ਪੰਜਾਬ: ਕੈਨੇਡਾ ਭੇਜਣ ਲਈ ਪਤੀ ਪਤਨੀ ਸੋਹਰੇ ਨੂੰ ਲਿਆ ਮਨਾ, ਬਾਅਦ ਚ ਹੋਇਆ ਇਹ

ਆਈ ਤਾਜਾ ਵੱਡੀ ਖਬਰ 

ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਾ ਕੇ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਜਿਸ ਸਦਕਾ ਉਨ੍ਹਾਂ ਦੇ ਬੱਚਿਆਂ ਦਾ ਆਉਣ ਵਾਲਾ ਭਵਿੱਖ ਸੁਰੱਖਿਅਤ ਹੋ ਸਕੇ। ਇਸ ਲਈ ਕਈ ਪਰਿਵਾਰਾਂ ਵੱਲੋਂ ਆਪਣੇ ਪੁੱਤਰਾਂ ਦਾ ਉਨ੍ਹਾਂ ਕੁੜੀਆਂ ਦੇ ਨਾਲ ਵਿਆਹ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਆਈਲਸ ਕੀਤੀ ਹੁੰਦੀ ਹੈ ਅਤੇ ਜਿਸ ਕਾਰਨ ਉਹ ਲੜਕੀਆਂ ਪੜ੍ਹਾਈ ਕਰਨ ਲਈ ਵਿਦੇਸ਼ ਜਾ ਸਕਦੀਆਂ ਹਨ ਅਤੇ ਉਨ੍ਹਾਂ ਦੇ ਪੁੱਤਰ ਵੀ ਆਪਣੀ ਪਤਨੀ ਦੇ ਨਾਲ ਵਿਦੇਸ਼ ਚਲੇ ਜਾਂਦੇ ਹਨ। ਨੂੰਹ ਨੂੰ ਵਿਦੇਸ਼ ਭੇਜਣ ਲਈ ਜਿਥੇ ਸਹੁਰੇ ਪਰਿਵਾਰ ਵੱਲੋਂ ਸਾਰਾ ਖਰਚਾ ਵੀ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੀਆਂ ਕੁੜੀਆਂ ਵੱਲੋਂ ਵਿਦੇਸ਼ ਜਾ ਕੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਆਏ ਦਿਨ ਸਾਹਮਣੇ ਆ ਰਹੇ ਹਨ।

ਪਰ ਹੈਰਾਨੀ ਉਦੋਂ ਹੁੰਦੀ ਹੈ ਜਦੋਂ ਪਤੀ-ਪਤਨੀ ਵੱਲੋਂ ਹੀ ਠੱਗੀ ਮਾਰ ਲਈ ਜਾਂਦੀ ਹੈ। ਹੁਣ ਕੈਨੇਡਾ ਭੇਜਣ ਲਈ ਪਤੀ-ਪਤਨੀ ਨੇ ਸਹੁਰੇ ਨੂੰ ਮਨਾ ਕੇ ਅਜਿਹਾ ਕਾਂਡ ਕੀਤਾ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਮੋਗਾ ਦੇ ਅਧੀਨ ਆਉਣ ਵਾਲੇ ਪਿੰਡ ਸਮਾਲਸਰ ਨੇੜੇ ਗੀਤਾ ਭਵਨ ਨਿਵਾਸੀ ਰਣਜੀਤ ਸਿੰਘ ਨੇ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਪੁੱਤਰ ਅਤੇ ਨੂੰਹ ਵੱਲੋਂ ਵਿਦੇਸ਼ ਜਾਣ ਵਾਸਤੇ ਇਮੀਗ੍ਰੇਸ਼ਨ ਵਾਲਿਆਂ ਨਾਲ ਮਿਲ ਕੇ ਉਹਨਾਂ ਨਾਲ ਧੋਖਾਧੜੀ ਕੀਤੀ ਗਈ ਹੈ ਅਤੇ ਅੱਠ ਲੱਖ ਰੁਪਈਆ ਹੜੱਪ ਲਿਆ ਗਿਆ ਹੈ।

ਜਿੱਥੇ ਉਨ੍ਹਾਂ ਦੇ ਪੁੱਤਰ ਦਾ 2020 ਦੇ ਵਿਚ ਵਿਆਹ ਹੋਣ ਤੋਂ ਬਾਅਦ ਉਸ ਦੀ ਪਤਨੀ ਵੱਲੋਂ ਵਿਦੇਸ਼ ਜਾਣ ਦੀ ਗੱਲ ਸਾਹਮਣੇ ਆਉਣ ਤੇ ਫਲਾਈ ਹਾਈ ਇਸਟੀਚਿਊਟ ਇਮੀਗ੍ਰੇਸ਼ਨ ਸੰਚਾਲਕ ਜਗਦੀਪ ਸਿੰਘ ਨਾਲ ਪੁੱਤਰ ਜਗਦੀਸ਼ ਸਿੰਘ ਸੋਨੂੰ ਅਤੇ ਉਸਦੀ ਪਤਨੀ ਕਿਰਨ ਨੂੰ ਕੈਨੇਡਾ ਭੇਜਣ ਦੀ ਗੱਲ ਕੀਤੀ ਗਈ ਸੀ ਜਿਸ ਨੇ ਆਪ ਕੀਤੀ ਹੋਈ ਸੀ। ਇਮੀਗ੍ਰੇਸ਼ਨ ਦਫ਼ਤਰ ਵੱਲੋਂ ਆਖਿਆ ਗਿਆ ਸੀ ਕਿ ਜਲਦੀ ਹੀ ਉਨ੍ਹਾਂ ਦੀ ਨੂੰਹ ਦਾ ਵੀਜ਼ਾ ਲਗਵਾ ਦਿੱਤਾ ਜਾਵੇਗਾ।

ਜਿਸ ਵਾਸਤੇ 18 ਲੱਖ ਰੁਪਏ ਦਿੱਤੇ ਗਏ ਸਨ। ਇਸ ਤੋਂ ਬਾਅਦ ਨਾ ਤਾ ਵੀਜ਼ਾ ਲਗਵਾਇਆ ਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ। ਜਿੱਥੇ ਬਾਅਦ ਵਿੱਚ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰ ਅਤੇ ਨੂੰਹ ਵੱਲੋਂ ਉਨ੍ਹਾਂ ਨਾਲ ਠੱਗੀ ਮਾਰੀ ਗਈ ਹੈ ਜਿਸ ਤੋਂ ਬਾਅਦ ਦੋਸ਼ ਸਾਬਤ ਹੋਣ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ।