ਪੰਜਾਬ : ਇਥੇ ਪ੍ਰਾਈਵੇਟ ਸਕੂਲ ਦੇ 3 ਅਧਿਆਪਕ ਅਤੇ 2 ਵਿਦਿਆਰਥੀ ਆਏ ਕੋਰੋਨਾ ਪੌਜੇਟਿਵ , ਸਕੂਲ ਕੀਤਾ ਏਨੇ ਦਿਨਾਂ ਲਈ ਬੰਦ

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਕਰੋਨਾ ਨੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਅਸਰ ਵਿਦਿਅਕ ਅਦਾਰਿਆਂ ਉਪਰ ਪਿਆ ਹੈ। ਕਿਉਂਕਿ ਕਰੋਨਾ ਦੇ ਕਾਰਣ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕੇਸਾਂ ਵਿਚ ਆਈ ਗਿਰਾਵਟ ਤੋਂ ਬਾਅਦ ਮੁੜ ਸਕੂਲਾਂ ਨੂੰ ਹੌਲੀ ਹੌਲੀ ਖੋਲ੍ਹਿਆ ਗਿਆ। ਉਥੇ ਹੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਵੀ ਲਾਜ਼ਮੀ ਕੀਤੇ ਗਏ। ਤਾਂ ਜੋ ਵਿਦਿਅਕ ਅਦਾਰਿਆਂ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਇ-ਜ਼ਾ-ਫਾ ਹੁੰਦਾ ਵੇਖਿਆ ਗਿਆ। ਜਿਸ ਕਾਰਨ ਸਰਕਾਰ ਵੱਲੋਂ ਫਿਰ ਤੋਂ ਸਖ਼ਤੀ ਵਧਾ ਦਿੱਤੀ ਗਈ ਹੈ। ਜਿਸ ਦੇ ਚਲਦੇ ਹੋਏ ਸਾਰੇ ਸਕੂਲਾਂ ਵਿੱਚ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਪ੍ਰਾਈਵੇਟ ਸਕੂਲ ਦੇ ਤਿੰਨ ਅਧਿਆਪਕ ਅਤੇ ਦੋ ਵਿਦਿਆਰਥੀ ਕਰ ਉਨ੍ਹਾਂ ਦੀ ਚਪੇਟ ਵਿਚ ਆ ਗਏ ਹਨ। ਜਿਸ ਲਈ ਸਕੂਲ ਨੂੰ ਇੰਨੇ ਦਿਨਾਂ ਲਈ ਬੰਦ ਕੀਤਾ ਗਿਆ ਹੈ। ਪਿਛਲੇ ਕੁੱਝ ਦਿਨਾਂ ਤੋਂ ਫਿਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਹੁਣ ਤੱਕ ਬਹੁਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਕੀਤੇ ਗਏ ਟੈੱਸਟਾਂ ਦੌਰਾਨ ਅਧਿਆਪਕ ਅਤੇ ਵਿਦਿਆਰਥੀ ਇਨ੍ਹਾਂ ਤੋਂ ਪੌਜੇਟਿਵ ਪਾਏ ਗਏ ਹਨ। ਅੱਜ ਪਟਿਆਲਾ ਜਿਲੇ ਦੇ ਵਿੱਚ 81 ਨਵੇਂ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ ਸਮਾਣਾ ਦਾ ਇੱਕ ਨਿੱਜੀ ਸਕੂਲ ਵੀ ਸ਼ਾਮਲ ਹੈ । ਜਿੱਥੇ 3 ਅਧਿਆਪਕ ਅਤੇ ਦੋ ਵਿਦਿਆਰਥੀਆਂ ਦੇ ਕਰੋਨਾ ਪੌਜੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਕੂਲ ਨੂੰ ਬਾਕੀ ਬੱਚਿਆਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਦੋ ਦਿਨ ਲਈ ਬੰਦ ਕਰ ਦਿੱਤਾ ਗਿਆ ਹੈ।

ਇਸ ਤਰ੍ਹਾਂ ਹੀ ਵੱਖ ਵੱਖ ਪਿੰਡਾਂ ਦੇ ਦੋ ਸਰਕਾਰੀ ਸਕੂਲਾਂ ਵਿੱਚ ਵੀ ਇਕ ਇਕ ਅਧਿਆਪਕ ਦੇ ਕਰੋਨਾ ਪੌਜੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਜਾਣਕਾਰੀ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਨੂੰ ਦੇ ਦਿੱਤੀ ਗਈ ਹੈ। ਜਿਸ ਕਾਰਨ ਬਾਕੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਨ੍ਹਾਂ ਸਭ ਸਕੂਲਾਂ ਨੂੰ ਦੋ ਦੋ ਦਿਨ ਲਈ ਬੰਦ ਕੀਤਾ ਗਿਆ ਹੈ। ਉਥੇ ਹੀ ਕਰੋਨਾ ਤੋਂ ਪ੍ਰਭਾਵਿਤ ਹੋਏ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਇਕਾਂਤ ਵਾਸ ਕੀਤਾ ਗਿਆ ਹੈ।