ਪੰਜਾਬ : ਅਚਾਨਕ ਆਏ ਜਿਆਦਾ ਕੇਸਾਂ ਦਾ ਕਰਕੇ ਇਸ ਜਗ੍ਹਾ ਨੂੰ ਐਲਾਨਿਆ ਗਿਆ ਮਾਈਕਰੋ ਕੰਟੇਨਮੈਂਟ ਜ਼ੋਨ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਮੁੜ ਤੋਂ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਜਾ ਰਹੀ ਹੈ। ਉਥੇ ਹੀ ਭਾਰਤ ਦੇ ਵਿਚ ਵੀ ਕਰੋਨਾ ਦੀ ਦੂਜੀ ਲਹਿਰ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਇਸ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼, ਝਾਰਖੰਡ ਆਦਿ ਹੋਰ ਵੀ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਆਪਣਾ ਕਹਿਰ ਵਰਸਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਵੱਧ ਪ੍ਰਭਾਵਤ ਹੋਣ ਵਾਲੇ ਜ਼ਿਲਿਆਂ ਅੰਦਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ। ਉਥੇ ਹੀ ਜਿਲ੍ਹਿਆਂ ਵਿੱਚ ਵਧ ਰਹੇ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਈ ਅਹਿਮ ਐਲਾਨ ਕੀਤੇ ਹਨ।

ਹੁਣ ਪੰਜਾਬ ਚ ਅਚਾਨਕ ਆਏ ਵਧੇਰੇ ਕੇਸਾਂ ਦੇ ਕਾਰਨ ਇਸ ਜਗ੍ਹਾ ਨੂੰ ਐਲਾਨਿਆ ਗਿਆ ਹੈ ਮਾਈਕਰੋ ਕੰਟੇਨਮੈਂਟ ਜ਼ੋਨ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜੈਤੋ ਦੇ ਵਿੱਚ ਉਪ ਮੰਡਲ ਮਜਿਸਟਰੇਟ ਡਾਕਟਰ ਮਨਦੀਪ ਕੌਰ ਵੱਲੋਂ ਕਰੋਨਾ ਬਾਰੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਉਥੇ ਹੀ ਕਰੋਨਾ ਮਰੀਜ਼ਾ ਦੇ ਵਧੇਰੇ ਗਿਣਤੀ ਵਿੱਚ ਸਾਹਮਣੇ ਆਉਣ ਤੇ ਸ਼ਹਿਰ ਵਿੱਚ ਕੁੱਦੋ ਪੱਤੀ ਦੇ ਪ੍ਰਭਾਵਤ ਖੇਤਰ ਨੂੰ ਮਾਈਕਰੋ ਕੰਟੇਨਮੈਂਟ ਜੋਨ ਐਲਾਨ ਦਿੱਤਾ ਹੈ।

ਇਸ ਖੇਤਰ ਵਿੱਚ ਸਿਵਲ ਸਰਜਨ ਫਰੀਦਕੋਟ ਵੱਲੋਂ ਜੈਤੋ ਸ਼ਹਿਰ ਵਿਚ ਸਾਹਮਣੇ ਆਈਆਂ ਕਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਰਿਪੋਰਟ ਵਿੱਚ 9 ਮਰੀਜ਼ ਕਰੋਨਾ ਸੰਕਰਮਿਤ ਪਾਏ ਗਏ ਹਨ। ਇਸ ਖੇਤਰ ਵਿੱਚ ਕਾਰਜ ਸਾਧਕ ਅਫਸਰ ਨਗਰ ਕੌਂਸਲ ਜੈਤੋ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣਗੇ। ਮਾਇਕਰੋ ਕੰਟੇਨਮੈਂਟ ਜੋਨ ਐਲਾਨੇ ਗਏ ,ਇਸ ਖੇਤਰ ਵਿੱਚ ਸ੍ਰੀਮਤੀ ਹੀਰਾਵੰਤੀ ਬੰਦ ਨਾਇਬ ਤਹਿਸੀਲਦਾਰ ਜੈਤੋ ਹਰ ਇਕ ਚੀਜ਼ ਤੇ ਨਿਗਰਾਨੀ ਰੱਖਣਗੇ।

ਇਸ ਖੇਤਰ ਵਿੱਚ ਮਰੀਜ਼ਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਵੀ ਉਪ ਮੰਡਲ ਮਜਿਸਟਰੇਟ ਨੂੰ ਜਾਣਕਾਰੀ ਦਿੰਦੇ ਰਹਿਣਗੇ। ਮਰੀਜ਼ਾਂ ਦੀ ਸਹੂਲਤ ਲਈ ਇਕ ਫੋਨ ਨੰਬਰ ਵੀ ਜਾਰੀ ਕੀਤਾ ਗਿਆ ਹੈ ,ਜਿੱਥੇ 96462-40084 ਨੰਬਰ ਉਪਰ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ, ਤੇ ਕੋਈ ਵੀ ਸਮੱਸਿਆ ਪੇਸ਼ ਆਉਣ ਤੇ ਏਸ ਨੰਬਰ ਉਪਰ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ ।