇ ਉਪਰ ਦੋਸ਼ ਲਗਾਏ ਜਾਣ ਦਾ ਸਿਲਸਲਾ ਵੀ ਲਗਾਤਾਰ ਚਲਦਾ ਆ ਰਿਹਾ ਹੈ। ਜਿੱਥੇ ਬਾਗ਼ੀ ਵਿਧਾਇਕਾਂ ਦੇ ਚਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਉੱਥੇ ਹੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਵੇਖਦੇ ਹੋਏ ਕਾਂਗਰਸ ਪੰਜਾਬ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ ਗਿਆ ਸੀ ਜਿਸ ਨੂੰ ਹਾਈ ਕਮਾਂਡ ਵੱਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਸੀ।
ਹੁਣ ਨਵਜੋਤ ਸਿੱਧੂ ਵੱਲੋਂ ਇਕ ਵਾਰ ਫਿਰ ਅਜਿਹੀ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਕਿ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਜਿੱਥੇ ਆਪਣੇ ਬੇਬਾਕ ਬੋਲਣ ਕਰਕੇ ਮਸ਼ਹੂਰ ਹਨ। ਉਥੇ ਹੀ ਉਨ੍ਹਾਂ ਵੱਲੋਂ ਕਾਂਗਰਸ ਦੀਆਂ ਬਹੁਤ ਸਾਰੀਆਂ ਨੀਤੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਆਪਣੀ ਹੀ ਸਰਕਾਰ ਤੇ ਤੰਜ ਕੱਸਦੇ ਹੋਏ ਆਖਿਆ ਹੈ ਸਾਰੀਆਂ ਸਰਕਾਰਾਂ ਨੂੰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ਦੌਰਾਨ ਹੀ ਲੋਕਾਂ ਨੂੰ ਲਾਲੀਪੋਪ ਦੇਣ ਦਾ ਰੁਝਾਨ ਵੇਖਿਆ ਜਾ ਰਿਹਾ ਹੈ।
ਉਨ੍ਹਾਂ ਵੱਲੋਂ ਇਨ੍ਹਾਂ ਸਾਰੀਆਂ ਗੱਲਾਂ ਦਾ ਪ੍ਰਗਟਾਵਾ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਇਹ ਕੰਮ ਸਾਢੇ ਚਾਰ ਸਾਲ ਦੇ ਦੌਰਾਨ ਕਿਉਂ ਨਹੀਂ ਕੀਤੇ ਜਾਂਦੇ। ਤੇ ਚੋਣਾਂ ਦੇ ਆਉਣ ਦੇ ਸਮੇਂ ਹੀ ਸਾਰੇ ਕੰਮ ਹੋਣੇ ਸ਼ੁਰੂ ਹੋ ਜਾਂਦੇ ਹਨ। ਜਿੱਥੇ ਪੰਜਾਬ ਕਰਜ਼ੇ ਦੀ ਮਾਰ ਹੇਠਾਂ ਆ ਰਿਹਾ ਹੈ। ਉਥੇ ਹੀ ਪੰਜਾਬ ਦੀ ਹਰ ਸਮੱਸਿਆ ਦਾ ਹੱਲ ਆਮਦਨ ਹੈ, ਕਿ ਪੰਜਾਬ ਦੇ ਖ਼ਜ਼ਾਨੇ ਨੂੰ ਕਿਸ ਤਰ੍ਹਾਂ ਭਰਿਆ ਜਾਵੇ। ਇਸ ਲਈ ਕਿ ਉਨ੍ਹਾਂ ਵੱਲੋਂ ਕਈ ਨੀਤੀਆਂ ਦਾ ਵਿਰੋਧ ਕੀਤਾ ਜਾਂਦਾ ਹੈ ਉਨ੍ਹਾਂ ਦੀ ਲੜਾਈ ਕਿਸਾਨਾਂ ਲਈ ਹੈ ਬੇਰੁਜ਼ਗਾਰਾਂ ਲਈ ਹੈ।
ਉੱਥੇ ਕਿ ਉਹਨਾਂ ਵੱਲੋਂ ਨ-ਸ਼ਿ-ਆਂ ਦਾ ਮਸਲਾ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਵੀ ਚੁੱਕਿਆ ਗਿਆ ਹੈ ਕਿ ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੱਥੇ ਨ-ਸ਼ਿ-ਆਂ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ ਉੱਥੇ ਹੀ ਰੇਤ ਦੇ ਮਸਲੇ ਨੂੰ ਵੀ ਹੱਲ ਕੀਤਾ ਜਾਣਾ ਚਾਹੀਦਾ ਹੈ, ਜਿਸ ਸਦਕਾ ਮਾਫੀਆ ਰਾਜ ਦਾ ਅੰਤ ਕੀਤਾ ਜਾ ਸਕੇ। ਉਥੇ ਹੀ ਕਿਸਾਨਾਂ ਦੇ ਹਿੱਤਾਂ ਵਿਚ ਉਹਨਾਂ ਬੋਲਦਿਆ ਕਿਹਾ ਕਿ ਫਸਲਾਂ ਦੀ ਵਿਭਿੰਨਤਾ ਹੋਣੀ ਵੀ ਲਾਜ਼ਮੀ ਹੈ ਜਿਸ ਨਾਲ ਕਿਸਾਨਾਂ ਨੂੰ ਲਾਭ ਪਹੁੰਚ ਸਕੇ। ਉਹਨਾਂ ਦਾ ਵਿਰੋਧ ਸਿਸਟਮ ਦੇ ਵਿਰੁੱਧ ਹੈ।
Previous Postਸਿੱਧੂ ਦੇ ਕੱਟੜ ਵਿਰੋਧੀ ਕੈਪਟਨ ਨੂੰ ਇਸ ਕਰਕੇ ਮਿਲਣ ਪਹੁੰਚੇ ਮੁੱਖ ਮੰਤਰੀ ਚੰਨੀ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
Next Postਪੰਜਾਬ ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਤੋਂ ਬਾਅਦ ਹੁਣ ਸਫ਼ਰ ਕਰਨ ਵਾਲਿਆਂ ਲਈ ਆ ਗਈ ਇਹ ਵੱਡੀ ਖਬਰ