ਆਈ ਤਾਜਾ ਵੱਡੀ ਖਬਰ
ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਕੇਂਦਰ ਸਰਕਾਰ ਵੱਲੋਂ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਵੀ ਅਜੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਸੰਸਦ ਵਿਚ ਸ਼ੁਰੂ ਹੋਏ ਮਾਨਸੂਨ ਸੈਸ਼ਨ ਦੇ ਵਿੱਚ ਵੀ ਇਹ ਮੁੱਦਾ ਚੁੱਕਿਆ ਗਿਆ ਹੈ। ਜਿਸ ਕਾਰਨ ਕੇਂਦਰ ਸਰਕਾਰ ਹਰ ਪਾਸੇ ਤੋਂ ਘਿਰਦੀ ਹੋਈ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨ ਵੀ ਕਿਸਾਨਾਂ ਦੇ ਹਿੱਤ ਵਿੱਚ ਦੱਸੇ ਗਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਇਹ ਐਲਾਨ ਕੀਤੇ ਜਾ ਰਹੇ ਹਨ। ਜੋ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਜਾ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਵੱਲੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਧਾਨ ਮੰਤਰੀ ਦੇ ਭਰਾ ਪ੍ਰਹਿਲਾਦ ਮੋਦੀ ਵੱਲੋਂ ਗੁਜਰਾਤ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਾਰੋਬਾਰੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਠਾਣੇ ਵਿੱਚ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਆਖਿਆ ਹੈ ਕਿ ਪ੍ਰਦਰਸ਼ਨ ਅਜਿਹਾ ਹੋਣਾ ਚਾਹੀਦਾ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਤੁਹਾਡੇ ਦਰਵਾਜੇ ਤਕ ਆਉਣ ।
ਪ੍ਰਹਿਲਾਦ ਮੋਦੀ ਨੇ ਕਿਹਾ ਹੈ ਕਿ ਜਦੋਂ ਤਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਜੀਐਸਟੀ ਦਾ ਭੁਗਤਾਨ ਕਰਨਾ ਬੰਦ ਕਰ ਦਿਓ। ਕਿਉਂਕਿ ਨਰਿੰਦਰ ਮੋਦੀ ਦੇ ਭਰਾ ਪ੍ਰਹਲਾਦ ਮੋਦੀ ਗੁਜਰਾਤ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਾਰੋਬਾਰੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਆਪਣੀਆਂ ਮੰਗਾਂ ਬਾਰੇ ਪੱਤਰ ਲਿਖਣ, ਜਦੋਂ ਤਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਜੀਐਸਟੀ ਦਾ ਭੁਗਤਾਨ ਵੀ ਨਾ ਕਰਨ। ਉਨ੍ਹਾਂ ਕਿਹਾ ਕਿ ਅਸੀਂ ਕੋਈ ਗੁਲਾਮ ਨਹੀਂ ਹਾਂ ਅਸੀਂ ਲੋਕਤੰਤਰ ਵਿਚ ਹਾਂ।
ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਮਹਾਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰਨਾ ਚਾਹੀਦਾ ਹੈ ਤਾਂ ਜੋ ਇਸ ਦਾ ਸੇਕ ਸਰਕਾਰ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦਾ ਪ੍ਰਦਰਸ਼ਨ ਅਜਿਹਾ ਹੋਣਾ ਚਾਹੀਦਾ ਹੈ ਕਿ ਉਸ ਦੀ ਗੱਲ ਸੁੰਨਣੀ ਹੀ ਪਵੇਗੀ ,ਚਾਹੇ ਉਹ ਪ੍ਰਧਾਨਮੰਤਰੀ ਹੋਵੇ ਕੋਈ ਹੋਰ।
Previous Postਵਿਦੇਸ਼ ਤੋਂ ਆਏ ਨੌਜਵਾਨ ਨੂੰ ਪੰਜਾਬ ਚ ਇਥੇ ਮਿਲੀ ਇਸ ਤਰਾਂ ਮੌਤ , ਛਾਈ ਇਲਾਕੇ ਚ ਸੋਗ ਦੀ ਲਹਿਰ
Next Postਹੋ ਜਾਵੋ ਸਾਵਧਾਨ ਪੰਜਾਬ ਚ ਇਥੇ ਲੱਗੀ ਇਹ ਪਾਬੰਦੀ ,ਫੜੇ ਜਾਣ ਤੇ ਹੋਵੇਗੀ ਸਖਤ ਕਾਰਵਾਈ, ਕਈ ਪੈ ਗਏ ਮੁਸ਼ਕਲ ਚ