ਪ੍ਰਧਾਨ ਮੰਤਰੀ ਮੋਦੀ ਵਲੋਂ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਦੀਵਾਲੀ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਕਰੋਨਾ ਦੇ ਕਾਰਨ ਮਾਰਚ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿਸ ਨਾਲ ਬਹੁਤ ਸਾਰੇ ਅਦਾਰੇ ਬੰਦ ਹੋਣ ਕਾਰਨ ਲੋਕ ਬੇਰੁਜ਼ਗਾਰ ਹੋ ਗਏ ਸਨ। ਤੇ ਕੁਝ ਲੋਕਾਂ ਦੇ ਰੁਜ਼ਗਾਰ ਵੀ ਛੁਟ ਗਏ ਸਨ। ਜਿਸ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪਿਆ। ਇਸ ਔਖੇ ਦੌਰ ਦੇ ਵਿਚ ਲੋਕਾਂ ਵੱਲੋਂ ਆਪਣੀ ਜਮ੍ਹਾਂ ਪੂੰਜੀ ਵੀ ਵਰਤ ਲਈ ਗਈ। ਇਸ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨ ਤੋਂ ਬਾਅਦ ਲੋਕਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਵਿੱਚ ਬਹੁਤ ਸਾਰੇ ਐਲਾਨ ਕੀਤੇ ਗਏ ਤਾਂ ਜੋ ਲੋਕਾਂ ਨੂੰ ਆਰਥਿਕ ਤੌਰ ਉੱਤੇ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੋਜੂਦਾ ਹਲਾਤਾਂ ਨੂੰ ਦੇਖਦੇ ਹੋਏ ਦੀਵਾਲੀ ਤੱਕ ਲਈ ਇਹ ਐਲਾਨ ਹੋ ਗਿਆ ਹੈ। ਕਰੋਨਾ ਦੌਰ ਦੇ ਦੌਰਾਨ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਜਿਸ ਅਨੁਸਾਰ ਲੋਕਾਂ ਨੂੰ ਮੁਫ਼ਤ ਰਾਸ਼ਨ ਮੁਹਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਬਹੁਤ ਸਾਰੇ ਪਰਵਾਰਾਂ ਵੱਲੋਂ ਇਸ ਯੋਜਨਾ ਦਾ ਫਾਇਦਾ ਲਿਆ ਗਿਆ ਅਤੇ ਇਸ ਮੁਸ਼ਕਿਲ ਦੌਰ ਦੇ ਵਿਚ ਉਨ੍ਹਾਂ ਲਈ ਇਹ ਰਾਹਤ ਬੁਹਤ ਕੰਮ ਆਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗ਼ਰੀਬ ਕਲਿਆਣ ਯੋਜਨਾ ਦੇ ਤਹਿਤ 80 ਕਰੋੜ ਲੋਕਾਂ ਨੂੰ ਅੱਠ ਮਹੀਨਿਆਂ ਲਈ ਮੁਫ਼ਤ ਰਾਸ਼ਨ ਦਾ ਪ੍ਰਬੰਧ ਦੇਸ਼ ਅੰਦਰ ਕੀਤਾ ਗਿਆ ਸੀ। ਇਸ ਯੋਜਨਾ ਦੇ ਤਹਿਤ ਵੀ ਭਾਰਤ ਸਰਕਾਰ ਵੱਲੋਂ 80 ਕਰੋੜ ਤੋਂ ਵੱਧ ਦੇਸ਼ ਵਾਸੀਆਂ ਨੂੰ ਹਰ ਮਹੀਨੇ ਉਨ੍ਹਾਂ ਦੀ ਜ਼ਰੂਰਤ ਦੇ ਅਨੁਸਾਰ ਅਨਾਜ ਮੁਹਾਈਆ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਦੇਸ਼ ਦਾ ਕੋਈ ਪਰਿਵਾਰ ਵੀ ਭੁੱਖਾ ਨਹੀਂ ਹੋਣਾ ਚਾਹੀਦਾ।

ਇਸ ਲਈ ਸਰਕਾਰ ਵੱਲੋਂ ਮਈ ਜੂਨ ਤੱਕ ਇਸ ਯੋਜਨਾ ਨੂੰ ਵਧਾ ਦਿੱਤਾ ਗਿਆ ਸੀ। ਪਰ ਹੁਣ ਦੇਸ਼ ਦੇ ਹਲਾਤਾਂ ਨੂੰ ਦੇਖਦੇ ਹੋਏ ਕਰੋਨਾ ਸਥਿਤੀ ਦੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਯੋਜਨਾ ਨੂੰ ਵਧਾ ਦੇਣ ਦਾ ਐਲਾਨ ਕੀਤਾ ਗਿਆ ਹੈ। ਹੁਣ ਦੇਸ਼ ਦੇ 80 ਕਰੋੜ ਤੋਂ ਵਧੇਰੇ ਦੇਸ਼ ਵਾਸੀ ਇਸ ਯੋਜਨਾ ਦਾ ਫਾਇਦਾ ਨਵੰਬਰ ਤੱਕ ਲੈ ਸਕਦੇ ਹਨ।