ਨੈਣਾ ਦੇਵੀ ਤੋਂ ਪਰਤ ਰਹੇ 2 ਨੌਜਵਾਨ ਭਾਖੜਾ ਚ ਨਹਾਉਣ ਗਏ ਪਾਣੀ ਦੇ ਤੇਜ ਵਹਾਅ ਚ ਰੁੜੇ, ਲੱਭਣ ਦੀ ਕੀਤੀ ਜਾ ਰਹੀ ਕੋਸ਼ਿਸ਼

ਆਈ ਤਾਜ਼ਾ ਵੱਡੀ ਖਬਰ 

ਗਰਮੀ ਦੇ ਮੌਸਮ ਵਿਚ ਜਿਥੇ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਇਸ ਸਾਲ ਪੈਣ ਵਾਲੀ ਗਰਮੀ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ। ਜਿੱਥੇ ਗਰਮੀ ਤੋਂ ਰਾਹਤ ਪਾਉਣ ਵਾਸਤੇ ਵੱਖ ਵੱਖ ਰਸਤੇ ਅਪਣਾਏ ਜਾ ਰਹੇ ਹਨ ਉਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਨਹਿਰਾਂ ਦਰਿਆਵਾਂ ਅਤੇ ਸੂਇਆਂ ਵਿੱਚ ਨਹਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਬਹੁਤ ਸਾਰੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ,ਉਥੇ ਹੀ ਕਈ ਸਾਰੇ ਨੌਜਵਾਨਾਂ ਦੀ ਪਾਣੀ ਚ ਪਾਣੀ ਦੇ ਤੇਜ਼ ਵਹਾਅ ਦੇ ਚਲਦਿਆਂ ਹੋਇਆਂ ਮੌਤ ਹੋਣ ਦੀ ਦੁਖਦਾਈ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਬੁਝ ਰਹੇ ਹਨ।

ਨੈਣਾ ਦੇਵੀ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਭਾਖ਼ੜਾ ਵਿੱਚ ਨਹਾਉਂਦੇ ਸਮੇਂ ਤੇਜ਼ ਪਾਣੀ ਦੇ ਵਹਾਅ ਵਿਚ ਰੁੜ ਜਾਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਲਮਲੈਹੜੀ ਵਿਖੇ ਵਾਪਰਿਆ ਹੈ। ਜਿੱਥੇ ਦੋ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਸਥਾਨ ਨੈਣਾ ਦੇਵੀ ਵਿਖੇ ਮੱਥਾ ਟੇਕਣ ਲਈ ਗਏ ਹੋਏ ਸਨ ਅਤੇ ਵਾਪਸ ਪਰਤਦੇ ਸਮੇਂ ਗਰਮੀ ਦੇ ਚਲਦਿਆਂ ਹੋਇਆਂ ਉਨ੍ਹਾਂ ਵੱਲੋਂ ਭਾਖੜਾ ਨਹਿਰ ਵਿੱਚ ਕੁਝ ਲੋਕਾਂ ਨੂੰ ਨਹਾਊਦੇ ਹੋਏ ਵੇਖਿਆ ਗਿਆ ਜਿਸ ਤੋਂ ਬਾਅਦ ਉਹ ਵੀ ਨਹਾਉਣ ਲਈ ਚਲੇ ਗਏ ਅਤੇ ਤੇਜ਼ ਪਾਣੀ ਦੇ ਵਹਾਅ ਵਿਚ ਵਹਿ ਗਏ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਥਾਨਕ ਦੁਕਾਨਦਾਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਨੌਜਵਾਨਾਂ ਨੂੰ ਆਖਿਆ ਗਿਆ ਸੀ ਕਿ ਪਾਣੀ ਡੂੰਘਾ ਹੈ ਉਨ੍ਹਾਂ ਵਿੱਚੋਂ ਇੱਕ ਨੇ ਆਖਿਆ ਕਿ ਉਸ ਨੂੰ ਤੈਰਨਾ ਆਉਂਦਾ ਹੋਇਆ ਉਨ੍ਹਾਂ ਵੱਲੋਂ ਪਾਣੀ ਵਿਚ ਛਾਲ ਮਾਰ ਦਿੱਤੀ ਗਈ। ਜਿੱਥੇ ਗਗਨਦੀਪ ਸਿੰਘ ਉਰਫ ਲਵੀ ਨਾਮ ਦਾ ਨੌਜਵਾਨ ਡੁੱਬਣ ਲੱਗਾ ਤਾਂ ਉਸ ਨੂੰ ਬਚਾਉਣ ਵਾਸਤੇ ਦੂਜੇ ਨੌਜਵਾਨ ਤਰੁਣਪ੍ਰੀਤ ਸਿੰਘ ਨੇ ਵੀ ਛਾਲ ਮਾਰ ਦਿੱਤੀ। ਲੋਕਾਂ ਵੱਲੋਂ ਉਹਨਾਂ ਨੂੰ ਬਚਾਉਣ ਵਾਸਤੇ ਪੱਗਾਂ ਵੀ ਸੁੱਟੀਆਂ ਗਈਆਂ ਪਰ ਉਨ੍ਹਾਂ ਨੌਜਵਾਨਾਂ ਦੇ ਕੋਲੋਂ ਉਨ੍ਹਾਂ ਨੂੰ ਫੜਿਆ ਨਹੀਂ ਗਿਆ ਕਿਉਂਕਿ ਪਾਣੀ ਦਾ ਵਹਾਅ ਬਹੁਤ ਤੇਜ਼ ਸੀ।

ਦੱਸਿਆ ਗਿਆ ਹੈ ਕਿ ਇਹ ਨੌਜਵਾਨ ਗਗਨਦੀਪ ਸਿੰਘ ਉਰਫ ਲਵੀ ਪੁੱਤਰ ਸੁਰਿੰਦਰ ਸਿੰਘ ਸ਼ੇਰਗੜ੍ਹ, ਤਰੁਣਪ੍ਰੀਤ ਬੱਸੀ ਪਠਾਣਾ ਫਤਹਿਗੜ੍ਹ ਵਜੋਂ ਹੋਈ ਹੈ। ਇਨ੍ਹਾਂ ਦੋਹਾਂ ਨੌਜਵਾਨਾਂ ਦੀ ਇਤਲਾਹ ਪੁਲਸ ਨੂੰ ਦਿੱਤੀ ਗਈ ਜਿਥੇ ਪੁਲਿਸ ਵੱਲੋਂ 18 ,19 ਸਾਲ ਦੇ ਇਨ੍ਹਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।