ਪੰਜਾਬ : ਕਰਫਿਊ ਨੂੰ ਲੈ ਕੇ ਆਈ ਇਹ ਖਬਰ – ਲੋਕਾਂ ਲਈ ਕੰਫਿਊਜ਼ਨ ਦੀ ਸਥਿਤੀ ਬਣੀ

ਆਈ ਤਾਜਾ ਵੱਡੀ ਖਬਰ

ਜਿੱਥੇ ਸੂਬੇ ਅੰਦਰ ਪਹਿਲਾਂ ਹੀ ਕਰੋਨਾ ਅਤੇ ਕਿਸਾਨੀ ਸੰਘਰਸ਼ ਨੂੰ ਦੇਖਦੇ ਹੋਏ ਸਥਿਤੀ ਪ੍ਰਸਥਿਤੀਆਂ ਦੇ ਅਨੁਸਾਰ ਨਹੀਂ ਲੱਗ ਰਹੀ ਹੈ। ਉੱਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ, ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਤਾਂ ਜੋ ਸ਼ਰਾਰਤੀ ਅਨਸਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ। ਲੋਕਾਂ ਵੱਲੋਂ ਨਵੇਂ ਸਾਲ ਦੇ ਮੌਕੇ ਤੇ ਵੀ ਮਨੋਰੰਜਨ ਕਰਨ ਲਈ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ।

ਇਸ ਲਈ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਪੁਲਿਸ ਵੱਲੋਂ ਪਹਿਲਾਂ ਹੀ ਚੌਕਸੀ ਵਰਤੀ ਜਾ ਰਹੀ ਹੈ। ਕਈ ਵਾਰ ਬਹੁਤ ਸਾਰੇ ਸ਼ਰਾਰਤੀ ਅਨਸਰ ਇਹੋ ਜਿਹੇ ਮੌਕਿਆਂ ਦੀ ਭਾਲ ਵਿੱਚ ਰਹਿੰਦੇ ਹਨ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਲਿਸ ਵੱਲੋਂ ਪਹਿਲਾ ਹੀ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਕਰਫਿਊ ਨੂੰ ਲੈ ਕੇ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਲੋਕਾਂ ਲਈ ਕਨਫਿਊਜ਼ ਦੀ ਸਥਿਤੀ ਬਣੀ ਹੋਈ ਹੈ। ਇਹ ਵਾਰ ਨਵੇਂ ਸਾਲ ਦੇ ਜਸ਼ਨ ਕਰੋਨਾ ਦੇ ਚੱਲਦੇ ਹੋਏ ਫ਼ਿਰਕੇ ਰਹਿਣਗੇ।

ਕ੍ਰਿਸਮਿਸ ਤੇ ਸਰਕਾਰ ਵੱਲੋਂ ਛੋਟ ਦਿੱਤੀ ਗਈ ਸੀ ਪਰ ਨਵੇਂ ਸਾਲ ਦੇ ਮੌਕੇ ਤੇ ਛੋਟ ਦੇਣ ਦੇ ਆਦੇਸ਼ ਅਜੇ ਤੱਕ ਸਰਕਾਰ ਵੱਲੋਂ ਜਾਰੀ ਨਹੀਂ ਹੋਏ ਹਨ। ਜਿਸ ਕਾਰਨ ਨਵੇਂ ਸਾਲ ਦੇ ਜਸ਼ਨ ਨੂੰ ਮਨਾਉਣ ਸਬੰਧੀ ਲੋਕਾਂ ਵਿਚ ਅਜੇ ਤੱਕ ਕਸ਼ਮਕਸ਼ ਬਣੀ ਹੋਈ ਹੈ। ਜਲੰਧਰ ਸ਼ਹਿਰ ਵਿੱਚ ਵੀ ਹੋਟਲਾਂ, ਕਲੱਬਾਂ ਵਿੱਚ ਲੋਕ ਪਾਰਟੀ ਕਰਦੇ ਹਨ ਅਤੇ ਭੰਗੜਾ ਪਾ ਕੇ ਖੁਸ਼ੀ ਨਾਲ ਨਵੇਂ ਸਾਲ ਦਾ ਸਵਾਗਤ ਕਰਦੇ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਅਜੇ ਛੋਟ ਦੇਣ ਬਾਰੇ ਕੋਈ ਆਦੇਸ਼ ਜਾਰੀ ਨਹੀਂ ਕੀਤਾ ਗਿਆ।

ਇਸ ਲਈ ਕਰਫਿਊ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਰਾਤ ਦਸ ਵਜੇ ਤੋਂ ਬਾਅਦ ਸੜਕਾਂ ਤੇ ਪੁਲਿਸ ਦੀ ਸਖਤੀ ਵਧਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਨਵਾਂ ਸਾਲ ਮਨਾਉਣ ਦੀ ਇਜਾਜ਼ਤ ਕਿਸੇ ਸਥਿਤੀ ਵਿੱਚ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਨਵੇਂ ਸਾਲ ਨੂੰ ਵੇਖਦੇ ਹੋਏ, ਤੇ ਲੋਕਾਂ ਦੀ ਸੁਰੱਖਿਆ ਲਈ ਜ਼ਿਆਦਾਤਰ ਪੁਲਿਸ ਬਲਾਂ ਨੂੰ ਤਾਇਨਾਤ ਕੀਤਾ ਜਾ ਸਕਦਾ ਹੈ। ਕਰਫਿਊ ਦੀ ਉਲੰਘਣਾ ਕਰਨ ਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।