ਪੰਜਾਬ : ਇਸ ਕਲਾਸ ਦੇ ਬੱਚਿਆਂ ਨੂੰ ਮਿਲਣਗੇ 2-2 ਹਜਾਰ ਰੁਪਏ , ਸਰਕਾਰ ਨੇ ਕਰਤਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ ਉਥੇ ਹੀ ਬੀਤੇ ਦਿਨੀਂ ਜਿਥੇ ਸੰਗਰੂਰ ਵਿੱਚ ਹੋਈਆਂ ਜਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਚੋਣ ਉਪਰ ਜਿੱਤ ਦਰਜ ਕਰਨ ਵਿਚ ਕਾਮਯਾਬ ਹੋਏ ਹਨ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਕਾਫੀ ਕੁੱਝ ਸੁਣਨ ਨੂੰ ਵੀ ਮਿਲ ਰਿਹਾ ਹੈ। ਜਿੱਥੇ 24 ਜੂਨ ਤੋਂ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਇਆ ਸੀ।

ਇਨ੍ਹਾਂ ਦਿਨਾਂ ਦੇ ਵਿਚ ਵਿਧਾਨ ਸਭਾ ਸੈਸ਼ਨ ਦੇ ਵਿੱਚ ਵੱਖ ਵੱਖ ਮੁੱਦਿਆਂ ਤੇ ਬਹਿਸ ਵੀ ਕੀਤੀ ਗਈ ਹੈ। ਅੱਜ ਪੰਜਾਬ ਸਰਕਾਰ ਵੱਲੋਂ ਬਜਟ ਹੀ ਪੇਸ਼ ਕੀਤਾ ਗਿਆ ਹੈ। ਹੁਣ ਇਸ ਕਲਾਸ ਦੇ ਬੱਚਿਆਂ ਨੂੰ ਦੋ ਦੋ ਹਜ਼ਾਰ ਰੁਪਏ ਮਿਲਣਗੇ ਜਿੱਥੇ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਜਿਥੇ ਪਹਿਲਾਂ ਹੀ ਵਿਦਿਆਰਥੀਆਂ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ ਉਥੇ ਹੀ ਪੇਸ਼ ਕੀਤੇ ਗਏ ਬਜਟ ਵਿਦਿਆਰਥੀਆਂ ਲਈ ਇਕ ਖੁਸ਼ਖਬਰੀ ਸਾਹਮਣੇ ਆਈ ਹੈ , ਜਿੱਥੇ ਹੁਣ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਟਾਰਟ ਅਪ ਪ੍ਰੋਗ੍ਰਾਮ ਦੇ ਤਹਿਤ ਦੋ ਹਜ਼ਾਰ ਰੁਪਏ ਹਰ ਵਿਦਿਆਰਥੀ ਨੂੰ ਦਿੱਤੇ ਜਾਣਗੇ।

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਅਨੁਸਾਰ ਵਿਦਿਆਰਥੀਆਂ ਵਾਸਤੇ ਇਸ ਯੋਜਨਾ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜ਼ਟ ਪੇਸ਼ ਕਰਦਿਆਂ ਹੋਇਆਂ ਦੱਸਿਆ ਗਿਆ ਹੈ ਕਿ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਵੱਲੋਂ 2022-23 ਦਾ ਆਪਣਾ ਪਲੇਠਾ ਬਜ਼ਟ ਪੇਸ਼ ਕੀਤਾ ਗਿਆ ਹੈ। ਉਥੇ ਹੀ ਵਿਦਿਆ ਦੇ ਖੇਤਰ ਵਿੱਚ ਅਧਿਆਪਕਾਂ ਨੂੰ ਜਿੱਥੇ ਸਿਖਲਾਈ ਦਿਵਾਈ ਜਾਵੇਗੀ ਜਿਸ ਵਾਸਤੇ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਜਿੱਥੇ ਸੌ ਸਕੂਲਾਂ ਨੂੰ ਸਕੂਲ ਆਫ ਐਮਨੇਸ਼ੀਆਂ ਦੇ ਤਹਿਤ ਵਿਕਸਿਤ ਕੀਤਾ ਜਾਵੇਗਾ ਅਤੇ ਬਿਹਤਰ ਸਹੂਲਤਾਂ ਦਿੱਤੇ ਜਾਣ ਵਾਸਤੇ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤਰ੍ਹਾਂ ਹੀ 40 ਕਰੋੜ ਰੁਪਏ 500 ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਵਾਸਤੇ ਰੱਖੇ ਗਏ ਹਨ। ਸਰਕਾਰੀ ਸਕੂਲ ਵਾਸਤੇ 123 ਕਰੋੜ ਰੁਪਏ ਰੱਖੇ ਗਏ ਹਨ।