ਆਈ ਤਾਜ਼ਾ ਵੱਡੀ ਖਬਰ
ਕਰੋਨਾ ਕਾਰਨ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦਾ ਅਸਰ ਬਹੁਤ ਸਾਰੇ ਲੋਕਾਂ ਉਪਰ ਦੇਖਣ ਨੂੰ ਮਿਲਿਆ ਹੈ। ਕਿਉਂਕਿ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਹਵਾਈ ਉਡਾਨਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਕਰੋਨਾ ਪਾਬੰਦੀਆਂ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਵਿਦੇਸ਼ ਜਾਣ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ। ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਨੂੰ ਆਪਣੀਆਂ ਸਰਹੱਦਾਂ ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ।
ਉਥੇ ਹੀ ਕਰੋਨਾ ਹਦਾਇਤਾਂ ਦੇ ਨਾਲ ਮੁੜ ਤੋਂ ਯਾਤਰੀਆਂ ਨੂੰ ਕੈਨੇਡਾ ਆਉਣ ਜਾਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ। ਹੁਣ ਕੈਨੇਡਾ ਜਾਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਟਰੂਡੋ ਸਰਕਾਰ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਜਿੱਥੇ ਆਪਣੀਆਂ ਸਰਹੱਦਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਯਾਤਰੀਆਂ ਨੂੰ ਆਪਣੇ ਦੇਸ਼ ਵਿੱਚ ਆਉਣ ਦੀ ਇਜਾਜ਼ਤ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਕਰੋਨਾ ਦੇ 2 ਟੀਕੇ ਲਗਵਾਏ ਜਾ ਚੁੱਕੇ ਹਨ।
ਜਿੱਥੇ ਸਰਕਾਰ ਵੱਲੋਂ ਪਹਿਲਾਂ ਐਸਟਰਾਜੈਨੇਕਾ, ਮੋਡਰਨਾ, ਫਾਈਜ਼ਰ ਅਤੇ ਜੌਨਸਨ ਐਂਡ ਜੌਨਸਨ ਦੇ ਟੀਕਾ ਕਰਨ ਵਾਲੇ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਉਥੋਂ ਹੀ ਹੁਣ ਕੈਨੇਡਾ ਸਰਕਾਰ ਵੱਲੋਂ ਭਾਰਤ ਵਿੱਚ ਬਣੇ ਹੋਏ ਕਰੋਨਾ ਦੇ ਟੀਕੇ ਕੋਵੈਕਸੀਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਭਾਰਤ ਤੋਂ ਆਉਣ ਵਾਲੇ ਲੋਕਾਂ ਨੂੰ 2 ਖੁਰਾਕਾਂ ਕੋਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਅਦ ਕੈਨੇਡਾ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਹੈ ਕਿ ਕੋਵੈਕਸੀਨ ਦਾ ਟੀਕਾ ਲਗਵਾਉਣ ਵਾਲੇ ਯਾਤਰੀ 30 ਨਵੰਬਰ ਤੋਂ ਕੈਨੇਡਾ ਆ ਸਕਦੇ ਹਨ।
ਕੈਨੇਡਾ ਸਰਕਾਰ ਵੱਲੋਂ ਇਹ ਐਲਾਨ ਕਰਕੇ ਭਾਰਤੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੈਨੇਡਾ ਸਰਕਾਰ ਵੱਲੋਂ ਯਾਤਰੀਆਂ ਦੇ ਕੁੱਝ ਸਮੂਹ ਨੂੰ 15 ਜਨਵਰੀ ਤੋਂ ਲੋੜੀਂਦੀਆਂ ਸ਼ਰਤਾਂ ਵਿੱਚ ਵੀ ਛੋਟ ਦਿੱਤੀ ਜਾ ਰਹੀ ਹੈ। ਜਿਸ ਵਿੱਚ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਓਥੇ ਹੀ ਕੈਨੇਡਾ ਵਿੱਚ 72 ਘੰਟਿਆਂ ਤੋਂ ਘੱਟ ਸਮੇਂ ਲਈ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਦੁਬਾਰਾ ਦੇਸ਼ ਵਿੱਚ ਦਾਖਲ ਹੋਣ ਤੇ ਕਰੋਨਾ ਰਿਪੋਰਟ ਦਿਖਾਉਣੀ ਲਾਜ਼ਮੀ ਨਹੀਂ ਹੋਵੇਗੀ। ਕੈਨੇਡਾ ਸਰਕਾਰ ਵੱਲੋਂ ਇਹ ਪਾਬੰਦੀਆਂ ਨੂੰ 30 ਨਵੰਬਰ ਤੋਂ ਹਟਾਇਆ ਜਾ ਰਿਹਾ ਹੈ।
Home ਤਾਜਾ ਖ਼ਬਰਾਂ ਪੰਜਾਬੀਆਂ ਲਈ ਆਈ ਖੁਸ਼ਖਬਰੀ ਜਿਹੜੇ ਜਾਣਾ ਚਾਹੁੰਦੇ ਨੇ ਕਨੇਡਾ – ਟਰੂਡੋ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
Previous Postਪੰਜਾਬ ਚ ਇਥੇ ਇਸ ਗੱਡੀ ਚਲਾਉਣ ਵਾਲਿਆਂ ਨੇ ਕੀਤੀ ਅਜਿਹੀ ਗੰਦੀ ਕਰਤੂਤ ਦੇਖਣ ਵਾਲਿਆਂ ਦੇ ਉਡੇ ਹੋਸ਼
Next Postਅਮਰੀਕਾ ਚ ਕਮਲਾ ਹੈਰਿਸ ਬਣੀ ਪਹਿਲੀ ਔਰਤ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਵਾਲੀ – ਆਈ ਤਾਜਾ ਵੱਡੀ ਖਬਰ