ਪੰਜਾਬੀ ਫਿਲਮ ਇੰਡਸਟਰੀ ਨੂੰ ਲਗਿਆ ਵੱਡਾ ਝਟਕਾ , ਮਸ਼ਹੂਰ ਹਸਤੀ ਨੇ ਕਿਹਾ ਦੁਨੀਆ ਨੂੰ ਅਲਵਿਦਾ

ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਡਾਇਰੈਕਟਰ ਵਿਕਰਮ ਸਿੰਘ ਗਰੋਵਰ ਦਾ ਅਕਾਲ ਚਲਾਣਾ ਹੋ ਗਿਆ ਹੈ, ਜਿਸ ਕਾਰਨ ਸਿਨੇਮਾਜਗਤ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।

ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਰਾਈਟਰ, ਡਾਇਰੈਕਟਰ ਅਤੇ ਪ੍ਰੋਡਿਊਸਰ ਦਰਸ਼ਨ ਔਲਖ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਦਿੱਤੀ। ਉਨ੍ਹਾਂ ਨੇ ਲਿਖਿਆ:
“ਯਾਰ ਦਾ ਯਾਰ ਵਿਕਰਮ ਗਰੋਵਰ ਅੱਜ ਅਲਵਿਦਾ ਕਹਿ ਗਿਆ। ਤੇਰੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ। ਬਹੁਤ ਜਲਦੀ ਤੁਰ ਗਿਆ… ਜੋ ਵਾਹਿਗੁਰੂ ਜੀ ਨੂੰ ਮਨਜ਼ੂਰ!”

ਯਾਦ ਰਹੇ ਕਿ ਵਿਕਰਮ ਗਰੋਵਰ ਨੇ ‘ਫਰਲੋ’ ਅਤੇ ‘ਸਨ ਆਫ ਮਨਜੀਤ ਸਿੰਘ’ ਵਰਗੀਆਂ ਲੋਕਪ੍ਰਿਯ ਫਿਲਮਾਂ ਦਾ ਨਿਰਦੇਸ਼ਨ ਕੀਤਾ ਸੀ।

ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੰਜਾਬੀ ਫਿਲਮ ਇੰਡਸਟਰੀ ਨੂੰ ਅਪੂਰਣੀ ਛਤੀ ਹੋਈ ਹੈ।