ਪੰਜਾਬ : ਅਚਾਨਕ ਹੁਣੇ ਹੁਣੇ ਸਕੂਲਾਂ ਦੇ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਕੋਰੋਨਾ ਦਾ ਅਸਰ ਸਭ ਤੋਂ ਵੱਧ ਬੱਚਿਆਂ ਦੀ ਪੜ੍ਹਾਈ ਉਪਰ ਪਿਆ ਹੈ। ਪਿਛਲੇ ਸਾਲ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਮਾਰਚ ਤੋਂ ਹੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ, ਤਾਂ ਜੋ ਬੱਚਿਆਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ। ਉਸ ਸਮੇਂ ਸਰਕਾਰ ਵੱਲੋਂ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਦੇ ਆਦੇਸ਼ ਸਕੂਲਾਂ ਦੇ ਅਧਿਆਪਕਾਂ ਨੂੰ ਜਾਰੀ ਕਰ ਦਿੱਤੇ ਗਏ ਸਨ। ਜਿਸ ਦੇ ਅਨੁਸਾਰ ਬੱਚਿਆਂ ਨੂੰ ਪੜ੍ਹਾਈ ਲਗਾਤਾਰ ਜਾਰੀ ਰੱਖੀ ਗਈ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਅਕਤੂਬਰ ਤੋਂ ਮੁੜ ਸਕੂਲਾਂ ਨੂੰ ਖੋਲ ਦਿੱਤਾ ਗਿਆ ਸੀ

ਜਿਸ ਵਿੱਚ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਹੁਣ ਜਿੱਥੇ ਸੂਬੇ ਅੰਦਰ ਕਰੋਨਾ ਕੇਸਾਂ ਵਿੱਚ ਕਾਬੂ ਵਾਲੀ ਸਥਿਤੀ ਸਾਹਮਣੇ ਆਈ ਹੈ ਉੱਥੇ ਹੀ ਸਰਕਾਰ ਵੱਲੋਂ ਮੁੜ ਤੋਂ ਸਕੂਲ ਖੋਲਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਤਾਂ ਜੋ ਬੱਚਿਆਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਉਹਨਾਂ ਨੂੰ ਤਿਆਰੀ ਸਮੇਂ ਸਿਰ ਕਰਵਾਈ ਜਾ ਸਕੇ। ਜਿਸ ਨਾਲ ਬੱਚਿਆਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਬੇਹਤਰ ਉਮੀਦ ਕੀਤੀ ਜਾ ਸਕੇ। ਸਕੂਲਾਂ ਨੂੰ ਖੋਲ੍ਹਣ ਤੋਂ ਬਾਅਦ ਵੀ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ

ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਬੱਚੇ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਸਾਰੀਆਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਸੋਧ ਕਰਕੇ ਇਸਨੂੰ ਬਦਲ ਦਿੱਤਾ ਹੈ। ਜਿਸ ਦੀ ਸਾਰੀ ਜਾਣਕਾਰੀ ਅੱਜ ਸਾਂਝੀ ਕੀਤੀ ਗਈ ਹੈ। ਇਹ ਬਦਲਾਵ ਬੱਚਿਆਂ ਦੀ ਸਹੂਲਤ ਨੂੰ ਦੇਖਦੇ ਹੋਏ ਕੀਤਾ ਗਿਆ ਹੈ।

ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ ਹੁਣ ਪ੍ਰੀ ਬੋਰਡ ਪ੍ਰੀਖਿਆਵਾਂ 8 ਫਰਵਰੀ ਦੀ ਥਾਂ ਤੇ 15 ਫਰਵਰੀ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤੇ ਗਏ ਇਸ ਵਾਧੇ ਕਾਰਨ ਬੱਚਿਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਲਈ ਹੋਰ ਸਮਾਂ ਮਿਲ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਮੇਂ ਸਮੇਂ ਤੇ ਬਦਲਾਅ ਕੀਤਾ ਗਿਆ ਹੈ। ਬੱਚਿਆਂ ਦੀ ਸਹੂਲਤ ਨੂੰ ਦੇਖਦੇ ਹੋਏ ਸਲੇਬਸ ਵਿੱਚ ਵੀ ਕਟੌਤੀ ਕੀਤੀ ਗਈ ਸੀ।