ਪੰਜਾਬੀ ਸੰਗੀਤ ਜਗਤ ਨੂੰ ਲਗਿਆ ਵੱਡਾ ਝਟਕਾ , ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ 

ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਚਿਹਰੇ ਹਨ, ਜਿਨਾਂ ਵੱਲੋਂ ਆਪਣੀ ਕਲਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਗਿਆ ਹੈ। ਸੰਗੀਤ ਜਗਤ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਖੇਤਰ ਦੇ ਵਿੱਚ ਬਹੁਤ ਸਾਰੇ ਕਲਾਕਾਰਾਂ ਵੱਲੋਂ ਆਪਣੀ ਆਵਾਜ਼ ਨਾਲ ਦਰਸ਼ਕਾਂ ਦੇ ਦਿਲ ਉੱਪਰ ਰਾਜ ਕੀਤਾ ਗਿਆ l ਜਿਨਾਂ ਵਿੱਚ ਪੰਜਾਬ ਦੇ ਮਸ਼ਹੂਰ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਇੱਕ ਨਾਮ ਆਉਂਦਾ ਹੈ l

ਜਿਨਾਂ ਵੱਲੋਂ ਲੰਬਾ ਸਮਾਂ ਆਪਣੇ ਗੀਤਾਂ ਰਾਹੀਂ ਪੰਜਾਬੀ ਸਭਿਅਤਾ ਨੂੰ ਜਿੰਦਾ ਰੱਖਣ ਦੀ ਕੋਸ਼ਿਸ਼ ਕੀਤੀ ਗਈ l ਇਸ ਮਸ਼ਹੂਰ ਪੰਜਾਬੀ ਗੀਤਕਾਰ ਦੇ ਨਾਲ ਜੁੜੀ ਹੋਈ ਇੱਕ ਮੰਦਭਾਗੀ ਖਬਰ ਹੁਣ ਤੁਹਾਡੇ ਨਾਲ ਸਾਂਝੀ ਕਰਦੇ ਹਾਂ ਕਿ ਇਸ ਗੀਤਕਾਰ ਦਾ ਅੱਜ ਦੇਹਾਂਤ ਹੋ ਗਿਆ lਅੱਜ ਸਵੇਰੇ ਸੱਤ ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ l ਇਸ ਗੱਲ ਦੀ ਪੁਸ਼ਟੀ ਗੁਰਮੀਤ ਸਿੰਘ ਸੇਖੇ ( ਬੜੂੰਦੀ ) ਤੂੰਬੀ ਮੇਕਰ ਅਤੇ ਮਾਸਟਰ ਬਲਤੇਜ ਸਿੰਘ ਸਰਾਂ ਪੱਖੋਵਾਲ ਨੇ ਪ੍ਰੀਵਾਰਕ ਸੂਤਰਾ ਮੁਤਾਬਕ ਦਿੱਤੀ ਹੈ । ਜ਼ਿਕਰਯੋਗ ਹੈ ਕਿ ਉਹ ਇਸ ਵੇਲੇ ਆਪਣੇ ਸਪੁੱਤਰ ਕੋਲ ਬਾਰਨਹੜਾ ਪਿੰਡ ਵਿਖੇ ਰਹਿ ਰਹੇ ਸਨ। ਪੰਜਾਬੀ ਸੰਗੀਤ ਜਗਤ ਤੇ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਸਥਾਨ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ।