ਆਈ ਤਾਜਾ ਵੱਡੀ ਖਬਰ
ਕਹਿੰਦੇ ਹਨ ਜਿੱਥੇ ਪਿਆਰ ਹੁੰਦਾ ਹੈ, ਉਥੇ ਸ਼ੱਕ ਦੀ ਜਰੂਰ ਹੁੰਦਾ ਹੈ l ਪਰ ਕਈ ਵਾਰ ਇਹ ਆਦਤ ਇੰਨੀ ਜਿਆਦਾ ਵੱਧ ਜਾਂਦੀ ਹੈ ਕਿ ਇਸ ਕਾਰਨ ਕਈ ਰਿਸ਼ਤੇ ਖਰਾਬ ਹੋ ਜਾਂਦੇ ਹਨ l ਕਈ ਵਾਰ ਇਸ ਸ਼ੱਕ ਦੇ ਕਾਰਨ ਪਰਿਵਾਰਾਂ ਦੀ ਪਰਿਵਾਰ ਉੱਜੜ ਜਾਂਦੇ ਹਨ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪਤਨੀ ਦੀ ਸ਼ੱਕ ਦੀ ਆਦਤ ਕਾਰਨ ਪੂਰਾ ਦਾ ਪੂਰਾ ਪਰਿਵਾਰ ਉਜੜ ਗਿਆ ਤੇ ਪਤੀ ਨੇ ਜੋ ਕੀਤਾ ਉਹ ਕਦੇ ਕਿਸੇ ਦੇ ਮਨ ਵਿੱਚ ਵੀ ਨਹੀਂ ਆਇਆ ਸੀ l ਮਾਮਲਾ ਕੋਟਕਪੂਰਾ ਤੋਂ ਸਾਹਮਣੇ ਆਇਆ, ਜਿੱਥੇ ਕਿਰਾਏ ਦੇ ਮਕਾਨ ’ਚ ਰਹਿਣ ਵਾਲੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਸਨੀਕ ਗੁਰਵਿੰਦਰ ਸਿੰਘ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ l
ਜਿਸ ਕਾਰਨ ਇਲਾਕੇ ਭਰ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਆਪਣੀ ਪਤਨੀ ਦੇ ਸ਼ੱਕ ਕਰਨ ਦੀ ਆਦਤ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਦੋਹਾਂ ’ਚ ਅਣਬਣ ਰਹਿੰਦੀ ਸੀ, ਕਈ ਵਾਰ ਲੜਾਈ ਝਗੜਾ ਵੀ ਹੋਇਆ l ਪਰ ਬਾਅਦ ਵਿੱਚ ਗੱਲ ਠੰਡੀ ਹੋ ਜਾਂਦੀ ਸੀ l ਪਰ ਬੀਤੇ ਦਿਨੀ ਇਹ ਸ਼ਖਸ ਆਪਣੀ ਪਤਨੀ ਦੇ ਸ਼ੱਕ ਕਰਨ ਦੀ ਆਦਤ ਕਾਰਨ ਇੰਨਾ ਜਿਆਦਾ ਪਰੇਸ਼ਾਨ ਹੋ ਗਿਆ ਕਿ ਉਸ ਵੱਲੋਂ ਘਰ ਵਿੱਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਗਿਆ ਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਵਿਚ ਥਾਣਾ ਸਿਟੀ ਪੁਲਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਉਸਦੀ ਪਤਨੀ, ਸੱਸ, ਸਾਲੇ ਤੇ ਸਾਲੇਹਾਰ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਲੜਕਾ ਗੁਰਵਿੰਦਰ ਸਿੰਘ ਆਪਣੀ ਪਤਨੀ ਅਤੇ ਬੱਚਿਆਂ ਨਾਲ ਕੋਟਕਪੂਰਾ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਅਤੇ ਲੇਹ ਦੀ ਇਕ ਕੰਪਨੀ ਵਿਚ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਉਸਦਾ ਆਪਣੀ ਪਤਨੀ ਰਮਨਦੀਪ ਕੌਰ ਨਾਲ ਲੜਾਈ-ਝਗੜਾ ਰਹਿੰਦਾ ਸੀ ਅਤੇ ਉਹ ਗੁਰਵਿੰਦਰ ਸਿੰਘ ’ਤੇ ਹੋਰਨਾਂ ਔਰਤਾਂ ਨਾਲ ਗੱਲਬਾਤ ਕਰਨ ਦਾ ਸ਼ੱਕ ਕਰਦੀ ਸੀ। ਇਹੀ ਸ਼ੱਕ ਨੇ ਉਸ ਦਾ ਪੁੱਤਰ ਮਰਵਾ ਦਿੱਤਾ ਤੇ ਹੁਣ ਪੀੜਿਤ ਪਰਿਵਾਰ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਆਖਿਆ ਜਾ ਰਿਹਾ ਹੈ ਕਿ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇl
Previous Postਹੁਣੇ ਹੁਣੇ ਇਸ ਮਸ਼ਹੂਰ ਫ਼ਿਲਮੀ ਹਸਤੀ ਦੇ ਘਰੇ ਪਿਆ ਮਾਤਮ , ਤਾਜਾ ਵੱਡੀ ਖਬਰ
Next Postਕੁੜੀ ਨੇ ਘਰੋਂ ਭੱਜ ਕੇ ਦੂਜੀ ਜਾਤ ਦੇ ਮੁੰਡੇ ਨਾਲ ਕਰਾਈ ਲਵ ਮੈਰਿਜ , ਬਾਪ ਨੇ ਫੂਕ ਦਿਤੀਆਂ ਸਾਰੀਆਂ ਨਿਸ਼ਾਨੀਆਂ