ਪੰਜਾਬ: ਅਵਾਰਾ ਪਸ਼ੂ ਕਾਰਨ ਹੋਏ ਭਿਆਨਕ ਹਾਦਸੇ ਚ ਗੱਡੀ ਦੇ ਉੱਡੇ ਪਰਖਚੇ- ਮੁੰਡੇ ਕੁੜੀ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ
 
ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਜਾਰੀ ਕੀਤੇ ਜਾਂਦੇ ਹਨ ਅਤੇ ਵਾਹਨ ਚਾਲਕਾਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਸਮੇਂ ਸਮੇਂ ਤੇ ਜਾਰੀ ਕੀਤੇ ਹਨ। ਜਿਸ ਸਦਕਾ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਤੋਂ ਵੀ ਬਚਾਅ ਕੀਤਾ ਜਾ ਸਕੇ। ਇਸ ਸਭ ਦੇ ਚਲਦਿਆਂ ਹੋਇਆਂ ਜਿੱਥੇ ਕਈ ਹਾਦਸੇ ਹੋ ਜਾਂਦੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਉੱਥੇ ਹੀ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ ਅਤੇ ਅਚਾਨਕ ਵਾਪਰਨ ਵਾਲੇ ਇਹ ਹਾਦਸੇ ਸਾਰਿਆਂ ਨੂੰ ਹੈਰਾਨ ਕਰ ਦਿੰਦੇ ਹਨ।

ਹੁਣ ਇੱਥੇ ਅਵਾਰਾ ਪਸ਼ੂ ਕਾਰਨ ਇਸ ਭਿਆਨਕ ਹਾਦਸੇ ਕਾਰਨ ਗੱਡੀ ਦੇ ਪਰਖੱਚੇ ਉੱਡ ਗਏ ਹਨ ਜਿੱਥੇ ਕੁੜੀ ਅਤੇ ਮੁੰਡੇ ਦੀ ਮੌਤ ਹੋਈ ਹੈ। ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗਿੱਦੜਬਾਹਾ ਦੇ ਅਧੀਨ ਆਉਣ ਵਾਲੇ ਪਿੰਡ ਖੇੜੀ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਉਸ ਨੇ ਇੱਕ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇੱਕ ਸਕਾਰਪੀਓ ਕਾਰ ਦੇ ਗਿੱਦੜਬਾਹਾ ਮਲੋਟ ਰੋਡ ਤੇ ਜਾਂਦੇ ਹੋਏ ਅਚਾਨਕ ਹੀ ਇੱਕ ਬੇਸਹਾਰਾ ਪਸ਼ੂ ਇਸ ਸਕਾਰਪੀਓ ਗੱਡੀ ਦੇ ਅੱਗੇ ਪਿੰਡ ਥੇੜੀ ਦੇ ਨਜ਼ਦੀਕ ਆ ਗਿਆ।

ਇਸ ਹਾਦਸੇ ਵਿਚ ਜਿੱਥੇ ਗੱਡੀ ਵਿੱਚ ਸਵਾਰ ਮੁੰਡੇ ਅਤੇ ਕੁੜੀ ਦੀ ਹਾਦਸੇ ਦੇ ਕਾਰਨ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਹੋਰ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਗੱਡੀ ਵਿੱਚ ਸਵਾਰ ਇਹ ਕੁਝ ਪਰਿਵਾਰਕ ਮੈਂਬਰ ਜਿਥੇ ਤਰਨਤਾਰਨ ਤੋਂ ਸ੍ਰੀ ਗੰਗਾਨਗਰ ਵਿਖੇ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਸਤੇ ਜਾ ਰਹੇ ਸਨ।

ਜਿਸ ਸਮੇਂ ਜ਼ਿਲ੍ਹਾ ਤਰਨ ਤਾਰਨ ਦੇ ਰਹਿਣ ਵਾਲੇ ਗੁਰਿੰਦਰ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਜਾ ਰਹੇ ਸਨ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਕਿਉਂਕਿ ਅਚਾਨਕ ਹੀ ਅਵਾਰਾ ਪਸ਼ੂ ਦੇ ਅੱਗੇ ਆ ਜਾਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।