ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿੱਥੇ ਭਾਰਤ ਦੇ ਕਈ ਸੂਬਿਆਂ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਵੀ ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਵਾਸਤੇ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਅਤੇ ਵੋਟਰਾਂ ਨੂੰ ਲੁਭਾਉਣ ਲਈ ਬਹੁਤ ਸਾਰੇ ਐਲਾਨ ਵੀ ਕੀਤਾ ਜਾ ਰਹੇ ਹਨ। ਇਸ ਦੌਰਾਨ ਹੀ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਕਈ ਤਰਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਅਤੇ ਕਾਂਗਰਸ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਬਾਰੇ ਵੀ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ।
ਹੁਣ ਨਵਜੋਤ ਸਿੱਧੂ ਵੱਲੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਇਕ ਵਾਰ ਫਿਰ ਤੋਂ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਜਿੱਥੇ ਉਨ੍ਹਾਂ ਸਰਕਾਰ ਦੇ ਖਜ਼ਾਨੇ ਨੂੰ ਭਰਨ ਦੀ ਗੱਲ ਆਖੀ ਹੈ ਅਤੇ ਦਸਿਆ ਹੈ ਕਿ ਪੰਜਾਬ ਇਸ ਸਮੇ ਕਿੰਨਾ ਕਰਜ਼ਾਈ ਹੋ ਚੁੱਕਾ ਹੈ ਅਤੇ ਮਹਿੰਗਾਈ ਦੀ ਵਧ ਰਹੀ ਦਰਦ ਦੇ ਕਾਰਨ ਵੀ ਲੋਕਾਂ ਨੂੰ ਮੁਸ਼ਕਲ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਲਈ ਹੀ ਮੈਂ ਪਾਰਟੀ ਤੋਂ ਜਵਾਬ ਚਾਹੁੰਦਾ ਹਾਂ।
ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵੇਖਿਆ ਜਾਵੇ ਤਾਂ ਪੰਜਾਬ ਇਸ ਸਮੇਂ ਸਭ ਤੋਂ ਵਧੇਰੇ ਕਰਜਾਈ ਹੋਣ ਵਾਲਾ ਸੂਬਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਨੂੰ ਘੱਟ ਕਰਨ ਦਾ ਇਹ ਕੋਈ ਹੱਲ ਨਹੀਂ ਹੈ ਕਿ ਇਕ ਵਾਰੀ ਕਰਜ਼ਾ ਲੈ ਕੇ ਦੂਜੇ ਪਾਸੇ ਮੋੜ ਦਿਓ। ਲੋਕਾਂ ਕੋਲੋਂ ਟੈਕਸ ਦੇ ਰੂਪ ਵਿੱਚ ਬਹੁਤ ਜ਼ਿਆਦਾ ਪੈਸਾ ਸਰਕਾਰ ਵੱਲੋਂ ਵਸੂਲਿਆ ਜਾਂਦਾ ਹੈ ਅਤੇ ਉਸ ਦੀ ਸਹੀ ਰੂਪ ਵਿੱਚ ਵਰਤੋਂ ਵੀ ਹੋਣੀ ਚਾਹੀਦੀ ਹੈ ਜਿਸ ਨਾਲ ਪੰਜਾਬ ਦਾ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅੱਗੇ ਜਾਣ ਲਈ ਉਧਾਰ ਲੈਣਾ ਕੋਈ ਵੀ ਰਸਤਾ ਸਹੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਮਹੀਨੇ ਖਜ਼ਾਨੇ ਦੀ ਸਥਿਤੀ ਬਾਰੇ ਸਾਰੀ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਦਾ ਟੈਕਸ ਕਿਥੇ ਵਰਤਿਆ ਹੈ। ਉਨ੍ਹਾਂ ਕਿਹਾ ਕੇ ਰੋਡ ਮੈਪ ਤਿਆਰ ਕਰਨਾ ਚਾਹੀਦਾ ਹੈ ਅਤੇ ਚੋਰੀ ਨੂੰ ਰੋਕ ਕੇ ਲੋਕਾਂ ਦੀ ਆਮਦਨ ਤੋਂ ਪ੍ਰਾਪਤ ਹੁੰਦੇ ਟੈਕਸ ਨੂੰ ਲੋਕਾਂ ਦੀ ਭਲਾਈ ਦੇ ਕੰਮਾਂ ਵਿੱਚ ਵਰਤਿਆ ਜਾਣਾ ਚਾਹੀਦਾ ਹੈ।
Previous PostCM ਚੰਨੀ ਨੇ ਹੁਣ ਕਰਤਾ ਇਹ ਵੱਡਾ ਐਲਾਨ – ਸੁਣ ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ
Next Postਮਿਸ ਪੂਜਾ ਤੋਂ ਬਾਅਦ ਹੁਣ ਇਸ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਰਮਾਤਮਾ ਨੇ ਦਿੱਤੀ ਧੀ ਦੀ ਦਾਤ – ਪ੍ਰਸੰਸਕ ਦੇ ਰਹੇ ਵਧਾਈਆਂ