ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਪਹਿਲਾਂ ਹੀ ਕਰੋਨਾ ਦੇ ਚਲਦੇ ਹੋਏ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਿਉਂਕਿ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਛੁੱਟ ਗਈਆਂ ਸਨ ਅਤੇ ਰੁਜ਼ਗਾਰ ਬੰਦ ਹੋਣ ਨਾਲ ਲੋਕਾਂ ਨੂੰ ਭਾਰੀ ਆਰਥਿਕ ਤੰ-ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਵਧ ਰਹੀ ਮਹਿੰਗਾਈ ਦੇ ਵਿੱਚ ਬੇਰੁਜ਼ਗਾਰ ਲੋਕਾਂ ਵੱਲੋਂ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਖੇਤੀ ਕਨੂੰਨਾਂ ਨੂੰ ਲੈ ਕੇ ਵੀ ਬਹੁਤ ਸਾਰੇ ਪੰਜਾਬ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੁਰਜ਼ੋਰ ਵਿਰੋਧ ਕੀਤਾ ਜਾ ਰਿਹਾ ਹੈ।
ਜਿਥੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਪੰਜਾਬੀਆਂ ਨੂੰ ਲੱਗਣਗੀਆਂ ਮੌਜਾਂ ਬਿਜਲੀ ਇੰਨੀ ਜ਼ਿਆਦਾ ਸਸਤੀ ਹੋ ਸਕਦੀ ਹੈ। ਇਸ ਖਬਰ ਨੂੰ ਸੁਣਦੇ ਸਾਰ ਹੀ ਪੰਜਾਬੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲੋਕਾਂ ਨੂੰ ਬਿਜਲੀ ਦਰਾਂ ਵਿੱਚ ਰਾਹਤ ਦੇ ਕੇ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਇਹ ਸਭ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਿਉਂ ਕੇ ਵਿਰੋਧੀ ਪਾਰਟੀਆਂ ਵੱਲੋਂ ਇਹ ਮੁੱਦਾ ਚੁੱਕਿਆ ਜਾ ਸਕਦਾ ਹੈ। ਦਸੰਬਰ ਮਹੀਨੇ ਵਿੱਚ ਪਹਿਲਾਂ ਬਿਜਲੀ ਦੀਆਂ ਦਰਾਂ ਨੂੰ 9 ਫੀਸਦੀ ਵਧਾਉਣ ਦਾ ਆਖਿਆ ਗਿਆ ਸੀ, ਹੁਣ ਸਰਕਾਰ ਉੱਤੇ ਇਨ੍ਹਾਂ ਨੂੰ ਘਟਾਉਣ ਸਬੰਧੀ ਦਬਾਅ ਪਾਇਆ ਜਾ ਰਿਹਾ ਹੈ। ਹੁਣ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਵੀ ਸਰਕਾਰ ਨੂੰ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਘਟਾਉਣ ਲਈ ਆਖ ਦਿੱਤਾ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਵਿਚ 32 ਫੀਸਦੀ ਬਿਜਲੀ ਦਰਾਂ ਘੱਟ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਬਿਜਲੀ ਦੇ ਬਿੱਲ ਵੀ ਘੱਟ ਆਉਣਗੇ।
ਉਥੇ ਹੀ ਪੰਜਾਬ ਕੈਬਨਿਟ ਦੀਆਂ ਹੋਈਆਂ ਮੀਟਿੰਗਾਂ ਵਿਚ ਵਿਰੋਧੀ ਪਾਰਟੀਆਂ ਵੱਲੋਂ ਵਧੀਆਂ ਹੋਈਆਂ ਬਿਜਲੀ ਦਰਾਂ ਉੱਤੇ ਇਤਰਾਜ਼ ਪ੍ਰਗਟ ਕੀਤਾ ਗਿਆ ਸੀ । ਦੱਸਿਆ ਗਿਆ ਹੈ ਕਿ ਬਿਜਲੀ ਦਰਾਂ ਦਾ ਇਹ ਘਾਟਾ ਅਤੇ ਗੈਰ ਘਰੇਲੂ ਖਪਤਕਾਰਾਂ ਵੱਲੋਂ ਵਸੂਲ ਕੀਤਾ ਜਾਵੇਗਾ।ਆਮ ਆਦਮੀ ਪਾਰਟੀ ਵੱਲੋਂ ਵੀ ਸੂਬੇ ਦਾ ਇਹ ਮੁੱਦਾ ਕਈ ਵਾਰ ਚੁੱਕਦਿਆਂ ਹੋਈਆਂ ਇਹ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਮਾਡਲ ਵਧੇਰੇ ਚੰਗਾ ਹੈ।
Previous Postਹੁਣੇ ਹੁਣੇ ਮਸ਼ਹੂਰ ਕਬੱਡੀ ਖਿਡਾਰੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ
Next Postਪੰਜਾਬ ਚ ਸਕੂਲਾਂ ਦੇ ਬਾਰੇ ਚ ਹੁਣੇ ਹੁਣੇ ਸਿਖਿਆ ਮੰਤਰੀ ਦਾ ਆਇਆ ਇਹ ਵੱਡਾ ਬਿਆਨ