ਆਈ ਤਾਜ਼ਾ ਵੱਡੀ ਖਬਰ
ਜਿਥੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨਜ਼ਦੀਕ ਵੇਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਵਿਚ ਜਿਥੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਈਆਂ ਸਨ। ਉਥੇ ਹੀ ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਵਿਧਾਇਕ ਭਗਵੰਤ ਮਾਨ ਨੂੰ ਹੋਣ ਵਾਲੀਆਂ ਚੋਣਾਂ ਦੇ ਵਿਚ ਮੁੱਖ ਮੰਤਰੀ ਚਿਹਰੇ ਵਜੋਂ ਐਲਾਨ ਦਿੱਤਾ ਹੈ। ਉਹਨਾਂ ਦੇ ਇਸ ਇਰਾਦੇ ਨਾਲ ਹੀ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ।
ਹੁਣ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਜਲਦ ਰਿਹਾਈ ਲਈ ਇਸ ਵੱਡੇ ਲੀਡਰ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਦਾਅਵੇਦਾਰ ਐਲਾਨੇ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਪਹੁੰਚ ਕੀਤੀ ਗਈ ਸੀ। ਜਿੱਥੇ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਉਥੇ ਹੀ ਪੱਤਰਕਾਰਾਂ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਇਆ ਗਿਆ। ਉੱਥੇ ਹੀ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਪ੍ਰੋ. ਦਵਿੰਦਰ ਸਿੰਘ ਭੁੱਲਰ ਦੀ ਰਿਹਾਈ ਵਾਸਤੇ ਵੀ ਗੱਲਬਾਤ ਕੀਤੀ ਗਈ।
ਜੋ ਇਸ ਸਮੇਂ ਸੁਪਰੀਮ ਕੋਰਟ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਉੱਥੇ ਹੀ ਭਗਵੰਤ ਮਾਨ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਇਸ ਮਾਮਲੇ ਵਿੱਚ ਕਾਨੂੰਨੀ ਪ੍ਰਕ੍ਰਿਆ ਦੇ ਖਤਮ ਹੋਣ ਤੇ ਫ਼ੈਸਲਾ ਲਿਆ ਜਾਵੇਗਾ। ਦਿੱਲੀ ਸਰਕਾਰ ਵੱਲੋਂ ਉਨ੍ਹਾਂ ਦੀ ਰਿਹਾਈ ਤੇ ਫੈਸਲਾ ਕੀਤਾ ਜਾਵੇਗਾ।
ਇਸ ਸਮੇਂ ਉਨ੍ਹਾਂ ਦੇ ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਹੀ ਕੋਈ ਫੈਸਲਾ ਲਿਆ ਜਾਵੇਗਾ ਜਦੋਂ ਇਹ ਸਾਰੀ ਪ੍ਰਕਿਰਿਆ ਪੂਰੀ ਹੋ ਜਾਵੇਗੀਬੀਤੇ ਦਿਨੀਂ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਉਨ੍ਹਾਂ ਤੇ ਦੋਸ਼ ਲਗਾਏ ਗਏ ਸਨ ਉਨ੍ਹਾਂ ਵੱਲੋਂ ਪ੍ਰੋਫੈਸਰ ਦਵਿੰਦਰ ਸਿੰਘ ਭੁੱਲਰ ਦੀ ਰਿਹਾਈ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ।
Previous Postਗੁਰਦਵਾਰਾ ਸਾਹਿਬ ਚ ਬੇਅਦਬੀ ਕਰਨ ਆਇਆ ਮੁੰਡਾ ਕੀਤਾ ਗਿਆ ਕਾਬੂ – ਕਹਿੰਦਾ 1 ਲੱਖ ਚ ਹੋਈ ਸੀ ਗਲ੍ਹ
Next Postਅਚਾਨਕ ਆਏ ਜਿਆਦਾ ਕੇਸਾਂ ਨੂੰ ਦੇਖਦੇ ਇਥੇ ਲਾਕ ਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ