ਪੰਜਾਬੀ ਸੰਗੀਤ ਜਗਤ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਕਹਿਰ ਦੌਰਾਨ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲ ਰਹੀਆਂ ਹਨ। ਜਿਨ੍ਹਾਂ ਨੂੰ ਸੁਣ ਕੇ ਪੰਜਾਬ ਦਾ ਮਾਹੌਲ ਫਿਰ ਤੋਂ ਸੋਗਮਈ ਹੋ ਜਾਂਦਾ ਹੈ। ਦੇਸ਼ ਦੇ ਵਿੱਚ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ।

ਪੰਜਾਬੀ ਸੰਗੀਤ ਜਗਤ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਨਾਮਵਰ ਗੀਤਕਾਰ ਸੁਰਜੀਤ ਸਿੰਘ ਢਿੱਲੋਂ ਉਰਫ਼ ਪਿੱਥੋ ਵਾਲਾ ਢਿੱਲੋਂ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਤੇ ਅੱਜ ਬੀਮਾਰੀ ਦੇ ਚੱਲਦੇ ਹੋਏ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਸੁਣਦੇ ਹੀ ਪੰਜਾਬੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਗੀਤਕਾਰ ਸੁਰਜੀਤ ਸਿੰਘ ਢਿੱਲੋਂ ਦੀ ਕਲਮ ਤੋਂ ਲਿਖੇ ਗਏ ਬਹੁਤ ਸਾਰੇ ਗੀਤ ਬੇਹੱਦ ਮਕਬੂਲ ਹੋਏ ਹਨ ਜਿਨ੍ਹਾਂ ਨੂੰ ਬਹੁਤ ਸਾਰੇ ਪੰਜਾਬ ਦੇ ਉੱਘੇ ਕਲਾਕਾਰਾਂ ਵੱਲੋਂ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤਾ ਗਿਆ ਸੀ। ਢਿੱਲੋਂ ਦੇ ਦਿਹਾਂਤ ਉਪਰੰਤ ਆਪ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ, ਪੰਜਾਬ ਦੇ ਨਾਮਵਰ ਗਾਇਕ ਲਾਭ ਹੀਰਾ, ਗੋਰਾ ਚੱਕ ਵਾਲਾ, ਗੁਰਵਿੰਦਰ ਬਰਾੜ, ਬਲਵੀਰ ਚੋਟੀਆ, ਬਲਕਾਰ ਸਿੱਧੂ ਵੱਲੋਂ ਸੁਰਜੀਤ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਉਨ੍ਹਾਂ ਦੇ ਦੇਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਸੁਰਜੀਤ ਸਿੰਘ ਢਿੱਲੋਂ ਦੇ ਅਨੇਕਾਂ ਗੀਤ ਪੰਜਾਬ ਦੇ ਚੋਟੀ ਦੇ ਗਾਇਕ ਮੁਹੰਮਦ ਸਦੀਕ, ਰਣਜੀਤ ਕੌਰ ਅਤੇ ਹੋਰ ਬਹੁਤ ਸਾਰੇ ਗਾਇਕਾਂ ਵੱਲੋਂ ਗਾਏ ਗਏ ਹਨ। ਸੰਗੀਤ ਜਗਤ ਦੀਆਂ ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।