ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵਲੋਂ ਆਈ ਵੱਡੀ ਖਬਰ, ਕਰਨ ਜਾ ਰਹੇ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਲੋਂ ਐਲਾਨ ਐਲਾਨ ਕੀਤੇ ਜਾ ਰਹੇ ਨੇ ਪੰਜਾਬੀਆਂ ਦੀ ਭਲਾਈ ਦੇ ਲਈ ਹੁਣ ਤਕ ਆਮ ਆਦਮੀ ਪਾਰਟੀ ਨੇ ਕਈ ਵੱਡੇ ਕਦਮ ਚੁੱਕੇ ਹਨ । ਜਿਨ੍ਹਾਂ ਫ਼ੈਸਲਿਆਂ ਦਾ ਹੁਣ ਵਿਰੋਧੀ ਵੀ ਸੁਆਗਤ ਕਰਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਐਲਾਨਾਂ ਅਤੇ ਵਾਅਦਿਆਂ ਦੀਆਂ ਤਰੀਫ਼ਾਂ ਹੁਣ ਨਵਜੋਤ ਸਿੰਘ ਸਿੱਧੂ ਵੀ ਬਣਦੇ ਨਜ਼ਰ ਆ ਰਹੇ ਹਨ । ਇਸੇ ਵਿਚਕਾਰ ਹੁਣ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਹੋਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਲਦ ਹੀ ਹੁਣ ਨਵਜੋਤ ਸਿੰਘ ਸਿੱਧੂ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ । ਇਸ ਦੀ ਜਾਣਕਾਰੀ ਖੁਦ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੇ ਟਵਿੱਟਰ ਅਕਾਊਂਟ ਤੇ ਦਿੱਤੀ ਗਈ । ਸਿੱਧੂ ਨੇ ਆਖਿਆ ਕਿ ਉਹ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ । ਇਹ ਮੁਲਾਕਾਤ ਸੋਮਵਾਰ ਸ਼ਾਮ ਪੰਜ ਵਜੇ ਚੰਡੀਗੜ੍ਹ ਵਿੱਚ ਹੋਵੇਗੀ ।

ਅੱਗੇ ਜਾਣਕਾਰੀ ਦਿੰਦਿਆਂ ਹੋਇਆ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਮੁਲਾਕਾਤ ਪੰਜਾਬ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਵਰਗੇ ਕਈ ਵਿਸ਼ੇਸ਼ ਮੁੱਦਿਆਂ ਤੇ ਗੱਲਬਾਤ ਦੀ ਹੋਵੇਗੀ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦਾ ਭਲਾ ਸਮੂਹਿਕ ਈਮਾਨਦਾਰ ਯਤਨ ਸਦਕਾ ਹੀ ਸੰਭਵ ਹੈ । ਇੱਥੇ ਦੱਸਣਾ ਇਹ ਵੀ ਬਣਦਾ ਹੈ ਕਿ ਪੰਜਾਬ ਦੇ ਵਿੱਚ ਸੱਤਾ ਪਰਿਵਰਤਨ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਿੱਧੂ ਦੀ ਉਨ੍ਹਾਂ ਨਾਲ ਇਹ ਪਹਿਲੀ ਮੁਲਾਕਾਤ ਹੋਣ ਜਾ ਰਹੀ ਹੈ।

ਇਹ ਮੁਲਾਕਾਤ ਉਸ ਸਮੇਂ ਹੋਣ ਜਾ ਰਹੀ ਹੈ ਜਦੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਪਾਰਟੀ ਤੋਂ ਕੁਝ ਖਫ਼ਾ ਚੱਲ ਰਹੇ ਹਨ । ਇਸੇ ਵਿਚਕਾਰ ਹੁਣ ਨਵਜੋਤ ਸਿੰਘ ਸਿੱਧੂ ਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ । ਉੱਥੇ ਹੀ ਦੱਸਣਾ ਬਣਦਾ ਹੈ ਦਿਨੀਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਹਾਈਕਮਾਨ ਨੂੰ ਪੱਤਰ ਲਿਖ ਕੇ ਸਿੱਧੂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ।

ਇਸ ’ਤੇ ਸਿੱਧੂ ਨੇ ਵੀ ਤਲਖ ਤੇਵਰ ਦਿਖਾਉਂਦਿਆਂ ਸ਼ਾਇਰਾਨਾ ਅੰਦਾਜ਼ ਵਿਚ ਆਖਿਆ ਸੀ ਕਿ ‘ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਖ਼ਾਮੋਸ਼ ਰਹਿ ਕੇ ਸੁਣਦਾ ਹਾਂ , ਜਵਾਬ ਦੇਣ ਦਾ ਹੱਕ ਮੈਂ ਵਕਤ ਨੂੰ ਦੇ ਰੱਖਿਆ ਹੈ।ਫਿਲਹਾਲ ਹੁਣ ਇਸ ਮੁਲਾਕਾਤ ਦੌਰਾਨ ਕਿਹੜੇ ਕਿਹੜੇ ਮੁੱਦਿਆਂ ਤੇ ਗੱਲਬਾਤ ਹੋ ਸਕਦੀ ਹੈ ਤੇ ਜੋ ਕਿਆਸਰਾਈਆਂ ਇਸ ਮੀਟਿੰਗ ਨੂੰ ਲੈ ਕੇ ਲਗਾਈਆਂ ਜਾ ਰਹੀਆਂ ਹਨ ਉਹ ਕਿੰਨੀਆਂ ਕੁ ਸਹੀ ਸਾਬਤ ਹੁੰਦੀਆਂ ਹਨ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ।