ਪੰਜਾਬ : ਇਥੇ ਮੌਜੂਦਾ ਹਾਲਤਾਂ ਨੂੰ ਦੇਖਦੇ ਹੋਏ ਦਿੱਤੇ ਗਏ ਇਹ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਨੂੰ ਕਾਬੂ ਹੇਠ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ਤੇ ਆ ਸਕੇ। ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਹਨ। ਉੱਥੇ ਹੀ ਵਿੱਦਿਅਕ ਸੰਸਥਾਵਾਂ ਵਿੱਚ ਵੱਡੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਆਉਣ ਦੀ ਇਜ਼ਾਜ਼ਤ ਦਿਤੀ ਜਾ ਰਹੀ ਹੈ। ਇਸ ਤਰ੍ਹਾਂ ਸਰਕਾਰ ਵੱਲੋਂ ਹੋਰ ਵੀ ਬਹੁਤ ਸਾਰੇ ਐਲਾਨ ਕੀਤੇ ਗਏ ਹਨ, ਜਿਸ ਵਿੱਚ ਘਰਾਂ ਅਤੇ ਬਾਹਰ ਹੋਣ ਵਾਲੇ ਇਕੱਠ ਦੀ ਗਿਣਤੀ ਨੂੰ ਵਧਾ ਦਿੱਤਾ ਗਿਆ ਹੈ। ਪਰ ਅਜੇ ਰਾਜਨੀਤਿਕ ਸਮਾਜਿਕ ਅਤੇ ਧਾਰਮਿਕ ਇਕੱਠ ਹੋਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ ਹੈ।

ਹੁਣ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮਹਾਂਨਗਰ ਜਿਲੇ ਲੁਧਿਆਣਾ ਦੇ ਵਿੱਚ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਕੁਝ ਆਦੇਸ਼ ਲਾਗੂ ਕੀਤੇ ਗਏ ਹਨ। ਜਿਸ ਨਾਲ ਕਰੋਨਾ ਕੇਸਾਂ ਨੂੰ ਕਾਬੂ ਹੇਠ ਰਖਿਆ ਜਾ ਸਕੇ। ਜ਼ਿਲੇ ਦੇ ਡਿਪਟੀ ਕਮਿਸ਼ਨਰ ਵੱਲੋ 15 ਅਗਸਤ ਨੂੰ 72 ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 200 ਵਿਅਕਤੀਆਂ ਦੇ ਇਕੱਠ ਦੀ ਇਜ਼ਾਜ਼ਤ ਹੀ ਦਿੱਤੀ ਗਈ ਹੈ।

ਉਥੇ ਹੀ ਉਨ੍ਹਾਂ ਦੱਸਿਆ ਕਿ ਇਸ ਪੂਰੇ ਦਿਨ ਦੀ ਰਿਹਰਸਲ 13 ਅਗਸਤ ਨੂੰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਆਖਿਆ ਹੈ ਕਿ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਨੂੰ ਜਾਰੀ ਰੱਖਦੇ ਹੋਏ ਸਮਾਜਿਕ ਦੂਰੀ, ਹੱਥਾਂ ਨੂੰ ਸਾਫ਼ ਰੱਖਣਾ, ਮਾਸਕ ਪਾਉਣਾ, ਸਟੇਡੀਅਮ ਰੋਗਾਣੂ ਮੁਕਤ ਕਰਨਾ ਆਦਿ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਕਰੋਨਾ ਦੀ ਤੀਜੀ ਲਹਿਰ ਦੇ ਦਰਮਿਆਨ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦਾ ਜ਼ਿਕਰ ਕਰਦਿਆਂ ਸਮਾਗਮ ਦੌਰਾਨ ਕੋਈ ਵਿਸ਼ਾਲ ਇਕੱਠ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਆਖਿਆ ਕਿ ਖਾਸ ਕਰ ਸਮਾਗਮ ਤੇ ਡਿਊਟੀ ਦੇਣ ਵਾਲੇ ਪੁਲੀਸ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਆਖਿਆ ਗਿਆ ਹੈ ਕਿ ਹੁਣ ਤੱਕ ਹੋਣ ਵਾਲੀ ਪਰੇਡ, ਸਭਿਆਚਾਰਕ ਸਮਾਗਮ, ਆਦਿ ਵਾਂਗ ਹੋਰ ਗਤੀਵਿਧੀਆਂ ਵੀ ਨਹੀਂ ਕੀਤੀਆਂ ਜਾਣਗੀਆਂ।