ਪੰਜਾਬ : ਕੈਪਟਨ ਨੇ ਇਹਨਾਂ ਵਿਦਿਆਰਥੀਆਂ ਲਈ ਕਰਤਾ ਇਹ ਐਲਾਨ , ਵਿਦਿਆਰਥੀਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਐਲਾਨ ਕੀਤੇ ਜਾ ਰਹੇ ਹਨ। ਜਿਸ ਤੋਂ ਲੋਕਾਂ ਨੂੰ ਭਰਪੂਰ ਫਾਇਦਾ ਹੋ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਖੁਸ਼ ਕਰਨ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।

ਹੁਣ ਕੈਪਟਨ ਨੇ ਇਨ੍ਹਾਂ ਵਿਦਿਆਰਥੀਆਂ ਲਈ ਇਹ ਐਲਾਨ ਕੀਤਾ ਹੈ ਜਿਸ ਨਾਲ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਹੁਣ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜੀਫ਼ੇ ਦੇ ਤਹਿਤ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫੀਸਦੀ ਹਿੱਸਾ ਜੋ ਕਿ 80 ਕਰੋੜ ਰੁਪਏ ਬਣਦਾ ਹੈ ਸਰਕਾਰ ਵੱਲੋਂ ਜਲਦੀ ਹੀ ਅਦਾ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਕਿਉਂਕਿ ਇਸ ਦੀ ਰੋਕ ਲੱਗੇ ਹੋਣ ਕਾਰਨ ਬਹੁਤ ਸਾਰੇ ਵਿਦਿਅਕ ਅਦਾਰਿਆਂ ਵੱਲੋਂ ਬੱਚਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਸ ਲਈ ਮੰਤਰੀਆਂ ਦੇ ਸਮੂਹ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ,ਸਾਧੂ ਸਿੰਘ ਧਰਮਸੋਤ, ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਕ ਸਮੂਹ ਤਿਆਰ ਕੀਤਾ ਗਿਆ ਹੈ। ਜਿਸ ਵਲੋ ਐਸ ਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਲਾਗੂ ਕੀਤੀ ਗਈ ਸੀ। ਜਿੱਥੇ ਕੋਈ ਵੀ ਫੰਡ ਜਾਰੀ ਨਹੀਂ ਕੀਤੇ ਗਏ ਸੀ, ਉੱਥੇ ਹੀ ਹੁਣ ਉਹਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਮੰਤਰੀਆਂ ਦੇ ਸਮੂਹ ਦੀ ਸਥਾਪਨਾ ਕੀਤੀ ਗਈ ਹੈ।

ਜਿਸ ਦੇ ਜ਼ਰੀਏ ਇਨ੍ਹਾਂ ਔਕੜਾਂ ਨੂੰ ਦੂਰ ਕਰਨ ਲਈ ਰਿਪੋਰਟ ਤਿਆਰ ਕੀਤੀ ਗਈ ਹੈ ਅਤੇ 2020-21 ਲਈ ਵਜੀਫੇ ਦਾ ਬਕਾਇਆ ਤਿੰਨ ਕਿਸ਼ਤਾਂ ਵਿੱਚ ਅਦਾ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਸੂਬੇ ਦੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਹੁਣ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੀ ਬਚਦੀ ਹੋਈ ਰਕਮ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਮੰਤਰੀਆਂ ਦੇ ਸਮੂਹ ਨੇ ਨਿੱਜੀ ਸਿੱਖਿਆ ਸੰਸਥਾਵਾਂ ਨੂੰ ਭਰੋਸਾ ਦਿਵਾਇਆ ਹੈ ਕਿ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਜਲਦੀ ਹੀ ਅਦਾ ਕਰ ਦਿੱਤੀ ਜਾਵੇਗੀ ਇਸ ਲਈ ਐਸ ਸੀ ਵਿਦਿਆਰਥੀਆਂ ਦੇ ਰੋਲ ਨੰਬਰ, ਸਰਟੀਫਿਕੇਟ ਤੇ ਡਿਗਰੀਆਂ ਨੂੰ ਨਾ ਰੋਕਿਆ ਜਾਵੇ।