ਪੰਜਾਬ : ਅਮ੍ਰਿਤਸਰ ਏਅਰਪੋਰਟ ਤੋਂ ਮੰਕੀਪੌਕਸ ਦਾ ਸ਼ੱਕੀ ਮਰੀਜ ਮਿਲਿਆ, ਸਿਹਤ ਵਿਭਾਗ ਵਲੋਂ ਜਾਰੀ ਹੋਇਆ ਅਲਰਟ

ਆਈ ਤਾਜ਼ਾ ਵੱਡੀ ਖਬਰ 

ਬੀਤੇ 2 ਸਾਲਾਂ ਦੌਰਾਨ ਜਿੱਥੇ ਕਰੋਨਾ ਦੇ ਚਲਦਿਆਂ ਹੋਇਆਂ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਦੇਖਿਆ ਗਿਆ ਅਤੇ ਇਸ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋਈ ਹੈ। ਉਥੇ ਇਸ ਨੂੰ ਠੱਲ ਪਾਉਣ ਵਾਸਤੇ ਜਿੱਥੇ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਹੈ। ਉਥੇ ਹੀ ਸਾਰੇ ਲੋਕਾਂ ਲਈ ਟੀਕਾਕਰਣ ਵੀ ਲਾਜ਼ਮੀ ਕੀਤਾ ਗਿਆ ਹੈ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਵੀ ਸਾਰੇ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਚੱਲਦੇ ਹੋਏ ਮਾਮਲਿਆਂ ਵਿਚ ਵਾਧਾ ਨਾ ਹੋ ਸਕੇ। ਉਥੇ ਹੀ ਲਗਾਤਾਰ ਕੁਦਰਤੀ ਆਫਤਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਫਿਰ ਤੋਂ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ।

ਹੁਣ ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਤੇ ਮੰਕੀਪਾਕਸ ਦਾ ਸ਼ੱਕੀ ਮਰੀਜ਼ ਮਿਲਿਆ ਹੈ ਜਿੱਥੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਜਿਥੇ ਅੰਤਰਰਾਸ਼ਟਰੀ ਏਅਰਪੋਰਟ ਤੇ ਬਹੁਤ ਸਾਰੇ ਯਾਤਰੀ ਵਿਦੇਸ਼ਾਂ ਤੋਂ ਆਉਂਦੇ ਜਾਂਦੇ ਹਨ। ਉਥੇ ਹੀ ਹੁਣ ਅੰਮ੍ਰਿਤਸਰ ਦੇ ਵਿਚ ਹਵਾਈ ਅੱਡੇ ਤੇ ਆਉਣ ਵਾਲੇ ਇਕ ਮਰੀਜ਼ ਨੂੰ ਮੰਕੀਪਾਕਸ ਦੀ ਚਪੇਟ ਵਿੱਚ ਆਏ ਹੋਏ ਪਾਇਆ ਗਿਆ ਹੈ। ਅੰਮ੍ਰਿਤਸਰ ਦੇ ਵਿੱਚ ਜਿੱਥੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਅਤੇ ਅਟਾਰੀ ਤੇ ਆਉਣ ਵਾਲੇ ਯਾਤਰੀਆਂ ਦੀ ਟੈਸਟਿੰਗ ਸ਼ੁਰੂ ਕੀਤੀ ਗਈ ਹੈ।

ਉੱਥੇ ਹੀ ਸ਼ੱਕੀ ਮਰੀਜ਼ ਮਿਲਣ ਤੇ ਸਿਹਤ ਵਿਭਾਗ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਸ਼ੱਕੀ ਮਰੀਜ਼ ਵੱਲੋਂ ਜਿੱਥੇ ਦਿੱਲੀ ਵਿਚ ਇੱਕ ਸ਼ੱਕੀ ਮਰੀਜ਼ ਦੇ ਨਾਲ ਸਫ਼ਰ ਕੀਤਾ ਗਿਆ ਸੀ ਉੱਥੇ ਹੀ ਉਸ ਨੂੰ ਹੁਣ ਅਮ੍ਰਿਤਸਰ ਦੇ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਮੁਤਾਬਕ ਦਿੱਤੀ ਗਈ ਜਾਣਕਾਰੀ ਅਨੁਸਾਰ ਕੁਆਰੰਟੀਨ ਕੀਤਾ ਗਿਆ ਹੈ। ਉਥੇ ਹੀ ਆਉਣ ਵਾਲੇ ਯਾਤਰੀਆਂ ਦੇ ਲਗਾਤਾਰ ਟੈਸਟਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੂੰ ਜਿੱਥੇ ਚੌਕਸ ਕਰ ਦਿੱਤਾ ਗਿਆ ਹੈ।

ਮੈਡੀਕਲ ਕਾਲਜ ਦੇ ਵਿੱਚ ਵੀ ਸੈਂਪਲਾਂ ਦੀ ਜਾਂਚ ਕੀਤੇ ਜਾਣ ਵਾਸਤੇ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਜਿੱਥੇ ਸਕਿੱਨ ਵਿਭਾਗ ਦੇ ਮੁਖੀ ਮੰਕੀਪਾਕਸ ਦੇ ਯਾਤਰੀਆਂ ਦੇ ਟੈਸਟਾ ਦੀ ਨਿਗਰਾਨੀ ਕਰਨਗੇ। ਕਿਉਂਕਿ ਅੰਮ੍ਰਿਤਸਰ ਵਿਚ ਰੋਜ਼ਾਨਾ ਹੀ 6 ਤੋਂ ਵੱਧ ਕੌਮਾਂਤਰੀ ਉਡਾਣ ਆਉਂਦੀਆਂ ਹਨ।