ਪੰਜਾਬ: ਔਰਤ ਵਲੋਂ ਸੋਹਰਿਆਂ ਦੇ ਤਸੀਹੇ ਤੋਂ ਦੁਖੀ ਬੱਚਿਆਂ ਸਮੇਤ ਨਹਿਰ ਚ ਮਾਰੀ ਛਾਲ, ਗੋਤਾਖੋਰਾਂ ਵਲੋਂ ਬੱਚੀ ਨੂੰ ਬਚਾਇਆ

ਆਈ ਤਾਜ਼ਾ ਵੱਡੀ ਖਬਰ 

ਮਾਪਿਆਂ ਵੱਲੋਂ ਜਿਥੇ ਚਾਈਂ-ਚਾਈਂ ਆਪਣੀਆਂ ਧੀਆਂ ਦਾ ਵਿਆਹ ਕਰ ਕੇ ਉਨ੍ਹਾਂ ਨੂੰ ਸਹੁਰੇ ਘਰ ਭੇਜਿਆ ਜਾਂਦਾ ਹੈ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਦੇਖ ਮਾਪਿਆਂ ਵੱਲੋਂ ਅਨੇਕਾਂ ਸੁਪਨੇ ਦੇਖੇ ਜਾਂਦੇ ਹਨ ਜਿਨ੍ਹਾਂ ਨੂੰ ਸਾਕਾਰ ਕਰਨ ਲਈ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ। ਹਰ ਇੱਕ ਮਾਂ-ਬਾਪ ਵੱਲੋਂ ਆਪਣੀ ਹੈਸੀਅਤ ਤੋਂ ਵੱਧ ਕੇ ਆਪਣੀਆਂ ਧੀਆਂ ਦੇ ਵਿਆਹ ਤੇ ਖਰਚਾ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਦਾਜ ਦਹੇਜ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਲਾਲਚੀ ਸਹੁਰੇ ਪਰਿਵਾਰ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਦੇਸ਼ ਦੀ ਖਾਤਰ ਬਹੁਤ ਸਾਰੀਆਂ ਕੁੜੀਆਂ ਨੂੰ ਦਹੇਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ,ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਸੌਹਰਿਆਂ ਦੇ ਤਸੀਹੇ ਤੋਂ ਦੁਖੀ ਹੋ ਕੇ ਇਕ ਔਰਤ ਵੱਲੋਂ ਬੱਚਿਆਂ ਸਮੇਤ ਨਹਿਰ ਵਿਚ ਛਾਲ ਮਾਰੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੱਖੂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 32 ਸਾਲਾਂ ਗੁਰਜਿੰਦਰ ਕੌਰ ਵੱਲੋਂ ਆਪਣੇ ਦੋ ਬੱਚਿਆਂ ਦੇ ਨਾਲ ਬੰਗਾਲੀ ਵਾਲੇ ਪੁਲ ਤੋਂ ਰਾਜਸਥਾਨ ਫੀਡਰ ਦੀ ਨਹਿਰ ਵਿਚ ਛਾਲ ਮਾਰ ਦਿੱਤੀ ਗਈ। ਜਿੱਥੇ ਇੱਕ ਔਰਤ ਵੱਲੋਂ ਪਹਿਲਾਂ ਆਪਣੀ 7 ਸਾਲਾਂ ਦੀ ਧੀ ਨਿਮਰਤਪ੍ਰੀਤ ਕੌਰ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਆਪਣੇ ਚਾਰ ਸਾਲਾਂ ਦੇ ਪੁੱਤਰ ਤਜਿੰਦਰਪਾਲ ਸਿੰਘ ਨੂੰ ਵੀ ਆਪਣੇ ਨਾਲ ਲੈ ਕੇ ਨਹਿਰ ਵਿਚ ਛਾਲ ਮਾਰ ਦਿੱਤੀ ਗਈ।

ਜਿੱਥੇ ਉਸ ਵੱਲੋਂ ਇਹ ਕਦਮ ਚੁੱਕਣ ਤੋਂ ਪਹਿਲਾਂ ਇਕ ਵੀਡੀਓ ਬਣਾ ਕੇ ਵੀ ਆਪਣੇ ਮਾਪਿਆਂ ਨੂੰ ਇਸ ਸਾਰੀ ਘਟਨਾ ਬਾਰੇ ਦੱਸਿਆ ਗਿਆ। ਉਥੇ ਹੀ ਉਸ ਵੱਲੋਂ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ ਅਤੇ ਕੁਝ ਪੈਸਿਆਂ ਬਾਬਤ ਵੀ ਆਪਣੇ ਪਰਵਾਰ ਨੂੰ ਜਾਣਕਾਰੀ ਦਿੱਤੀ ਗਈ।

ਇਸ ਘਟਨਾ ਦਾ ਪਤਾ ਉਥੇ ਡਿਊਟੀ ਤੇ ਤੈਨਾਤ ਕੁਝ ਪੁਲੀਸ ਅਧਿਕਾਰੀਆਂ ਨੂੰ ਲੱਗਾ ਤਾਂ ਜਿਨ੍ਹਾਂ ਵੱਲੋਂ ਗੋਤਾਂਖੋਰਾਂ ਨੂੰ ਬੁਲਾਇਆ ਗਿਆ ਜਿਨ੍ਹਾਂ ਵੱਲੋਂ 7 ਸਾਲਾਂ ਦੀ ਬੱਚੀ ਨੂੰ ਬਚਾਅ ਲਿਆ ਗਿਆ।