ਪੇਪਰ ਤੇ ਆਹ ਗੱਲ੍ਹਾਂ ਲਿਖ ਕੇ ਪਾਠੀ ਸਿੰਘ ਨੇ ਦੇ ਦਿੱਤੀ ਆਪਣੀ ਜਾਨ , ਕੀਤਾ ਇਹ ਵੱਡਾ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਸਾਹਮਣੇ ਅਜਿਹੇ ਬਹੁਤ ਸਾਰੇ ਕੇਸ ਆ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਅਤੇ ਦੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ। ਜਿੱਥੇ ਲੋਕਾਂ ਵੱਲੋਂ ਆਪਣੇ ਦੁੱਖ ਦੇ ਸਮੇਂ ਵਿੱਚ ਗੁਰੂ ਘਰ ਜਾ ਕੇ ਆਪਣੇ ਮਨ ਦੀ ਸ਼ਾਂਤੀ ਲਈ ਅਰਦਾਸ ਕੀਤੀ ਜਾਂਦੀ ਹੈ। ਉਥੇ ਹੀ ਗੁਰੂ ਘਰਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਘਟਨਾਵਾਂ ਵੀ ਸਾਹਮਣੇ ਆ ਜਾਂਦੀਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਗੁਰੂ ਘਰਾਂ ਵਿੱਚ ਦੇਖਭਾਲ ਅਤੇ ਪਾਠ ਕਰਨ ਲਈ ਕਈ ਪਾਠੀ ਸਿੰਘਾਂ ਨੂੰ ਤੈਨਾਤ ਕੀਤਾ ਜਾਂਦਾ ਹੈ। ਜਿਸ ਬਦਲੇ ਪ੍ਰਬੰਧਕ ਕਮੇਟੀ ਵੱਲੋਂ ਬਕਾਇਦਾ ਉਹਨਾ ਨੂੰ ਤਨਖਾਹ ਵੀ ਦਿਤੀ ਜਾਂਦੀ ਹੈ। ਉਥੇ ਹੀ ਕੁਝ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

ਹੁਣ ਇੱਕ ਪਾਠੀ ਵੱਲੋਂ ਪੇਪਰ ਉਪਰ ਕੁਝ ਗੱਲਾਂ ਲਿਖ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਾਬਾ ਬਕਾਲਾ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਾਠੀ ਸਿੰਘ ਸਹਿਬਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਜਿਸ ਵੱਲੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਗਿਆ ਸੀ। ਜੋ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਹੈ। ਜਿਸ ਵਿਚ ਉਹਨਾਂ ਨੇ ਆਪਣੀ ਜ਼ਿੰਦਗੀ ਖਤਮ ਕਰਨ ਦਾ ਜ਼ਿੰਮੇਵਾਰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਅਤੇ ਦਲਬੀਰ ਸਿੰਘ ਵਕੀਲ ਨੂੰ ਠਹਿਰਾਇਆ ਹੈ।

ਜਿਨ੍ਹਾਂ ਕਰਕੇ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਤੋਂ ਇਲਾਵਾ ਇਸ ਸਿੰਘ ਸਾਹਿਬਾਨ ਨੇ ਆਪਣੇ ਸੁ-ਸਾ-ਇ-ਡ ਨੋਟ ਵਿੱਚ ਆਪਣੀ ਬੇਟੀ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਵੀ ਸਰਕਾਰ ਪਾਸੋਂ ਕੀਤੀ ਹੈ ਅਤੇ ਇਹ ਵੀ ਆਖਿਆ ਗਿਆ ਹੈ ਕਿ ਉਸ ਦੇ ਸਿਰ ਤੇ ਚਾਰ ਲੱਖ 30 ਹਜ਼ਾਰ ਰੁਪਏ ਦਾ ਕਰਜ਼ਾ ਹੈ ਨੈਸ਼ਨਲ ਬੈਂਕ ਬਾਬਾ ਬਕਾਲਾ ਦਾ ਹੈ, ਉਹ ਵੀ ਸਰਕਾਰ ਵੱਲੋਂ ਮੁਆਫ਼ ਕਰ ਦਿੱਤਾ ਜਾਵੇ।

ਇਹ ਪਾਠੀ ਸਿੰਘ ਚੈਂਚਲ ਸਿੰਘ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿੱਚ ਅਖੰਡ ਪਾਠੀ ਵਜੋਂ ਕੰਮ ਕਰਦਾ ਆ ਰਿਹਾ ਸੀ। ਜਿਸ ਵੱਲੋਂ ਚੁੱਕੇ ਗਏ ਇਸ ਕਦਮ ਦੀ ਸੂਚਨਾ ਮਿਲਣ ਤੇ ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੇ ਸੁਸਾਈਡ ਨੋਟ ਵੀ ਬਰਾਮਦ ਕੀਤਾ ਗਿਆ ਹੈ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।