ਨਿਊਜੀਲੈਂਡ ਚ ਫੇਸਬੁੱਕ ਤੇ ਲਾਈਵ ਹੋ 51 ਲੋਕਾਂ ਦੀ ਸ਼ਰੇਆਮ ਜਾਨ ਲੈਣ ਵਾਲੇ ਬਾਰੇ ਹੁਣ ਆਏ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਗੁਨਾਹ ਕਰ ਲਏ ਜਾਂਦੇ ਹਨ ਅਤੇ ਉਸ ਪਿੱਛੌ ਕੀਤੇ ਹੋਏ ਉਨ੍ਹਾਂ ਗੁਨਾਹਾਂ ਦੀ ਸਜ਼ਾ ਵੀ ਭੁਗਤਣੀ ਪੈ ਜਾਂਦੀ ਹੈ। ਜਿੱਥੇ ਬਹੁਤ ਸਾਰੇ ਦੋਸ਼ੀ ਗੁਨਾਹ ਕਰਨ ਤੋਂ ਬਾਅਦ ਪੁਲਸ ਦੇ ਹੱਥ ਵਿਚ ਆਉਣ ਤੋਂ ਬਚ ਜਾਂਦੇ ਹਨ। ਉਥੇ ਹੀ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਖਤੀ ਨਾਲ ਚੁੱਕੇ ਜਾਂਦੇ ਕਦਮਾਂ ਦੇ ਤਹਿਤ ਦੋਸ਼ੀਆਂ ਨੂੰ ਕੁਝ ਸਮੇਂ ਦੇ ਅੰਦਰ ਕਾਬੂ ਕਰ ਲਿਆ ਜਾਂਦਾ ਹੈ ਅਤੇ ਆਪਣੇ ਦੇਸ਼ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਣਾ ਕੇ ਰੱਖਣ ਲਈ ਅਜਿਹੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ। ਜਿਸ ਸਦਕਾ ਬਾਕੀ ਲੋਕ ਵੀ ਅਜਿਹੇ ਅਪਰਾਧਾਂ ਨੂੰ ਕਰਨ ਤੋਂ ਡਰ ਸਕਣ।

ਹੁਣ ਨਿਊਜ਼ੀਲੈਂਡ ਵਿੱਚ ਫੇਸਬੁੱਕ ਤੇ ਲਾਈਵ ਹੋ ਕੇ 51 ਲੋਕਾਂ ਨੂੰ ਸਰੇਆਮ ਮੌਤ ਦੇ ਘਾਟ ਉਤਾਰਨ ਵਾਲੇ ਬਾਰੇ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਦੋ ਸਾਲ ਪਹਿਲਾਂ ਵਾਇਟ ਸਰਵਉੱਚਤਾਵਾਦੀ ਬਰੈਟਨ ਟੈਰੈਟ ਅੱਤਵਾਦੀ ਨੇ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿੱਚ ਦੋ ਮਸਜਿਦਾਂ ਵਿੱਚ ਨਮਾਜ਼ ਅਦਾ ਕਰ ਰਹੇ ਲੋਕਾਂ ਉਪਰ ਫੇਸਬੁੱਕ ਤੇ ਲਾਈਵ ਹੋ ਕੇ 51 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਦੇ ਦੋਸ਼ ਵਿੱਚ ਅਦਾਲਤ ਵੱਲੋਂ ਉਸ ਨੂੰ ਪੈਰੋਲ ਦੀ ਸੰਭਾਵਨਾ ਤੋਂ ਬਿਨਾਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਸਖ਼ਤ ਸਜਾਵਾਂ ਵਿੱਚ ਇਸ ਨੂੰ ਨਿਊਜ਼ੀਲੈਂਡ ਵਿਚ ਸਭ ਤੋਂ ਸਖਤ ਸਜ਼ਾ ਆਖਿਆ ਜਾਂਦਾ ਹੈ।

ਜਿੱਥੇ ਦੋਸ਼ੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਉਸ ਨੂੰ ਨਿਊਜ਼ੀਲੈਂਡ ਦੇ ਆਧੁਨਿਕ ਇਤਿਹਾਸ ਵਿਚ ਸਭ ਤੋਂ ਵੱਡਾ ਘਾਤਕ ਹਮਲਾ ਕਰਾਰ ਦਿੱਤਾ ਗਿਆ ਸੀ। ਉਥੇ ਹੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਇਸ ਅੱਤਵਾਦੀ ਬਰੈਟਨ ਟੈਰੈਟ ਵੱਲੋਂ ਆਪਣੇ ਦੋਸ਼ ਕਬੂਲ ਕਰ ਲਏ ਗਏ ਸਨ ਉੱਥੇ ਹੀ ਉਸ ਵੱਲੋਂ ਹੁਣ ਜੇਲ ਦੀ ਸਜ਼ਾ ਦੇ ਖਿਲਾਫ ਅਪੀਲ ਕਰਨ ਉਪਰ ਵਿਚਾਰ ਕੀਤਾ ਜਾ ਰਿਹਾ ਹੈ।

ਜਿਸ ਦੀ ਜਾਣਕਾਰੀ ਉਸ ਦੇ ਵਕੀਲ ਟੋਨੀ ਐਲਿਸ ਵੱਲੋਂ ਸੋਮਵਾਰ ਨੂੰ ਦਿੱਤੀ ਗਈ ਹੈ। ਉਥੇ ਹੀ ਵਕੀਲ ਵੱਲੋਂ ਚੀਫ ਜੁਡੀਸੀਅਲ ਅਫਸਰ ਨੂੰ ਇਕ ਮੰਗ ਪੱਤਰ ਵੀ ਭੇਜਿਆ ਗਿਆ ਹੈ। ਜਿਸ ਵਿੱਚ ਇਹ ਜ਼ਾਹਿਰ ਕੀਤਾ ਗਿਆ ਹੈ ਕਿ ਦੋਸ਼ੀ ਨਾਲ ਅਣਮਨੁੱਖੀ ਅਤੇ ਮਾੜਾ ਵਿਵਹਾਰ ਜੇਲ੍ਹ ਵਿੱਚ ਕੀਤਾ ਜਾ ਰਿਹਾ ਹੈ। ਅਤੇ ਇਸ ਮਾੜੇ ਵਿਵਹਾਰ ਦੇ ਕਾਰਨ ਹੀ ਉਸ ਉੱਪਰ ਦਬਾਅ ਪਾਇਆ ਗਿਆ ਸੀ ਜਿਸ ਕਾਰਨ ਦੋਸ਼ੀ ਵੱਲੋਂ ਆਪਣਾ ਗੁਨਾਹ ਕਬੂਲ ਕੀਤਾ ਗਿਆ।