ਪੁਲਸ ਨੇ ਪ੍ਰੀਵਾਰ ਨੂੰ ਦਿੱਤੀ ਜਾਣਕਾਰੀ ਸੁਣ ਪੈ ਗਿਆ ਚੀਕ ਚਿਹਾੜਾ ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਦੇਖਿਆ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਲੋਕ ਸੜਕ ਹਾ-ਦ-ਸਿ-ਆਂ ਦਾ ਸ਼ਿਕਾਰ ਹੋ ਜਾਂਦੇ ਹਨ ਉਥੇ ਹੀ ਬਹੁਤ ਸਾਰੀਆਂ ਹੋਰ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਹੀ ਬਹੁਤ ਸਾਰੇ ਚਿਰਾਗ ਵੀ ਬੁਝ ਜਾਂਦੇ ਹਨ ਜਿਨ੍ਹਾਂ ਦੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਹੋਰ ਵੀ ਬਹੁਤ ਸਾਰੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਕਿਉਂਕਿ ਅਜਿਹੇ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਤੋਂ ਬਿਨਾਂ ਹੋਰ ਪਰਿਵਾਰ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਜਾਂਦੇ ਹਨ।

ਪੁਲਿਸ ਵੱਲੋਂ ਹੁਣ ਪਰਿਵਾਰ ਨੂੰ ਅਜਿਹੀ ਜਾਣਕਾਰੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਚੀਕ-ਚਿਹਾੜਾ ਪੈਣ ਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੀਰਤਪੁਰ ਸਾਹਿਬ ਤੋਂ ਸਾਹਮਣੇ ਆਈ ਹੈ। ਜਿਥੇ ਪੁਲਿਸ ਵੱਲੋਂ ਭਾਖੜਾ ਨਹਿਰ ਵਿੱਚੋਂ ਇੱਕ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਤਰਲੋਚਨ ਸਿੰਘ ਪੁੱਤਰ ਗੁਰਮੀਤ ਸਿੰਘ ਪਿੰਡ ਮੀਆਂ ਮੀਰ ਅਖਾੜਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਜਿੱਥੇ 13 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਗਿਆ ਹੋਇਆ ਸੀ। ਜਿਸ ਵੱਲੋਂ ਸ਼ਾਮ ਨੂੰ ਵਾਪਸ ਘਰ ਆ ਜਾਣਾ ਸੀ ਪਰ ਉਹ ਘਰ ਵਾਪਸ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਕੀਤੀ ਜਾਂਦੀ ਰਹੀ।

ਜਦ ਉਸ ਬਾਰੇ ਕੋਈ ਵੀ ਜਾਣਕਾਰੀ ਨਾ ਮਿਲੀ ਤਾਂ ਉਨ੍ਹਾਂ ਵੱਲੋਂ ਦਸ ਦਿਨ ਪਹਿਲਾਂ ਹੀ ਗੁੰਮਸ਼ੁਦਗੀ ਦੀ ਰਿਪੋਰਟ ਸ੍ਰੀ ਕਰਤਾਰਪੁਰ ਸਾਹਿਬ ਦੇ ਥਾਣੇ ਅੰਦਰ ਦਰਜ ਕਰਵਾ ਦਿੱਤੀ। ਮ੍ਰਿਤਕ ਨੌਜਵਾਨ ਜੋ ਕਿ ਉੱਤਰ ਪ੍ਰਦੇਸ਼ ਦੇ ਵਿੱਚ ਇੱਕ ਨਿੱਜੀ ਕੰਪਨੀ ਵਿੱਚ ਮਸ਼ੀਨ ਚਲਾਉਣ ਦਾ ਕੰਮ ਕਰਦਾ ਸੀ। ਇਸ ਸਮੇਂ ਛੁੱਟੀ ਉਪਰ ਆਪਣੇ ਘਰ ਆਇਆ ਹੋਇਆ ਸੀ। ਮ੍ਰਿਤਕ ਨੌਜਵਾਨ ਦੀ ਗੁੰਮਸ਼ੁਦਗੀ ਦੀ ਰਿਪੋਰਟ ਲਿਖਾਈ ਜਾਣ ਤੋਂ ਬਾਅਦ ਪੁਲਿਸ ਵੱਲੋਂ ਉਸ ਨੌਜੁਆਨ ਦੀ ਭਾਲ ਕੀਤੀ ਗਈ ਤਾਂ ਉਸ ਦੀ ਲਾਸ਼ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ।

ਜਿਸ ਬਾਰੇ ਕਿਸੇ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਪਿੰਡ ਘਨੌਲੀ ਦੀ ਕਾਲੋਨੀ ਦੇ ਕੋਲ ਭਾਖੜਾ ਨਹਿਰ ਵਿੱਚ ਇੱਕ ਨੌਜਵਾਨ ਦੀ ਲਾਸ਼ ਲੱਗ ਰਹੀ ਹੈ। ਪੁਲਿਸ ਵੱਲੋਂ ਇਸ ਦਾ ਪੋਸਟਮਾਰਟਮ ਕਰਵਾਉਣ ਵਾਸਤੇ ਲਾਸ਼ ਨੂੰ ਆਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਉਥੇ ਹੀ ਇਸ ਨੌਜਵਾਨ ਦੀ ਸ਼ਨਾਖਤ ਹੋਣ ਤੇ ਪਰਵਾਰ ਵਿੱਚ ਚੀਕ-ਚਿਹਾੜਾ ਪੈ ਗਿਆ ਹੈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।