ਨਿਊਜ਼ੀਲੈਂਡ ਤੋਂ ਆਈ ਇਹ ਵੱਡੀ ਖਬਰ ਇਸ ਕਾਰਨ ਮਚਿਆ ਹੜਕੰਪ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਦੇਸ਼ਾਂ ਵਲੋ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਬਹੁਤ ਸਾਰੇ ਦੇਸ਼ਾਂ ਦੇ ਲੋਕਾਂ ਵੱਲੋਂ ਕਰੋਨਾ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਦੇ ਖਿਲਾਫ ਸਰਕਾਰ ਨੂੰ ਲੰਮੇ ਹੱਥੀਂ ਲਿਆ ਜਾ ਰਿਹਾ ਹੈ। ਟੀਕਾਕਰਨ ਦੇ ਜ਼ਰੀਏ ਜਿਥੇ ਸਾਰੇ ਦੇਸ਼ਾਂ ਵਿੱਚ ਕਰੋਨਾ ਨੂੰ ਠੱਲ੍ਹ ਪਾਈ ਗਈ ਹੈ, ਉਥੇ ਹੀ ਕਰੋਨਾ ਦੇ ਨਵੇਂ ਰੂਪ ਦੇ ਬਹੁਤ ਸਾਰੇ ਮਾਮਲੇ ਵੀ ਲਗਾਤਾਰ ਸਾਹਮਣੇ ਆਏ ਸਨ ਜਿਸ ਕਾਰਨ ਫਿਰ ਤੋਂ ਪਾਬੰਦੀਆਂ ਲਾਗੂ ਕਰ ਦਿੱਤਾ ਗਿਆ ਸੀ। ਹੁਣ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆ ਗਈ ਹੈ ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਵੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਖੋਲ੍ਹਿਆ ਜਾ ਰਿਹਾ ਹੈ। ਹੁਣ ਨਿਊਜ਼ੀਲੈਂਡ ਵਿੱਚ ਇਸ ਕਾਰਨ ਹੜਕੰਪ ਮਚਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਨਿਊਜ਼ੀਲੈਂਡ ਸਰਕਾਰ ਵੱਲੋਂ ਕਰੋਨਾ ਨੂੰ ਲੈ ਕੇ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ।

ਉਥੇ ਹੀ ਹੁਣ ਬਹੁਤ ਜ਼ਿਆਦਾ ਗਿਣਤੀ ਦੇ ਵਿੱਚ ਲੋਕਾਂ ਵੱਲੋਂ ਇਨ੍ਹਾਂ ਪਾਬੰਦੀਆਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਇਸ ਵਾਸਤੇ ਜਿੱਥੇ ਲੋਕਾਂ ਵੱਲੋਂ ਨਿਊਜ਼ੀਲੈਂਡ ਦੀ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਉਥੇ ਹੀ ਸਥਿਤੀ ਨੂੰ ਬੇਕਾਬੂ ਹੁੰਦੇ ਦੇਖ ਕੇ ਪੁਲਿਸ ਵੱਲੋਂ ਬਹੁਤ ਸਾਰੇ ਮੁਜ਼ਾਹਰਾਕਾਰੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਕਿਉਂਕਿ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਨੂੰ ਲੈ ਕੇ ਕਾਫੀ ਲੰਮੇ ਸਮੇਂ ਤੋਂ ਇੰਨਾ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਨ੍ਹਾਂ ਵੱਲੋਂ ਤਿੰਨ ਹਫਤਿਆਂ ਤੋਂ ਵਧੇਰੇ ਸਮੇਂ ਤੋਂ ਪ੍ਰਦਰਸ਼ਨ ਕਰਦੇ ਹੋਏ ਬਹੁਤ ਸਾਰੀਆਂ ਸੜਕਾਂ ਨੂੰ ਬੰਦ ਕੀਤਾ ਗਿਆ ਹੈ। ਇਨ੍ਹਾਂ ਸੜਕਾਂ ਨੂੰ ਖਾਲੀ ਕਰਵਾਉਣ ਵਾਸਤੇ ਪੁਲਿਸ ਵੱਲੋਂ ਸੰਸਦ ਦੇ ਆਲੇ-ਦੁਆਲੇ ਸੜਕਾਂ ਉਪਰ ਰੋਸ ਮੁਜ਼ਾਹਰੇ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਸੜਕਾਂ ਤੋਂ ਹਟਾਉਣ ਵਾਸਤੇ ਉਨ੍ਹਾਂ ਉੱਪਰ ਮਿਰਚਾਂ ਦਾ ਛਿੜਕਾਅ ਵੀ ਕੀਤਾ ਗਿਆ ਹੈ ਜਿਸ ਕਾਰਨ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ।