ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵਲੋਂ ਆਈ ਵੱਡੀ ਖਬਰ, ਦਿੱਤਾ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਿਆਸੀ ਸਮੀਕਰਨ ਪੂਰੀ ਤਰਾਂ ਬਦਲ ਚੁੱਕਾ ਹੈ। ਜਿੱਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਨਾਲ਼ ਸਰਕਾਰ ਬਣਾਈ ਗਈ ਹੈ ਉੱਥੇ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਪਰ ਬਹੁਤ ਸਾਰੇ ਵਿਧਾਇਕ ਚੋਣਾਂ ਦੇ ਦੌਰਾਨ ਕਈ ਤਰਾਂ ਦੇ ਮਾਮਲੇ ਵਿੱਚ ਫਸੇ ਹੋਏ ਹਨ ਉਨ੍ਹਾਂ ਵਿਵਾਦਾਂ ਨੂੰ ਲੈ ਕੇ ਕਈ ਹੋਰ ਵੀ ਵਿਵਾਦਾਂ ਵਿੱਚ ਘਿਰਦੇ ਹੋਏ ਦਿਖਾਈ ਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਾਣਜਾ ਰੇਤ ਮਾਇਨਿਗ ਦੇ ਮਾਮਲੇ ਵਿੱਚ ਫਸ ਗਿਆ ਸੀ ਜਿਸ ਦੀ ਗ੍ਰਿਫਤਾਰੀ ਵੀ ਈ ਡੀ ਵੱਲੋਂ ਕੀਤੀ ਗਈ ਸੀ।

ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਸਨ । ਪੰਜਾਬ ਵਿੱਚ ਹੋਈ ਹਾਰ ਦਾ ਭਾਂਡਾ ਵੀ ਜਿੱਥੇ ਬਹੁਤ ਸਾਰੇ ਕਾਂਗਰਸੀ ਵਿਧਾਇਕਾਂ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਿਰ ਭੰਨਿਆ ਗਿਆ ਹੈ। ਉਥੇ ਹੀ ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋ ਈ ਡੀ ਨੇ ਰੇਤ ਮਾਇਨਿਗ ਦੇ ਮਾਮਲੇ ਵਿਚ ਛੇ ਘੰਟੇ ਤੋਂ ਵੱਧ ਸਮੇਂ ਲਈ ਪੁਛਗਿੱਛ ਕੀਤੀ।

ਉੱਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਟਵੀਟ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਨੇ ਆਖਿਆ ਹੈ ਕਿ ਮੇਰੀ ਲੜਾਈ ਪੰਜਾਬ ਲਈ ਹੈ, ਰੇਤ ਲਈ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ, ਰੇਤ ਤੇ ਜ਼ਮੀਨਾਂ ਦੀ ਮਾਇਨਿੰਗ ਕਰਨ ਵਾਲਿਆਂ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਆਪਣੇ ਸਵਾਰਥ ਲਈ ਲੁੱਟ ਲਿਆ ਹੈ। ਪਰ ਮੇਰੀ ਲੜਾਈ ਜਾਰੀ ਹੈ।

ਈਡੀ ਵੱਲੋਂ ਜਿੱਥੇ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਸੰਮਣ ਜਾਰੀ ਕੀਤੇ ਗਏ ਸਨ ਉਥੇ ਹੀ ਅੱਜ ਸਾਬਕਾ ਮੁੱਖ ਮੰਤਰੀ ਵੱਲੋਂ ਪੇਸ਼ ਸਵਾਲਾਂ ਦੇ ਜਵਾਬ ਦਿੱਤੇ ਗਏ ਹਨ। ਉਥੇ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਮਾਮਲੇ ਦੇ ਵਿੱਚ ਦੁਬਾਰਾ ਨਹੀਂ ਬੁਲਾਇਆ ਗਿਆ ਹੈ।