ਪੰਜਾਬ: ਕਰੋਨਾ ਤੋਂ ਬਾਅਦ ਹੁਣ ਇਸ ਫਲੂ ਕਾਰਨ ਵੱਜੀ ਖਤਰੇ ਦੀ ਘੰਟੀ, ਪ੍ਰਸਾਸ਼ਨ ਵਲੋਂ ਜਾਰੀ ਕੀਤੀ ਐਡਵਾਇਜ਼ਰੀ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਵਿਚ ਡਰ ਪੈਦਾ ਕਰ ਦਿੱਤਾ ਸੀ ਜਿਸ ਸਮੇਂ ਇਸ ਭਿਆਨਕ ਬਿਮਾਰੀ ਨੇ ਸਭ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਸੀ। ਕੋਈ ਵੀ ਦੇਸ਼ ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਸੀ। ਉੱਥੇ ਹੀ ਸਾਹਮਣੇ ਆਉਣ ਵਾਲੇ ਅਜਿਹੇ ਮਾਮਲਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ ਜਿਥੇ ਕਈ ਸ਼ਹਿਰਾਂ ਵਿਚ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਸੀ।

ਕਰੋਨਾ ਟੀਕਾਕਰਣ ਮੁਹਿੰਮ ਅਤੇ ਸਖ਼ਤ ਪਾਬੰਦੀਆਂ ਦੇ ਚਲਦਿਆਂ ਹੋਇਆ ਜਿਥੇ ਇਸ ਕਰੋਨਾ ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਹੈ। ਉੱਥੇ ਹੀ ਹੁਣ ਲਗਾਤਾਰ ਕਈ ਦੇਸ਼ਾਂ ਵਿਚ ਫਿਰ ਤੋਂ ਇਸ ਦੇ ਕੇਸਾਂ ਚ ਵਾਧਾ ਦੇਖਿਆ ਜਾ ਰਿਹਾ ਹੈ। ਹੋਰ ਵੀ ਬਹੁਤ ਸਾਰੀਆਂ ਬੀਮਾਰੀਆਂ ਅਚਾਨਕ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਡਰ ਪੈਦਾ ਹੋ ਗਿਆ ਹੈ। ਹੁਣ ਪੰਜਾਬ ਵਿੱਚ ਕਰੋਨਾ ਤੋਂ ਬਾਅਦ ਇਸ ਫ਼ਲੂ ਕਾਰਨ ਖਤਰੇ ਦੀ ਘੰਟੀ ਵੱਜੀ ਹੈ ਜਿੱਥੇ ਪ੍ਰਸ਼ਾਸਨ ਵੱਲੋਂ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਹਾਂਨਗਰ ਲੁਧਿਆਣਾ ਵਿੱਚ ਇੱਕ ਵਾਰ ਫਿਰ ਤੋਂ ਸਵਾਇਨ ਫ਼ਲੂ ਦਾ ਕਹਿਰ ਵਧ ਗਿਆ ਹੈ। ਜਿਥੇ ਲਗਾਤਾਰ ਹੀ ਮਾਮਲੇ ਵਿਚ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਹਤਿਆਤ ਵਰਤਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਿਸ ਵਿਚ ਲੁਧਿਆਣਾ ਨਿਵਾਸੀਆ ਨੂੰ ਇਸ ਫਲੂ ਤੋਂ ਬਚਣ ਵਾਸਤੇ ਸਾਵਧਾਨੀਆਂ ਵਰਤਣ ਵਾਸਤੇ ਆਖਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾਕਟਰ ਹਤਿੰਦਰ ਕੌਰ ਨੇ ਆਖਿਆ ਹੈ ਕਿ ਸਵਾਈਨ ਫਲੂ ਦੀ ਦਵਾਈ ਅਤੇ ਜਾਂਚ ਮੁਫਤ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਮਹੁਈਆ ਕਰਵਾਈ ਜਾਵੇਗੀ।

ਉੱਥੇ ਹੀ ਦੱਸਿਆ ਗਿਆ ਕਿ ਹੁਣ ਤੱਕ 11 ਮਰੀਜ਼ ਸਵਾਇਨ ਫਲੂ ਤੋਂ ਪੀੜਤ ਹਨ ਅਤੇ ਉਹ ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਸਵਾਇਨ ਫ਼ਲੂ ਤੋਂ ਪੀੜਤ ਮਰੀਜ਼ਾਂ ਵਿੱਚ 11 ਸ਼ੱਕੀ ਜ਼ਿਲੇ ਦੇ ਰਹਿਣ ਵਾਲੇ ਹਨ, ਜਦ ਕੇ ਪਾਜ਼ੇਟਿਵ ਦੀ ਗਿਣਤੀ ਪੰਜ ਅਤੇ ਦੂਜੇ ਜਿਲ੍ਹੇ ਨਾਲ ਸਬੰਧਤ 8 ਸ਼ੱਕੀ ਮਰੀਜ਼ ਹਨ। ਹੁਣ ਤੱਕ ਜਿੱਥੇ ਲੁਧਿਆਣਾ ਦੇ ਵਿੱਚ ਇਸ ਸਵਾਈਨ ਫਲੂ ਕਾਰਨ 34 ਮਰੀਜ਼ ਸ਼ੱਕੀ ਪਾਏ ਗਏ ਹਨ। ਹਸਪਤਾਲਾਂ ਵਿੱਚ ਇਸ ਸਮੇਂ 10 ਮਰੀਜ਼ ਜੇਰੇ ਇਲਾਜ ਹਨ। 17 ਮਰੀਜਾਂ ਨੂੰ ਛੁੱਟੀ ਦਿੱਤੀ ਗਈ ਹੈ ਅਤੇ ਸੱਤ ਦੀ ਮੌਤ ਹੋ ਚੁੱਕੀ ਹੈ।