ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਕਰੋਨਾ ਨੇ ਹਰ ਇਕ ਇਨਸਾਨ ਨੂੰ ਪ੍ਰਭਾਵਿਤ ਕੀਤਾ ਹੈ। ਜਿਸ ਸਮੇਂ ਇਸ ਕਰੋਨਾ ਦਾ ਪ੍ਰਸਾਰ ਦੇਸ਼ ਅੰਦਰ ਹੋਇਆ ਸੀ ਤਾਂ ਉਸ ਸਮੇਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ। ਜਿਸ ਦਾ ਸਭ ਤੋਂ ਵੱਧ ਅਸਰ ਬੱਚਿਆਂ ਦੀ ਪੜ੍ਹਾਈ ਉਪਰ ਪਿਆ ਕਿਉਂਕਿ ਵਿੱਦਿਅਕ ਅਦਾਰੇ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਵਿਚ ਕਾਫੀ ਮੁਸ਼ਕਲਾਂ ਪੇਸ਼ ਆਈਆਂ । ਸਰਕਾਰ ਵੱਲੋਂ ਜਿਥੇ ਆਨ ਲਾਈਨ ਕਲਾਸਾਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉਥੇ ਹੀ ਕੁਝ ਆਰਥਿਕ
ਕਰਵਾਉਣ ਸਬੰਧੀ ਸਕੂਲ ਦੀ ਮੁੱਖ ਅਧਿਆਪਕਾ ਨੂੰ ਇਸ ਦੀ ਤਿਆਰੀ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਉਲੀਕੀ ਗਈ ਵਾਤਾਵਰਣ ਦਿਵਸ ਤੇ ਯੋਜਨਾ ਵਿੱਚ 6ਵੀਂ ਕਲਾਸ ਤੋਂ ਬਾਰ੍ਹਵੀਂ ਕਲਾਸ ਦੇ ਬੱਚੇ ਹੀ ਸ਼ਾਮਲ ਹੋ ਸਕਦੇ ਹਨ। 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ। ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਬੱਚਿਆਂ ਨੂੰ ਵੈਬਸਾਈਟ ਤੇ ਰਜਿਸਟਰੀਆਂ ਕਰਵਾ ਲੈਣੀ ਚਾਹੀਦੀ ਹੈ। ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਅਫਸਰਾਂ ਅਤੇ ਸਕੂਲ ਦੇ ਮੁਖੀਆਂ ਨੂੰ
ਇਸ ਸਬੰਧੀ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਬੱਚਿਆਂ ਦੀਆਂ ਵੱਖ-ਵੱਖ ਵਿਸ਼ਿਆਂ ਦੇ ਉਪਰ ਜਿਵੇਂ ਕਿ ਹਵਾ ਪਾਣੀ ਅਤੇ ਪ੍ਰਦੂਸ਼ਣ ਨਾਲ ਸਬੰਧਤ ਤਿਆਰੀ ਕਰਵਾਈ ਜਾਵੇਗੀ। ਇਸ ਤਰ੍ਹਾਂ ਦੇ ਹੋਣ ਵਾਲੇ ਮੁਕਾਬਲਿਆਂ ਵਿੱਚ ਬੱਚਿਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕਰਵਾਉਣ ਲਈ ਵੀ ਅਧਿਆਪਕਾਂ ਨੂੰ ਕਿਹਾ ਗਿਆ ਹੈ। ਜੇਤੂ ਵਿਦਿਆਰਥੀਆਂ ਨੂੰ ਅਕਰਸਿਤ ਇਨਾਮ ਵੀ ਦਿੱਤੇ ਜਾਣਗੇ।