ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਲੋਕਾਂ ਨੂੰ ਇਹ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਦਾ ਭਰਪੂਰ ਫਾਇਦਾ ਹੋਇਆ ਹੈ। ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਨਵੀਂ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਹੁਣ ਪੰਜਾਬੀਆਂ ਲਈ ਆਈ ਵੱਡੀ ਚੰਗੀ ਖਬਰ, ਹੁਣ ਘਰ ਬੈਠੇ ਹੀ ਲੈ ਸਕੋਗੇ ਇਸ ਸਕੀਮ ਦਾ ਲਾਭ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਵਾਸਤੇ ਇੱਕ ਨਵੀਂ ਸਕੀਮ ਲਾਗੂ ਕੀਤੀ ਗਈ ਹੈ ਇਸ ਦਾ ਲਾਭ ਲੈ ਸਕਣਗੇ।
ਇਸ ਯੋਜਨਾ ਦੀ ਜਾਣਕਾਰੀ ਮਿਲਦੇ ਹੀ ਪੰਜਾਬ ਵਾਸੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਕਿਉਂਕਿ ਪੰਜਾਬ ਸਰਕਾਰ ਵੱਲੋਂ 51000 ਰੁਪਏ ਦੀ ਸ਼ਗਨ ਸਕੀਮ ਦਿੱਤੀ ਜਾ ਰਹੀ ਹੈ। ਇਸ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸੰਬੰਧੀ ਪੋਰਟਲ ਸ਼ੁਰੂ ਕਰਕੇ ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਭਵਨ ਵਿਖੇ ਪੋਰਟਲ ਲਾਂਚ ਕਰਦਿਆਂ ਕਿਹਾ ਇਸ ਯੋਜਨਾ ਦਾ ਫਾਇਦਾ ਬਹੁਤ ਸਾਰੇ ਲੋਕਾਂ ਨੂੰ ਹੋ ਸਕੇਗਾ ਜਿਨ੍ਹਾਂ ਵਿੱਚ ਪਛੜੀਆਂ ਸ਼੍ਰੇਣੀਆਂ ਅਨੁਸੂਚਿਤ ਜਾਤੀਆਂ ਵੀ ਸ਼ਾਮਲ ਹਨ ਜੋ ਆਰਥਿਕ ਤੌਰ ਤੇ ਕਮਜ਼ੋਰ ਹਨ।
ਜਿਨ੍ਹਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਯੋਜਨਾ ਜਲਦ ਲਾਗੂ ਕੀਤੀ ਜਾ ਰਹੀ ਹੈ ਅਤੇ ਇਸ ਦੀਆਂ ਆਨਲਾਈਨ ਸੇਵਾਵਾਂ ਵੀ ਲੋਕਾਂ ਨੂੰ ਘਰ ਬੈਠੇ ਹੀ ਮਿਲ ਸਕਦੀਆਂ ਹਨ। ਲਾਭਪਾਤਰੀ ਘਰ ਬੈਠੇ ਹੀ ਇਸ ਯੋਜਨਾ ਦਾ ਫਾਇਦਾ ਲੈਣ ਵਾਸਤੇ ਅਪਲਾਈ ਕਰ ਸਕਦੇ ਹਨ।
ਲਾਭਪਾਤਰੀ 31 ਦਸੰਬਰ, 2022 ਤੱਕ ਆਨਲਾਈਨ ਅਤੇ ਆਫ਼ਲਾਈਨ ਅਪਲਾਈ ਕਰ ਕੇ ਸਰਕਾਰ ਨੂੰ ਲਾਗੂ ਕੀਤੀ ਗਈ ਇਸ ਯੋਜਨਾ ਦਾ ਫਾਇਦਾ ਲੈ ਸਕਦੇ ਹਨ। ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਬਲਜੀਤ ਕੌਰ ਨੇ ਦੱਸਿਆ ਹੈ ਕਿ ਸਬੰਧਿਤਾਂ ਨੂੰ ਟ੍ਰੇਨਿੰਗ ਦੇਣ ਉਪਰੰਤ 1 ਜਨਵਰੀ, 2023 ਤੋਂ ਬਾਅਦ ਇਸ ਯੋਜਨਾ ਸਬੰਧੀ ਟ੍ਰੇਨਿੰਗ ਦੇਣ ਤੋਂ ਬਾਅਦ ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈ ਸਕਦੇ ਹਨ ਅਤੇ ਅਪਲਾਈ ਕਰ ਸਕਦੇ ਹਨ।
Previous Postਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦੀ ਹੋਈ ਅਚਾਨਕ ਮੌਤ, ਸਿਨੇਮਾ ਜਗਤ ਚ ਛਾਈ ਸੋਗ ਦੀ ਲਹਿਰ
Next Postਸਕੂਲ ਫੀਸਾਂ ਭਰਨ ਤੋਂ ਅਸਮਰੱਥ ਪਿਤਾ ਨੇ 2 ਧੀਆਂ ਸਮੇਤ ਮੌਤ ਨੂੰ ਲਾਇਆ ਗਲੇ, ਇਲਾਕੇ ਚ ਫੈਲੀ ਸਨਸਨੀ