ਪੰਜਾਬ ਕਾਂਗਰਸ ਲਈ ਵੱਜ ਸਕਦਾ ਹੁਣ ਇਹ ਖਤਰੇ ਦਾ ਘੁੱਗੂ – ਆ ਰਹੀ ਅੰਦਰੋਂ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਵਿੱਚ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਵੱਖ-ਵੱਖ ਚੋਣ ਹਲਕਿਆਂ ਤੋਂ ਉਮੀਦਵਾਰ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਦਾ ਪੱਲਾ ਫੜਿਆ ਗਿਆ ਹੈ। ਜਿਥੇ ਕੁਝ ਪਾਠਕਾਂ ਵਿੱਚ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਨਾ ਮਿਲਣ ਦੇ ਕਾਰਨ ਹੀ ਉਨ੍ਹਾਂ ਵੱਲੋਂ ਪਾਰਟੀ ਦਾ ਸਾਥ ਛੱਡਿਆ ਗਿਆ ਹੈ। ਪਰ ਕਈ ਵਧਾਇਕ ਅਤੇ ਪਾਰਟੀ ਵਰਕਰ ਅਜਿਹੇ ਹਨ ਜਿਨ੍ਹਾਂ ਨੂੰ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਤੇ ਵੀ ਬਣਦਾ ਮਾਣ-ਸਤਿਕਾਰ ਨਹੀਂ ਪ੍ਰਾਪਤ ਹੋ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਵਿਚ ਨਿਰਾਸ਼ਾ ਵੀ ਵੇਖੀ ਜਾ ਰਹੀ ਹੈ। ਚੋਣ ਕਮਿਸ਼ਨ ਵੱਲੋਂ ਜਿਥੇ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ ਅਤੇ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕੀਤੀ ਜਾ ਰਹੀ ਹੈ।

ਪੰਜਾਬ ਕਾਂਗਰਸ ਵਿੱਚ ਹੁਣ ਖਤਰੇ ਦਾ ਘੁੱਗੂ ਵੱਜ ਸਕਦਾ ਹੈ ਜਿੱਥੇ ਅੰਦਰੋਂ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਕਲ ਕਾਂਗਰਸ ਪਾਰਟੀ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਾਂਗਰਸ ਹਾਈਕਮਾਨ ਵੱਲੋਂ ਜਾਰੀ ਕੀਤੀ ਗਈ ਇਸ ਪਹਿਲੀ ਸੂਚੀ ਵਿੱਚ ਬਹੁਤ ਸਾਰੇ ਉਨ੍ਹਾਂ ਵਿਧਾਇਕਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ ਜੋ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਜਿਸ ਕਰਕੇ ਨਿਰਾਸ਼ਾ ਦੇ ਚਲਦੇ ਹੋਏ ਬਹੁਤ ਸਾਰੇ ਉਹ ਲੋਕ ਕਾਂਗਰਸ ਪਾਰਟੀ ਨਾਲੋਂ ਵੱਖ ਹੋ ਸਕਦੇ।

ਜਿੱਥੇ ਕਾਂਗਰਸ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਸੁਖਪਾਲ ਸਿੰਘ ਖਹਿਰਾ ਨੂੰ ਭੁਲੱਥ ਤੋਂ ਟਿਕਟ ਦਿੱਤੀ ਗਈ ਹੈ ਇਸੇ ਤਰਾਂ ਹੀ ਰੁਪਿੰਦਰ ਰੂਬੀ ਨੂੰ ਵੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਠਿੰਡਾ ਦਿਹਾਤੀ ਤੋਂ ਟਿਕਟ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਕਿਸੇ ਵੀ ਆਗੂ ਨੂੰ ਅਜੇ ਤੱਕ ਟਿਕਟ ਨਹੀਂ ਦਿਤੀ ਗਈ ਹੈ। ਜਿਸ ਕਾਰਨ ਕੁੱਝ ਲੋਕਾਂ ਵਿੱਚ ਟਿਕਟ ਨਾ ਮਿਲਣ ਦੀ ਨਰਾਜ਼ਗੀ ਵੇਖੀ ਜਾ ਰਹੀ ਹੈ। ਉਥੇ ਹੀ ਕੁਝ ਵੱਲੋਂ ਹਾਈਕਮਾਨ ਵੱਲੋਂ ਜਾਰੀ ਕੀਤੀ ਜਾਣ ਵਾਲੀ ਦੂਜੀ ਸੂਚੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਭਾਰੀ ਝਟਕੇ ਲੱਗ ਰਹੇ ਹਨ ਜੋ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚੋ ਵੱਖ ਹੋ ਕੇ ਕਾਂਗਰਸ ਵਿਚ ਸ਼ਾਮਲ ਹੋਏ ਸਨ ਪਰ ਕਾਂਗਰਸ ਵਿੱਚੋਂ ਵੀ ਉਨ੍ਹਾਂ ਨੂੰ ਟਿਕਟ ਨਹੀਂ ਮਿਲ ਰਹੀ ਹੈ। ਓਧਰ ਬਾਕੀ ਪਾਰਟੀਆਂ ਵੱਲੋਂ ਵੀ ਆਪਣੇ ਉਮੀਦਵਾਰ ਐਲਾਨੇ ਗਏ ਹਨ।