ਆਈ ਤਾਜ਼ਾ ਵੱਡੀ ਖਬਰ
ਅੱਜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ । ਭਰੋਸੇ-ਯੋਗ ਸੂਤਰਾਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਫਲਾਈਓਵਰ ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ,ਵੱਖ ਵੱਖ ਥਾਵਾਂ ਤੇ ਕਿਸਾਨਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਗਏ ਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਇਸ ਰੈਲੀ ਦਾ ਵਿਰੋਧ ਕੀਤਾ ਗਿਆ । ਅਜਿਹੀਆਂ ਬਹੁਤ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ ਦੇ ਵਿਚ ਸਾਫ ਦਿਖਾਈ ਦੇ ਰਿਹਾ ਸੀ ਕਿ ਕਿਸਾਨ ਹੱਥਾਂ ਵਿਚ ਝੰਡੇ ਲੈ ਕੇ ਵਿਰੋਧ ਕਰ ਰਹੇ ਹਨ, ਦੂਜੇ ਪਾਸੇ ਕੱਥੂਨੰਗਲ ਟੋਲ ਪਲਾਜ਼ਾ ਤੇ ਵੀ ਕਿਸਾਨਾਂ ਅਤੇ ਭਾਜਪਾ ਵਰਕਰਾਂ ਵਿਚਕਾਰ ਕਾਫੀ ਝੜਪ ਹੋਈ ਸੀ ਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਦੌਰਾ ਰੱਦ ਕਰ ਦਿੱਤਾ ਤੇ ਉਹ ਵਾਪਸ ਚਲੇ ਗਏ ।
ਜਿਸ ਤੋਂ ਬਾਅਦ ਲਗਾਤਾਰ ਭਾਜਪਾ ਦੇ ਲੀਡਰਾਂ ਅਤੇ ਵੱਲੋਂ ਪੰਜਾਬ ਦੇ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ ,ਉੱਥੇ ਹੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀ ਚਰਨਜੀਤ ਸਿੰਘ ਚੰਨੀ ਦੇ ਕੋਲੋਂ ਸੁਰੱਖਿਆ ਨੂੰ ਲੈ ਕੇ ਰਿਪੋਰਟ ਮੰਗੀ ਹੈ । ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਪੰਜਾਬ ਦੇ ਗ੍ਰਹਿ ਵਿਭਾਗ ਨੇ ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਸਿੰਘ ਹੰਸ ਨੂੰ ਸਸਪੈਂਡ ਕਰ ਦਿੱਤਾ। ਪਰ ਅਜੇ ਤੱਕ ਕਿਸੇ ਵੀ ਸੀਨੀਅਰ ਅਧਿਕਾਰੀ ਦੇ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ।
ਉੱਥੇ ਹੀ ਜਦੋਂ ਇਸ ਮਾਮਲੇ ਸਬੰਧੀ ਇਕ ਸੀਨੀਅਰ ਪੁਲੀਸ ਅਧਿਕਾਰੀ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਮਾਮਲੇ ਤੋਂ ਆਪਣਾ ਪੱਲਾ ਝਾੜਦਿਆਂ ਕਿਹਾ ਕਿ ਡੀਜੀਪੀ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਇਕੱਤਰ ਕਰਨ ਦੀ ਕੋਸ਼ਿਸ਼ ਕਰੋ ।
ਜ਼ਿਕਰਯੋਗ ਹੈ ਕਿ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਤੇ ਸਨ ਅਤੇ ਉਨ੍ਹਾਂ ਦੇ ਵੱਲੋਂ ਫਿਰੋਜ਼ਪੁਰ ਦੇ ਵਿਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਿਤ ਕੀਤਾ ਜਾਣਾ ਸੀ, ਪਰ ਰੈਲੀ ਤੋਂ ਪਹਿਲਾਂ ਹੀ ਪੰਜਾਬ ਭਰ ਦੇ ਵਿੱਚ ਵੱਖ ਵੱਖ ਥਾਵਾਂ ਤੇ ਉਨ੍ਹਾਂ ਦੇ ਵਿ-ਰੋ-ਧ ਵਿਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸੀ। ਜਿਸ ਤੋਂ ਬਾਅਦ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੌਰੇ ਨੂੰ ਰੱਦ ਕਰ ਦਿੱਤਾ ਗਿਆ ।
Home ਤਾਜਾ ਖ਼ਬਰਾਂ ਪ੍ਰਧਾਨ ਮੰਤਰੀ ਮੋਦੀ ਦੀ ਵਾਪਸੀ ਦੇ ਤੁਰੰਤ ਬਾਅਦ ਚੰਨੀ ਸਰਕਾਰ ਨੇ ਕਰਤੀ ਇਹ ਵੱਡੀ ਕਾਰਵਾਈ – ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਦੀ ਵਾਪਸੀ ਦੇ ਤੁਰੰਤ ਬਾਅਦ ਚੰਨੀ ਸਰਕਾਰ ਨੇ ਕਰਤੀ ਇਹ ਵੱਡੀ ਕਾਰਵਾਈ – ਤਾਜਾ ਵੱਡੀ ਖਬਰ
Previous Postਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਆ ਗਿਆ ਇਹ ਵੱਡਾ ਬਿਆਨ PM ਮੋਦੀ ਦੇ ਪੰਜਾਬ ਦੌਰੇ ਤੇ ਰੱਦ ਹੋਈ ਰੈਲੀ ਨੂੰ ਲੈ ਕੇ
Next Postਇੰਡੀਆ ਵਾਲਿਆਂ ਲਈ 31 ਮਾਰਚ ਤੱਕ ਲਈ ਹੋ ਗਿਆ ਹੁਣ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ