ਆਈ ਤਾਜ਼ਾ ਵੱਡੀ ਖਬਰ
ਜਿੱਥੇ ਫੈਲੀ ਹੋਈ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਸਨ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਸਨ । ਉਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਹੋਰ ਰਾਜਨੀਤਕ ਸਖਸ਼ੀਅਤਾਂ ਵਾਪਰ ਰਹੇ ਸੜਕ ਹਾਦਸੇ ,ਭਿਆਨਕ ਬਿਮਾਰੀਆਂ ਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋਈਆਂ ਹਨ। ਉਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ੱਰਫ ਦਾ ਹੋਇਆ ਦੇਹਾਂਤ, ਛਾਈ ਸੋਗ ਦੀ ਲਹਿਰ, ਜਿਸ ਬਾਰੇ ਤਾਜਾ ਵੱਡੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦੇ ਵੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਜਿੱਥੇ ਉਨ੍ਹਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਚੱਲ ਰਹੀਆਂ ਸਨ ਅਤੇ ਉਹ ਪਿਛਲੇ ਕਾਫੀ ਲੰਬੇਂ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਥੇ ਹੀ ਅੱਜ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਨਾਜ਼ੁਕ ਸਥਿਤੀ ਵਿਚ ਉਹਨਾਂ ਨੂੰ ਦੁਬਈ ਦੇ ਇਕ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ਉਥੇ ਵੀ 78 ਸਾਲਾ ਪਰਵੇਜ਼ ਮੁਸ਼ਰਰਫ ਦਾ ਦਿਹਾਂਤ ਹੋ ਗਿਆ। ਉਹ 2016 ਤੋਂ ਦੁਬਈ ਵਿਚ ਹੀ ਰਹਿ ਰਹੇ ਸਨ।
ਉਨ੍ਹਾਂ ਵੱਲੋਂ 1999 ਤੋਂ 2008 ਤੱਕ ਪਾਕਿਸਤਾਨ ‘ਤੇ ਸ਼ਾਸਨ ਕੀਤਾ ਗਿਆ, ਅਤੇ ਕਾਫੀ ਲੰਮਾ ਸਮਾਂ ਉਨ੍ਹਾਂ ਵੱਲੋਂ ਫੌਜ ਵਿੱਚ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਰਾਜਨੀਤਕ ਸਖਸ਼ੀਅਤਾਂ ਵੱਲੋਂ ਉਹਨਾਂ ਦੇ ਦਿਹਾਂਤ ਉੱਪਰ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।
Home ਤਾਜਾ ਖ਼ਬਰਾਂ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ੱਰਫ ਦਾ ਹੋਇਆ ਦੇਹਾਂਤ, ਛਾਈ ਸੋਗ ਦੀ ਲਹਿਰ- ਤਾਜਾ ਵੱਡੀ ਖਬਰ
Previous Postਮੱਥਾ ਟੇਕ ਕੇ ਆ ਰਹਿਆਂ ਨਾਲ ਵਾਪਰਿਆ ਭਿਆਨਕ ਹਾਦਸਾ – ਇੱਕੋ ਪ੍ਰੀਵਾਰ ਦੇ 4 ਜੀਆਂ ਦੀ ਹੋਈ ਮੌਤ
Next Postਇਥੇ ਪਿੰਡ ਚ ਦਰਿੰਦਿਆਂ ਨੇ ਕੀਤਾ ਗੋਲੀਆਂ ਮਾਰ 32 ਲੋਕਾਂ ਦਾ ਕਤਲ- ਤਾਜਾ ਵੱਡੀ ਖਬਰ