ਪ੍ਰਧਾਨ ਮੰਤਰੀ ਦੀ ਸੁਰੱਖਿਆ ਮਾਮਲੇ ਚ ਪਏ ਵਿਵਾਦ ਤੋਂ ਬਾਅਦ ਹੁਣ ਚੰਨੀ ਸਰਕਾਰ ਨੇ ਲੈ ਲਿਆ ਅੱਜ ਇਹ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਜਿੱਥੇ ਕਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਫਿਰੋਜ਼ਪੁਰ ਪਹੁੰਚੇ ਸਨ। ਜਿਸ ਦੀ ਜਾਣਕਾਰੀ ਪਹਿਲਾਂ ਹੀ ਦਿੱਤੀ ਗਈ ਸੀ ਕੇ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਫ਼ਿਰੋਜ਼ਪੁਰ ਆਉਣਗੇ। ਜਿਸ ਬਾਰੇ ਭਾਜਪਾ ਪਾਰਟੀ ਵੱਲੋਂ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਸਨ। ਉਥੇ ਹੀ ਹੋਣ ਵਾਲੀ ਬਰਸਾਤ ਦੇ ਕਾਰਨ ਵਿਖੇ ਪ੍ਰੋਗਰਾਮ ਵਿੱਚ ਰੁਕਾਵਟਾਂ ਆਈਆਂ ਹਨ। ਕੱਲ੍ਹ ਜਦੋਂ ਨਰਿੰਦਰ ਮੋਦੀ ਫਿਰੋਜ਼ਪੁਰ ਪਹੁੰਚੇ ਸਨ ਤਾਂ ਰਸਤੇ ਵਿਚ ਕਿਸਾਨਾਂ ਵੱਲੋਂ ਵਿਰੋਧ ਕੀਤੇ ਜਾਣ ਕਾਰਣ ਉਨ੍ਹਾਂ ਨੂੰ 15 ਤੋਂ 20 ਮਿੰਟ ਲਈ ਰੁਕਣਾ ਪਿਆ।

ਉਨ੍ਹਾਂ ਵੱਲੋਂ ਜਿਥੇ ਰੈਲੀ ਵਿਚ ਜਾਣ ਦਾ ਪ੍ਰੋਗਰਾਮ ਰੱਦ ਕੀਤਾ ਗਿਆ ਉਥੇ ਹੀ ਉਹ ਸ਼ਹੀਦੀ ਸਮਾਰਕ ਹੂਸੈਨੀਵਾਲਾ ਪਹੁੰਚੇ ਅਤੇ ਸ਼ਹੀਦੀ ਮਾਰਗ ਉਪਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਨ ਪਿੱਛੋਂ ਵਾਪਸ ਦਿੱਲੀ ਚਲੇ ਗਏ।’ ਉਨ੍ਹਾਂ ਦੀ ਰੈਲੀ ਦਾ ਰੱਦ ਹੋਣਾ ਜਿਥੇ ਕਈ ਗੱਲਾਂ ਦੀ ਵਜਾ ਬਣ ਗਿਆ ਹੈ ਜਿਸ ਨਾਲ ਸਿਆਸਤ ਵਿਚ ਹਲਚਲ ਮੱਚੀ ਹੋਈ ਹੈ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੈਦਾ ਹੋਏ ਵਿਵਾਦ ਤੋਂ ਬਾਅਦ ਚੰਨੀ ਸਰਕਾਰ ਵੱਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੱਲ ਪੈਦਾ ਹੋਏ ਵਿਵਾਦ ਦੇ ਚਲਦੇ ਹੋਏ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ ਅਤੇ ਇਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਕੱਲ੍ਹ ਸੁਣਵਾਈ ਹੋਵੇਗੀ। ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਵਿਵਾਦ ਨੂੰ ਲੈ ਕੇ ਇਕ ਵੱਡਾ ਫੈਸਲਾ ਕੀਤਾ ਗਿਆ ਹੈ।

ਜਿੱਥੇ ਕੱਲ ਸਿਧਾਰਥ ਚੌਟਪਧਿਆਏ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਜਿਨ੍ਹਾਂ ਨੂੰ ਵਿਜੀਲੈਂਸ ਦਾ ਮੁਖੀ ਹੁੰਦਿਆਂ ਹੋਇਆਂ ਪੰਜਾਬ ਪੁਲਸ ਦੇ ਮੁਖੀ ਵਜੋਂ ਵੀ ਵਾਧੂ ਚਾਰਜ ਦਿੱਤਾ ਗਿਆ ਸੀ। ਉਥੇ ਹੀ ਇਸ ਵਿਵਾਦ ਦੇ ਚਲਦੇ ਹੋਏ ਹੁਣ ਪੰਜਾਬ ਸਰਕਾਰ ਵੱਲੋਂ ਸਿਧਾਰਥ ਚਟੋਪਾਧਿਆਏ 1993 ਬੈਚ ਦੇ ਆਈਪੀਐਸ ਅਧਿਕਾਰੀ ਈਸ਼ਵਰ ਸਿੰਘ ਨੂੰ ਹੁਣ ਵਿਜੀਲੈਂਸ ਬਿਊਰੋ ਦਾ ਮੁਖੀ ਨਿਯੁਕਤ ਕਰ ਦਿੱਤਾ ਗਿਆ ਹੈ।

ਕਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਅਣਗਹਿਲੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਕਾਫੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਇਸ ਮਾਮਲੇ ਦੀ ਜਾਂਚ ਵਾਸਤੇ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਜਿਸ ਵੱਲੋਂ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਦਿੱਤੀ ਜਾਵੇਗੀ।