ਪਾਣੀ ਦਾ ਪੱਧਰ ਖਤਰਨਾਕ ਨਿਸ਼ਾਨੇ ਤੋਂ ਵਧਿਆ,ਪ੍ਰਸ਼ਾਸਨ ਨੂੰ ਖੋਲਣੇ ਪਏ ਫਲੱਡ ਗੇਟ- ਲੋਕਾਂ ਨੂੰ ਕਰਨਾ ਪੈ ਰਿਹਾ ਦਿਕੱਤ ਦਾ ਸਾਹਮਣਾ

ਆਈ ਤਾਜ਼ਾ ਵੱਡੀ ਖਬਰ 

ਬਰਸਾਤ ਦੇ ਦਿਨਾਂ ਦੇ ਵਿਚ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਕਿਉਂਕਿ ਇਸ ਬਾਰ ਗਰਮੀਆਂ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ ਸੀ। ਇਸ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਉਥੇ ਹੀ ਭਾਰੀ ਗਰਮੀ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਜਿਥੇ ਕਈ ਮੁਸ਼ਕਲਾਂ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਉਥੇ ਹੀ ਲੋਕਾਂ ਵੱਲੋਂ ਬੇਸਬਰੀ ਨਾਲ ਮਾਨਸੂਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਪਰ ਬਰਸਾਤ ਹੋਣ ਅਤੇ ਤੇਜ਼ ਝੱਖੜ ਦੇ ਚਲਦਿਆਂ ਹੋਇਆਂ ਜਿੱਥੇ ਕਈ ਖੇਤਰਾਂ ਵਿਚ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਦਰਿਆਵਾਂ ਦੇ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵਧਣਾ ਸ਼ੁਰੂ ਹੋ ਗਿਆ ਹੈ।

ਹੁਣ ਪਾਣੀ ਦਾ ਪੱਧਰ ਖ਼ਤਰਨਾਕ ਨਿਸ਼ਾਨ ਤੋਂ ਵਧੀਆ ਹੈ ਜਿੱਥੇ ਪ੍ਰਸ਼ਾਸਨ ਨੂੰ ਫਲੱਡ ਗੇਟ ਖੋਲ੍ਹਣੇ ਪਏ ਹਨ ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋ ਰਹੀ ਬਰਸਾਤ ਦੇ ਚਲਦਿਆਂ ਹੋਇਆਂ ਜਿੱਥੇ ਚੰਡੀਗੜ੍ਹ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ ਹੈ। ਓਥੇ ਹੀ ਇਸ ਪਾਣੀ ਦੇ ਵਧੇ ਹੋਏ ਪੱਧਰ ਨੂੰ ਦੇਖਦੇ ਹੋਏ ਜਿੱਥੇ ਫਲੱਡ ਗੇਟ ਖੋਲ੍ਹਣਾ ਪਿਆ ਹੈ। ਜਿਸ ਕਾਰਨ ਪਾਣੀ ਦੇ ਵਹਾਅ ਨੂੰ ਦੇਖਦੇ ਹੋਏ ਟ੍ਰੈਫਿਕ ਦੇ ਰਸਤੇ ਨੂੰ ਵੀ ਬਦਲ ਦਿੱਤਾ ਗਿਆ ਹੈ ਅਤੇ ਵਧੇਰੇ ਪਾਣੀ ਭਰਨ ਵਾਲੀ ਸਥਿਤੀ ਦੇ ਚਲਦਿਆਂ ਹੋਇਆਂ ਪੁਲਿਸ ਵੱਲੋਂ ਆਵਾਜਾਈ ਨੂੰ ਵੀ ਰੋਕ ਦਿੱਤਾ ਗਿਆ ਹੈ। ਇੰਡਸਟਰੀ ਏਰੀਆ ਫੇਸ 1 ਵਿੱਚ ਵੀ ਲੋਕਾਂ ਨੂੰ ਇਸੇ ਪਾਣੀ ਕਾਰਣ ਸਮੱਸਿਆ ਆ ਰਹੀ ਹੈ।

ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤਕ ਪਹੁੰਚ ਗਿਆ ਸੀ ਜਿਸ ਕਾਰਨ ਇਹ ਫਲਡ ਗੇਟ ਖੋਲ੍ਹਣੇ ਪਏ ਹਨ ਉਥੇ ਹੀ ਪ੍ਰਸ਼ਾਸਨ ਵੱਲੋਂ ਪ੍ਰਭਾਵਤ ਇਲਾਕਿਆਂ ਦੇ ਲੋਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਫਲੱਡ ਗੇਟ ਸ਼ਨੀਵਾਰ ਰਾਤ ਨੂੰ ਪ੍ਰਸ਼ਾਸ਼ਨ ਦੇ ਦੱਸੇ ਅਨੁਸਾਰ 1:15 ਵਜੇ ਰਾਤ ਨੂੰ ਖੋਲ੍ਹੇ ਗਏ ਹਨ। ਇਸ ਮੌਕੇ ਤੇ ਜਿਥੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀ ਵੀ ਉਸ ਜਗਾਹ ਤੇ ਮੌਜੂਦ ਸਨ।

ਉਥੇ ਹੀ ਦੱਸਿਆ ਗਿਆ ਹੈ ਕਿ ਪਿਛਲੇ ਦੋ ਹਫਤਿਆਂ ਦੌਰਾਨ 1162.25 ਫੁੱਟ ਤੱਕ ਪਾਣੀ ਦਾ ਪੱਧਰ ਹੋ ਗਿਆ ਸੀ ਤੇ ਕਈ ਇਲਾਕਿਆਂ ਵਿਚ ਬਰਸਾਤ ਹੋਣ ਦੇ ਚਲਦਿਆਂ ਹੋਇਆਂ ਏਹ ਪੱਧਰ 1162.45 ਉੱਠ ਤੱਕ ਪਹੁੰਚ ਗਿਆ। ਉਥੇ ਹੀ ਫਲੱਡ ਗੇਟ ਨੂੰ ਖੋਲ੍ਹਣ ਤੋਂ ਬਾਅਦ ਇਸ ਦੇ ਆਸ ਪਾਸ ਦੇ ਏਰੀਏ ਨੂੰ ਵੀ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।