ਨੌਜਵਾਨ ਮੁੰਡੇ ਨੂੰ ਚੜਦੀ ਜਵਾਨੀ ਇਸ ਤਰਾਂ ਲੈ ਗਈ ਮੌਤ , ਪ੍ਰੀਵਾਰ ਤੇ ਟੁੱਟਾ ਦੁੱਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਆਵਾਜਾਈ ਦੇ ਸਾਧਨ ਹਰ ਘਰ ਵਿਚ ਮੌਜੂਦ ਹਨ। ਜਿੱਥੇ ਹਰ ਇਨਸਾਨ ਲਈ ਜ਼ਿੰਦਾ ਰਹਿਣ ਵਾਸਤੇ ਅੱਜ ਖਾਣੇ ਦੀ ਜਰੂਰਤ ਹੁੰਦੀ ਹੈ ਅਤੇ ਰਹਿਣ ਵਾਸਤੇ ਘਰ ਦੀ, ਉਥੇ ਹੀ ਇਨਸਾਨ ਨੂੰ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਵਾਸਤੇ ਆਵਾਜਾਈ ਦੇ ਸਾਧਨਾਂ ਦੀ ਵੀ ਓਨੀ ਹੀ ਜ਼ਿਆਦਾ ਜ਼ਰੂਰਤ ਹੈ। ਅੱਜ ਇਥੇ ਸੜਕਾਂ ਉਪਰ ਵੀ ਪਹਿਲਾਂ ਦੇ ਮੁਕਾਬਲੇ ਵਧੇਰੇ ਗਿਣਤੀ ਵਿੱਚ ਵਾਹਨ ਵੇਖੇ ਜਾ ਰਹੇ ਹਨ ਉਥੇ ਹੀ ਲੋਕਾਂ ਵੱਲੋਂ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ। ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਮਾਲੀ ਤੇ ਜਾਨੀ ਨੁਕਸਾਨ ਹੋ ਜਾਂਦਾ ਹੈ ਅਤੇ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਇਨ੍ਹਾਂ ਹਾਦਸਿਆਂ ਦੀ ਭੇਟ ਚੜ੍ਹ ਜਾਂਦੇ ਹਨ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਨੌਜਵਾਨ ਮੁੰਡੇ ਦੀ ਜਵਾਨੀ ਵਿਚ ਇਸ ਚ ਮੌਤ ਹੋਈ ਹੈ ਕਿ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖ ਭਰਿਆ ਹਾਦਸਾ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪੈਂਦੇ ਪਿੰਡ ਭੱਦਲਵੱਡ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਭਿਆਨਕ ਸੜਕ ਹਾਦਸਾ ਬੀਤੀ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਨੌਜਵਾਨ ਲਵਪ੍ਰੀਤ ਪੁੱਤਰ ਕੇਵਲ ਸਿੰਘ ਵਜੀਦਕੇ ਕਲਾਂ ਬਰਨਾਲਾ ਤੋਂ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ।

ਜਿਸ ਸਮੇਂ ਇਹ ਨੌਜਵਾਨ ਪਿੰਡ ਭੱਦਲਵੱਡ ਦੇ ਨਜ਼ਦੀਕ ਪਹੁੰਚਿਆ ਤਾ ਮੋਟਰਸਾਈਕਲ ਨੂੰ ਇੱਕ ਕਾਰ ਵੱਲੋਂ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਰਾਹਗੀਰ ਲੋਕਾਂ ਵੱਲੋਂ ਉਸ ਨੂੰ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਨੌਜਵਾਨ ਦੀ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਉਸ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ।

ਜਿੱਥੇ ਡਾਕਟਰਾਂ ਵੱਲੋਂ ਇਸ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੱਲੋਂ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ ਅਤੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।