ਆਈ ਤਾਜ਼ਾ ਵੱਡੀ ਖਬਰ
ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਵਾਸਤੇ ਜਿਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵਾਹਨ ਚਾਲਕਾਂ ਲਈ ਬਹੁਤ ਸਾਰੇ ਸਖ਼ਤ ਦਿਸ਼ਾ ਨਿਰਦੇਸ਼ ਲਾਗੂ ਕੀਤੇ ਜਾਂਦੇ ਹਨ ਅਤੇ ਸਮੇਂ ਸਮੇਂ ਤੇ ਇਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਜਿਸ ਸਦਕਾ ਵਾਪਰਨ ਵਾਲੇ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਇਨ੍ਹਾਂ ਸੜਕ ਹਾਦਸਿਆਂ ਵਿਚ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਇੱਥੇ ਵਾਪਰੇ ਭਿਆਨਕ ਦਰਦਨਾਕ ਹਾਦਸੇ ਵਿਚ ਇਕ ਬੱਚੀ ਸਮੇਤ ਦੋ ਦੀ ਮੌਤ ਹੋਈ ਹੈ ਤੇ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਜ਼ਿਲੇ ਦੇ ਅਧੀਨ ਆਉਣ ਵਾਲੇ ਰਾਮਾਂਮੰਡੀ ਰਿਫੈਨਰੀ ਦੇ ਨਜ਼ਦੀਕ ਪੈਂਦੇ ਪਿੰਡ ਨਾਰੰਗ ਰੋਡ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਵਿੱਚ ਇੱਕ ਬੱਚੀ ਅਤੇ 2 ਵਿਅਕਤੀਆਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਪਿੱਕਅੱਪ ਜੀਪ ਪਿੰਡ ਨਾਰੰਗ ਰੋਡ ਦੇ ਕੋਲ਼ ਪਹੁੰਚੀ ਤਾਂ ਜੀਪ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਣ ਇਸ ਜੀਪ ਦੀ ਭਿਆਨਕ ਟੱਕਰ ਇਕ ਦਰਖਤ ਨਾਲ ਹੋ ਗਈ।
ਜਿੱਥੇ ਇਸ ਹਾਦਸੇ ਵਿਚ ਚਾਰ ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਹੀ ਸਿਵਲ ਹਸਪਤਾਲ ਐਂਬੂਲੈਂਸ ਰਾਹੀਂ ਰਾਮਾ ਮੰਡੀ ਵਿਖੇ ਲਿਜਾਇਆ ਗਿਆ। ਉਥੇ ਹੀ ਉਹਨਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਇਕ 5 ਸਾਲਾਂ ਦੀ ਕੁੜੀ ਮਨਪ੍ਰੀਤ, ਭੂਰਾ ਰਾਮ ਅਤੇ ਨਰੇਸ਼ ਕੁਮਾਰ ਦੀ ਘਟਨਾ ਸਥਾਨ ਤੇ ਮੌਤ ਹੋ ਗਈ।
ਜਦ ਕਿ ਚਾਰ ਲੋਕ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਜੇਰੇ ਇਲਾਜ ਹਨ। ਪੀੜਤ ਪਰਿਵਾਰਕ ਮੈਂਬਰਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਹ ਗੁੱਗਾ ਮਾੜੀ ਮੰਦਿਰ ਵਿਖੇ ਮੱਥਾ ਟੇਕ ਕੇ ਬਠਿੰਡਾ ਆਪਣੇ ਘਰ ਪਰਤ ਰਹੇ ਸਨ, ਇਸ ਸਮੇਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।
Previous Postਅਮਰੀਕਾ ਚ ਅਚਾਨਕ ਅਸਮਾਨ ਚ ਦਿਖਾਈ ਦੇਣ ਲੱਗੀ ਰਹੱਸਮਈ ਗੁਲਾਬੀ ਕਿਰਨ, ਕੁਦਰਤੀ ਅਜੂਬਾ ਦੇਖ ਹਰੇਕ ਕੋਈ ਹੋਇਆ ਹੈਰਾਨ
Next Postਪੰਜਾਬ ਸਰਕਾਰ ਵਲੋਂ ਹੁਣ ਡਾਕਟਰਾਂ ਨੂੰ ਲੈਕੇ ਬਦਲਿਆ ਨਿਯਮ- ਕਰਨਾ ਪਵੇਗਾ ਇਹ ਕੰਮ