ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ ਨੂੰ ਦੇਖਦੇ ਹੋਏ ‘ਸੰਯੁਕਤ ਸਮਾਜ ਮੋਰਚਾ’ ਨੇ ਐਨ ਮੌਕੇ ਤੇ ਹੁਣ ਲਿਆ ਇਹ ਫੈਸਲਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਸਭ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿੱਥੇ 8 ਜਨਵਰੀ ਨੂੰ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਸੀ ਅਤੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ। ਉਥੇ ਹੀ ਵੱਖ-ਵੱਖ ਚੋਣ ਹਲਕਿਆਂ ਤੋਂ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਉਥੇ ਹੀ ਵੱਖ-ਵੱਖ ਪਾਰਟੀਆਂ ਵਿਚ ਕਈ ਤਰ੍ਹਾਂ ਦੇ ਵਿਵਾਦ ਵੀ ਸਾਹਮਣੇ ਆ ਰਹੇ ਹਨ। ਜਿੱਥੇ ਕੁਝ ਉਮੀਦਵਾਰਾਂ ਨੂੰ ਸੀਟਾ ਨਾ ਮਿਲਣ ਕਾਰਨ ਉਨ੍ਹਾਂ ਵਿਚ ਰੋਸ ਦੇਖਿਆ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਹੈ ਅਤੇ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੇ ਹਨ।

ਉਥੇ ਹੀ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਵੀ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਸੰਯੁਕਤ ਸਮਾਜ ਮੋਰਚਾ ਪਾਰਟੀ ਬਣਾ ਕੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰ ਵੀ ਐਲਾਨੇ ਜਾ ਚੁੱਕੇ ਹਨ। ਹੁਣ ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚਾ ਵੱਲੋਂ ਮੌਕੇ ਉੱਪਰ ਇਹ ਫੈਸਲਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

ਉੱਥੇ ਹੀ ਵੱਖ-ਵੱਖ ਚੋਣ ਹਲਕਿਆਂ ਤੋਂ ਐਲਾਨੇ ਗਏ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ ਹੈ। ਦੂਜੇ ਪਾਸੇ ਗੱਲ ਕੀਤੀ ਜਾਵੇ ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਦੀ ਤਾਂ ਉਸ ਨੂੰ ਚੋਣ ਕਮਿਸ਼ਨ ਵੱਲੋਂ ਇਕ ਭਾਰੀ ਝਟਕਾ ਦਿੱਤਾ ਗਿਆ ਹੈ। ਕੁਝ ਕਾਰਨਾਂ ਦੇ ਚਲਦੇ ਹੋਏ ਜਿੱਥੇ ਕਿਸਾਨਾਂ ਦੀ ਬਣਾਈ ਗਈ ਨਵੀਂ ਪਾਰਟੀ ਸਮਾਜ ਮੋਰਚਾ ਨੂੰ ਮਾਨਤਾ ਪ੍ਰਾਪਤ ਨਹੀਂ ਹੋਈ ਹੈ ਉੱਥੇ ਹੀ ਕੋਈ ਚੋਣ ਨਿਸ਼ਾਨ ਵੀ ਨਹੀਂ ਮਿਲ ਸਕਿਆ।

ਜਿਸ ਤੋਂ ਬਾਅਦ ਹੁਣ ਚੋਣਾਂ ਨੂੰ ਨਜ਼ਦੀਕ ਦੇਖਦੇ ਹੋਏ ਕਿਸਾਨਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਐਲਾਨੇ ਗਏ ਉਮੀਦਵਾਰ ਆਜਾਦ ਉਮੀਦਵਾਰਾਂ ਦੇ ਤੌਰ ਤੇ ਚੋਣ ਲੜਨਗੇ। ਅੱਜ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਨੂੰ ਦੇਖਦੇ ਹੋਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਇਹ ਫ਼ੈਸਲਾ ਕੀਤਾ ਗਿਆ ਹੈ।