ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਜਿਥੇ ਸੂਬੇ ਵਿੱਚ ਕਰੋਨਾ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੇ ਜਾਣ ਦੇ ਐਲਾਨ ਕੀਤੇ ਗਏ ਹਨ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਕਈ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਹੌਲੀ-ਹੌਲੀ ਇਹਨਾਂ ਦੀ ਪੂਰਤੀ ਕੀਤੀ ਜਾ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਪਹਿਲਾ ਤੋਂ ਲਾਗੂ ਕੀਤੀਆ ਗਈਆ ਸਕੀਮਾਂ ਵਿਚ ਵੀ ਸੁਧਾਰ ਕੀਤਾ ਜਾ ਰਿਹਾ ਹੈ। ਇਸ ਸਮੇਂ ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਅਤੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੁਆਰਾ ਇਹ ਕੰਮ ਕਰਨ ਦਾ ਤਰੀਕਾ ਬਦਲ ਦਿੱਤਾ ਗਿਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਪੈਨਸ਼ਨਰਾ ਨੂੰ ਦਿੱਤੀ ਜਾ ਰਹੀ ਸਹੂਲਤ ਵਿਚ ਸਰਕਾਰ ਵੱਲੋਂ ਕੁਝ ਸਮੇਂ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਵਿਸ਼ੇ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੀ ਪ੍ਰਿੰਸੀਪਲ ਸਕੱਤਰ ਰਾਜ਼ੀ ਸ੍ਰੀਵਾਸਤਵਾ ਨੇ ਪੈਨਸ਼ਨ ਦੇਣ ਦੇ ਸਮੇਂ ਵਿੱਚ ਆਏ ਬਦਲਾਅ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਬਜੁਰਗਾਂ, ਵਿਧਵਾਵਾਂ,ਅਨਾਥ ਅਤੇ ਅਪਾਹਿਜਾਂ ਨੂੰ ਜੋ ਪੈਨਸ਼ਨ 750 ਰੁਪਏ ਦਿੱਤੀ ਜਾਂਦੀ ਸੀ ਉਸ ਨੂੰ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਸੀ ਅਤੇ ਇਹ ਸਕੀਮ ਇਸ ਸਾਲ 1 ਜੁਲਾਈ ਤੋਂ ਲਾਗੂ ਹੋਣ ਜਾ ਰਹੀ ਸੀ, ਇਹ ਐਲਾਨ ਮਨਪ੍ਰੀਤ ਬਾਦਲ ਦੁਆਰਾ ਵਿਧਾਨ ਸਭਾ ਵਿਚ 8 ਮਾਰਚ ਨੂੰ ਕੀਤਾ ਗਿਆ।
ਸਰਕਾਰ ਨੇ ਇਸ ਵਾਦੇ ਦੀ ਪੂਰਤੀ ਲਈ ਸਾਲ ਦੇ ਆਖਰੀ ਬਜਟ ਵਿੱਚ ਕੋਸ਼ਿਸ਼ ਕੀਤੀ ਸੀ। ਪਰ ਹੁਣ ਪੈਨਸ਼ਨਰਾ ਦੀ ਪੈਨਸ਼ਨ ਵਿਚ ਹੋਏ ਇਸ ਵਾਧੇ ਲਈ ਇੱਕ ਮਹੀਨੇ ਦਾ ਹੋਰ ਇੰਤਜ਼ਾਰ ਕਰਨਾ ਪਵੇਗਾ, ਜਿੱਥੇ ਇਹ ਸਕੀਮ 1 ਜੁਲਾਈ ਤੋਂ ਲਾਗੂ ਹੋਣ ਜਾ ਰਹੀ ਸੀ ਉਸ ਦਾ ਸਮਾਂ ਇੱਕ ਮਹੀਨੇ ਲਈ ਹੋਰ ਵਧਾ ਦਿੱਤਾ ਹੈ ਅਤੇ ਹੁਣ ਇਹ ਸਕੀਮ 1 ਅਗਸਤ ਤੋਂ ਲਾਗੂ ਹੋਵੇਗੀ।
ਇਸ ਮਾਮਲੇ ਤੇ ਸਰਕਾਰ ਦੇ ਅਧਿਕਾਰੀਆਂ ਨੇ ਆਪਣੀ ਟਿੱਪਣੀ ਕਰਦੇ ਹੋਏ ਆਖਿਆ ਕੀ ਪੈਨਸ਼ਨਰਾਂ ਨੂੰ ਉਨ੍ਹਾਂ ਦੀ ਪੈਨਸ਼ਨ ਮਹੀਨੇ ਦੇ ਅੰਤ ਵਿੱਚ ਹੀ ਮਿਲਦੀ ਹੈ ।ਇਸ ਲਈ ਜੁਲਾਈ ਮਹੀਨੇ ਦੀ ਪੈਨਸ਼ਨ ਦਾ ਵਾਅਦਾ ਅਗਸਤ ਦੇ ਸ਼ੁਰੂਆਤ ਵਿੱਚ ਹੀ ਮਿਲੇਗਾ। ਪੈਨਸ਼ਨਰ ਜਿੱਥੇ ਜੁਲਾਈ ਮਹੀਨੇ ਵਿੱਚ ਹੀ ਵਧੀ ਪੈਨਸ਼ਨ ਲੈਣ ਦਾ ਇੰਤਜ਼ਾਰ ਕਰ ਰਹੇ ਸਨ ਉਹਨਾਂ ਨੂੰ ਇਸ ਖਬਰ ਨਾਲ ਇਕ ਵੱਡਾ ਝਟਕਾ ਲੱਗਿਆ ਹੈ।
Previous Postਹੋ ਜਾਵੋ ਸਾਵਧਾਨ : ਇਥੋਂ ਪੁਰਾਣੀਆਂ ਗੱਡੀਆਂ ਰੱਖਣ ਵਾਲਿਆਂ ਲਈ ਆਈ ਮਾੜੀ ਖਬਰ ,ਕਿਤੇ ਰਗੜੇ ਨਾ ਜਾਇਓ
Next Postਸਾਵਧਾਨ ਪੰਜਾਬ ਚ ਇਥੇ ਇਥੇ 18 ਅਤੇ 19 ਜੂਨ ਨੂੰ ਬਿਜਲੀ ਰਹੇਗੀ ਬੰਦ – ਕਰਲੋ ਹੁਣੇ ਤਿਆਰੀ