ਆਈ ਤਾਜਾ ਵੱਡੀ ਖਬਰ
ਬੀਤੇ ਕਾਫੀ ਦਿਨਾਂ ਤੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤੇ ਮੁਜਾਹਰੇ ਲਗਾਤਾਰ ਜਾਰੀ ਹਨ। ਜਿਨ੍ਹਾਂ ਦੇ ਚੱਲਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਆਵਾਜਾਈ ਨੂੰ ਵੀ ਠੱਪ ਕੀਤਾ ਗਿਆ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਨੂੰ ਲੰਘਣ ਦੀ ਇਜ਼ਾਜ਼ਤ ਦਿੱਤੀ ਗਈ ਸੀ। ਉੱਥੇ ਰੇਲਵੇ ਵਿਭਾਗ ਵੱਲੋਂ ਮਾਲਗੱਡੀਆਂ ਦੀ ਆਵਾਜਾਈ ਤੇ ਪੂਰੀ ਰੋਕ ਲਗਾ ਦਿੱਤੀ ਗਈ ਹੈ। ਰੇਲਵੇ ਵਿਭਾਗ ਨੇ ਕਿਹਾ ਹੈ ਕਿ ਜਦੋਂ ਤੱਕ ਕਿਸਾਨ ਰੇਲਵੇ ਟਰੈਕ ਪੂਰੀ ਤਰਾਂ ਖਾਲੀ ਨਹੀਂ ਕਰਦੇ,ਉਦੋਂ ਤੱਕ ਕੋਈ ਵੀ ਰੇਲ ਗੱਡੀ ਜਾ ਮਾਲ ਗੱਡੀ ਨਹੀਂ ਚਲਾਈ ਜਾਏਗੀ।
ਕੈਪਟਨ ਨੇ ਵੀ ਇਕ ਵੱਡੀ ਚਿਤਾਵਨੀ ਦੇ ਦਿੱਤੀ ਹੈ ।ਜਿਸ ਨਾਲ ਲੋਕਾਂ ਵਿੱਚ ਚਿੰਤਾ ਛਾ ਗਈ ਹੈ। ਅੱਜ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਕਰ ਰਹੇ ਸਨ।ਉਨ੍ਹਾਂ ਨੇ ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਹੋਣ ਤੇ ਵੀ ਕਿਹਾ ਹੈ, ਕਿ ਉਨ੍ਹਾਂ ਦੇ ਪਰਿਵਾਰ ਨੂੰ ਇਹ ਪਹਿਲੀ ਵਾਰ ਜਾਰੀ ਨਹੀਂ ਹੋਏ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅੰਦਰ ਹੋ ਰਹੇ ਨੁ-ਕ-ਸਾ- ਨ ਦੀ ਵੀ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬਿਜਲੀ ਦੀ ਸਮੱਸਿਆ ਖੜੀ ਹੋ ਸਕਦੀ ਹੈ, ਅਤੇ ਪੰਜਾਬ ਅੰਦਰ ਬੱਤੀ ਗੁੱਲ ਹੋ ਸਕਦੀ ਹੈ। ਉਹਨਾਂ ਕਿਹਾ ਕਿ ਇਹ ਸਭ ਕਿਸਾਨਾਂ ਵੱਲੋਂ ਪ੍ਰਗਟਾਏ ਜਾ ਰਹੇ ਰੋਸ ਪ੍ਰਦਰਸ਼ਨਾਂ ਕਾਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਸੂਬੇ ਕੋਲ ਇੰਨਾ ਪੈਸਾ ਨਹੀਂ ਹੈ ,ਕਿ ਉਹ ਬਿਜਲੀ ਖਰੀਦ ਸਕੇ। ਪੰਜਾਬ ਵਿਚ ਸਿਰਫ ਇਕ ਦਿਨ ਲਈ ਹੀ ਕੋਲੇ ਦਾ ਸਟਾਕ ਬਚਿਆ ਹੈ। ਉਨ੍ਹਾਂ ਖੇਤੀ ਕਨੂੰਨਾਂ ਦੇ ਬਿੱਲ ਲਈ ਹਰਸਿਮਰਤ ਕੌਰ ਬਾਦਲ ਨੂੰ ਵੀ ਦੋ- ਸ਼ੀ ਠਹਿਰਾਇਆ ਹੈ,
ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੀ ਆਰਡੀਨੈਂਸ ਲਿਆਉਣ ਵਿੱਚ ਸ਼ਾਮਲ ਸੀ । ਇਸ ਮੌਕੇ ਉਹਨਾਂ ਨਾਲ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ, ਸਾਧੂ ਸਿੰਘ ਧਰਮਸੋਤ, ਮੈਡਮ ਰਜੀਆ ਸੁਲਤਾਨਾ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੈ ਇੰਦਰ ਸਿੰਗਲਾ, ਐਮ. ਐਲ. ਏ .ਹਰਦਿਆਲ ਸਿੰਘ ਕੰਬੋਜ, ਰਜਿੰਦਰ ਸਿੰਘ, ਨਿਰਮਲ ਸਿੰਘ, ਮਦਨ ਲਾਲ ਜਲਾਲਪੁਰ ,ਆਦਿ ਮੌਜੂਦ ਸਨ।
ਮੁੱਖ ਮੰਤਰੀ ਪੰਜਾਬ ਨੇ ਹੁਸ਼ਿਆਰਪੁਰ ਜ-ਬ-ਰ ਜ-ਨਾ-ਹ ਤੇ ਕ-ਤ- ਲ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਗੱਲ ਵੀ ਕੀਤੀ ।ਜਿੱਥੇ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿਚ ਫੌਰੀ ਤੌਰ ਤੇ ਕਾਰਵਾਈ ਕਰਦੇ ਹੋਏ ਬਿਨਾਂ ਦੇਰੀ ਕੀਤਿਆਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਹਾਥਰਸ ਮਾਮਲੇ ਵਿੱਚ ਅਜਿਹਾ ਨਹੀਂ ਹੋਇਆ। ਉਥੇ ਰਾਹੁਲ ਗਾਂਧੀ ਨੂੰ ਪੀੜਤ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਆਪ ਜਾਣਾ ਪਿਆ।
Previous Postਕੇਂਦਰ ਵਲੋਂ ਰੇਲਾਂ ਤੇ ਰੋਕ ਲਗਾਉਣ ਤੋਂ ਬਾਅਦ ਕਿਸਾਨਾਂ ਨੇ ਕੀਤੀ ਹੰਗਾਮੀ ਮੀਟਿੰਗ ਲਿਆ ਕੀਤਾ ਇਹ ਵੱਡਾ ਐਲਾਨ
Next Postਆਈ ਮਾੜੀ ਖਬਰ : ਭਿਆਨਕ ਹਾਦਸੇ ਚ ਸੜਕ ਤੇ ਟਰੈਕਟਰ ਖਿਲਰ ਕੇ ਹੋਇਆ ਪੁਰਜਾ ਪੁਰਜਾ ਕਾਰ ਉਡੇ ਚੀਥੜੇ